01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਵੱਖ - ਵੱਖ ਇਲਾਕਿਆਂ ਵਿਚੋਂ ਦੋ ਲੜਕੀਆਂ ਸ਼ੱਕੀ ਹਾਲਾਤ ਵਿਚ ਵਰਗਲਾਈਆਂ

ਲੁਧਿਆਣਾ, 31 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਦੋ ਨਾਬਾਲਗ ਲੜਕੀਆਂ ਦੇ ਸ਼ੱਕੀ ਹਾਲਾਤਾਂ ਵਿਚ ਵਰਗਰਾਉਣ ਦੇ ਮਾਮਲੇ ਸਾਹਮਣੇ ਆਏ ਹਨ। ਪੁਲਿਸ ਵਲੋਂ ਪਹਿਲੇ ਮਾਮਲੇ ਵਿਚ ਦਿਆਲ ਨਗਰ ਦੀ ਰਹਿਣ ਵਾਲੀ ਸ਼ੋਭਾਵਤੀ ਦੀ ਸ਼ਿਕਾਇਤ ’ਤੇ ਅਣਪਛਾਤੇ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 01-11-2026
ਲੁਧਿਆਣਾ, 31 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਦੋ ਨਾਬਾਲਗ ਲੜਕੀਆਂ ਦੇ ਸ਼ੱਕੀ ਹਾਲਾਤਾਂ ਵਿਚ ਵਰਗਰਾਉਣ ਦੇ ਮਾਮਲੇ ਸਾਹਮਣੇ ਆਏ ਹਨ। ਪੁਲਿਸ ਵਲੋਂ ਪਹਿਲੇ ਮਾਮਲੇ ਵਿਚ ਦਿਆਲ ਨਗਰ ਦੀ ਰਹਿਣ ਵਾਲੀ ਸ਼ੋਭਾਵਤੀ ਦੀ ਸ਼ਿਕਾਇਤ ’ਤੇ ਅਣਪਛਾਤੇ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਸਦੀ 15 ਸਾਲ ਦੀ ਲੜਕੀ ਘਰੋਂ ਗਈ ਪਰ ਵਾਪਸ ਨਹੀਂ ਆਈ ਉਸ ਸ਼ੱਕ ਪ੍ਰਗਟ ਕੀਤਾ ਕਿ ਉਸ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਨਾਜਾਇਜ਼ ਹਿਰਾਸਤ ਵਿਚ ਰੱਖਿਆ ਗਿਆ ਹੈ। ਦੂਜੇ ਅਜਿਹੇ ਮਾਮਲੇ ਵਿਚ ਪੁਲਿਸ ਪੁਲਿਸ ਨੇ ਰਾਜਕੁਮਾਰ ਵਾਸੀ ਨਿਊ ਪ੍ਰੇਮ ਨਗਰ ਦੀ ਸ਼ਿਕਾਇਤ ’ਤੇ ਵਿਮਲੇਸ਼ ਵਾਸੀ ਉਤਰ ਪ੍ਰਦੇਸ਼ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਦੀ ਲੜਕੀ ਬੀਤੇ ਦਿਨ ਘਰੋਂ ਗਈ, ਪਰ ਵਾਪਸ ਨਹੀਂ ਆਈ। ਉਸ ਦੱਸਿਆ ਕਿ ਉਕਤ ਕਥਿਤ ਦੋਸ਼ੀ ਉਸਦੀ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗ਼ਲਾ ਕੇ ਲੈ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਉਸਦਾ ਪਤਾ ਨਹੀਂ ਲੱਗਾ ਹੈ।
Ad Position 22
No active advertisement
ਪਿਛਲੀ ਖ਼ਬਰ ‘ ਆਪ’ ਨੇ ਲੁਧਿਆਣਾ ਦੇ ਪੰਜ ਵਿਧਾਨ ਸਭਾ ਹਲਕਿਆਂ ਦੇ ਵਿਧਾਇਕਾਂ ’ਤੇ ਮੁੜ ਜਤਾਇਆ ਭਰੋਸਾ ਅਗਲੀ ਖ਼ਬਰ ਬੋਰਡ ਵਲੋਂ ਮਿਲੇ ਟਾਸਕ ਤਹਿਤ ਵਿਦਿਆਰਥੀਆਂ ਨੇ ਸਜਾਵਟੀ ਕਲਾਕ੍ਰਿਤੀਆਂ ਦੀ ਕੀਤੀ ਨੁਮਾਇਸ਼
Ad Position 24