31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਰਾਜਾ ਵੜਿੰਗ ਦਾ ਸਵਾਗਤ

ਲੁਧਿਆਣਾ, 30 ਅਕਤੂਬਰ (ਜਤਿੰਦਰ ਭੰਬੀ)-ਅਮਰਿੰਦਰ ਸਿੰਘ ਰਾਜਾ ਵੜਿੰਗ ਮੈਂਬਰ ਪਾਰਲੀਮੈਂਟ ਲੁਧਿਆਣਾ ਦਾ ਕਾਂਗਰਸੀ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ। ਇਸ ਸਮੇਂ ਸੀਨੀਅਰ ਕਾਂਗਰਸੀ ਆਗੂ ਤੇ ਵਰਕਿੰਗ ਚੇਅਰਮੈਨ ਪੰਜਾਬ ਪ੍ਰਦੇਸ ਕਾਂਗਰਸ (ਓ.

Ad Position 21
No active advertisement
ਅਜੀਤ ਡੈਸਕ 31-10-2026
ਲੁਧਿਆਣਾ, 30 ਅਕਤੂਬਰ (ਜਤਿੰਦਰ ਭੰਬੀ)-ਅਮਰਿੰਦਰ ਸਿੰਘ ਰਾਜਾ ਵੜਿੰਗ ਮੈਂਬਰ ਪਾਰਲੀਮੈਂਟ ਲੁਧਿਆਣਾ ਦਾ ਕਾਂਗਰਸੀ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ। ਇਸ ਸਮੇਂ ਸੀਨੀਅਰ ਕਾਂਗਰਸੀ ਆਗੂ ਤੇ ਵਰਕਿੰਗ ਚੇਅਰਮੈਨ ਪੰਜਾਬ ਪ੍ਰਦੇਸ ਕਾਂਗਰਸ (ਓ. ਬੀ. ਸੀ.) ਪੰਜਾਬ ਕ੍ਰਿਸ਼ਨ ਕੁਮਾਰ ਬਾਵਾ ਨੇ ਰਾਜਾ ਵੜਿੰਗ ਨੂੰ ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰੀ ਸਨਮਾਨ ਭੇਟ ਕਰਦਿਆਂ ਦੁਸ਼ਾਲਾ ਪਾਇਆ ਅਤੇ ਧੰਨਵਾਦ ਕਰਦਿਆਂ ਮੂੰਹ ਮਿੱਠਾ ਕਰਵਾਇਆ। ਇਸ ਸਮੇਂ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਸਕੱਤਰ ਪ੍ਰਦੇਸ਼ ਕਾਂਗਰਸ ਮਨਜੀਤ ਸਿੰਘ ਹੰਬੜਾਂ, ਸੁਸ਼ੀਲ ਮਲਹੋਤਰਾ ਤੇ ਨਿਰਮਲ ਕੈੜਾ ਵੀ ਹਾਜ਼ਰ ਸਨ। ਇਸ ਸਮੇਂ ਰਾਜਾ ਵੜਿੰਗ ਨੇ ਬਾਵਾ ਵਲੋਂ ਪੰਜਾਬ ਵਿਚ ਅੱਤਵਾਦ ਦੌਰਾਨ ਨਿਭਾਏ ਰੋਲ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਲਈ ਸੇਵਾ ਬੇਮਿਸਾਲ ਹੈ। ਉਨ੍ਹਾਂ ਕਿਹਾ ਕਿ ਬਾਵਾ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਮਜ਼ਬੂਤੀ ਲਈ ਲੜਾਈ ਲੜੀ ਹੈ। ਇਸ ਸਮੇਂ ਰਾਜਾ ਨੇ 4 ਨਵੰਬਰ ਦੀ ਰਾਹੁਲ ਗਾਂਧੀ ਦੀ ਆਮਦ ‘ਤੇ ਰੈਲੀ ਦੌਰਾਨ ਭਾਰੀ ਇਕੱਠ ਕਰਨ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਭਾਰਤ ਦੇ ਲੋਕਾਂ ਦੀ ਆਵਾਜ਼ ਬਣ ਚੁੱਕੇ ਹਨ ਅਤੇ ਉਨ੍ਹਾਂ ਦੇ ਬੋਲੇ ਸ਼ਬਦ ਹਰ ਭਾਰਤੀ ਦੇ ਦਿਲ ‘ਤੇ ਉਕਰੇ ਜਾਂਦੇ ਹਨ, ਉਹ ਹੀ ਭਾਰਤ ਦਾ ਭਵਿੱਖ ਹਨ।
Ad Position 22
No active advertisement
ਪਿਛਲੀ ਖ਼ਬਰ ਪੀ . ਏ . ਯੂ . ਨੇ ਮੱਕੀ ਹਾਈਬ੍ਰਿਡ ਦੇ ਵਪਾਰੀਕਰਨ ਲਈ ਡੀ . ਸੀ . ਐਮ . ਸ੍ਰੀਰਾਮ ਲਿਮ . ਨਾਲ ਸਮਝੌਤਾ ਅਗਲੀ ਖ਼ਬਰ ਪੰਜਾਬ ’ਚ ਵਿਗੜ ਰਹੀ ਕਾਨੂੰਨ ਵਿਵਸਥਾ, ਵੱਧ ਰਹੇ ਭ੍ਰਿਸ਼ਟਾਚਾਰ ਤੇ ਨਸ਼ਿਆਂ ਤੋਂ ਲੋਕ ਬੇਹੱਦ ਦੁਖੀ-ਰਾਣਾ ਗੁਰਜੀਤ ਸਿੰਘ
Ad Position 24