01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਗਊ ਸੈੱਸ ਦੇ 15 ਕਰੋੜ ਦੀ ਦੁਰਵਰਤੋਂ ’ ਤੇ ਘਿਰਿਆ ਨਗਰ ਨਿਗਮ

ਲੁਧਿਆਣਾ, 31 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਵਿਚ ਗਊ ਮਾਤਾ ਦੀ ਦੇਖਭਾਲ ਲਈ ਇਕੱਠੇ ਕੀਤੇ ਜਾਂਦੇ ਗਊ ਸੈਸ ਦੀ ਰਕਮ ਦੀ ਕਥਿਤ ਦੁਰਵਰਤੋਂ ਦਾ ਮਾਮਲਾ ਸਾਹਮਣੇ ਆਇਆ ਹੈ। ਵਾਰਡ ਨੰਬਰ 26 ਦੇ ਕੌਂਸਲਰ ਅਤੇ ਵਿੱਤ ਤੇ ਠੇਕਾ ਕਮੇਟੀ ਮੈਂਬਰ ਗੌਰਵ ਭੱਟੀ ਨੇ ਨਗਰ ਨਿਗਮ ਕਮਿਸ਼ਨਰ ਨੂੰ ਪੱਤਰ ਲਿਖ ਕੇ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ।

Ad Position 21
No active advertisement
ਅਜੀਤ ਡੈਸਕ 01-11-2026
ਲੁਧਿਆਣਾ, 31 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਵਿਚ ਗਊ ਮਾਤਾ ਦੀ ਦੇਖਭਾਲ ਲਈ ਇਕੱਠੇ ਕੀਤੇ ਜਾਂਦੇ ਗਊ ਸੈਸ ਦੀ ਰਕਮ ਦੀ ਕਥਿਤ ਦੁਰਵਰਤੋਂ ਦਾ ਮਾਮਲਾ ਸਾਹਮਣੇ ਆਇਆ ਹੈ। ਵਾਰਡ ਨੰਬਰ 26 ਦੇ ਕੌਂਸਲਰ ਅਤੇ ਵਿੱਤ ਤੇ ਠੇਕਾ ਕਮੇਟੀ ਮੈਂਬਰ ਗੌਰਵ ਭੱਟੀ ਨੇ ਨਗਰ ਨਿਗਮ ਕਮਿਸ਼ਨਰ ਨੂੰ ਪੱਤਰ ਲਿਖ ਕੇ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ। ਭੱਟੀ ਨੇ ਦੋਸ਼ ਲਾਇਆ ਕਿ ਗਊ ਸੈਸ ਦੀ ਰਕਮ ਵਿਚੋਂ ਕਰੀਬ 15 ਕਰੋੜ ਰੁਪਏ ਵਿਕਾਸ ਕਾਰਜਾਂ ਦੇ ਠੇਕੇਦਾਰਾਂ ਨੂੰ ਭੁਗਤਾਨ ਲਈ ਵਰਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਉਨ੍ਹਾਂ ਨਗਰ ਨਿਗਮ ਦੇ 22 ਜੁਲਾਈ 2024 ਦੇ ਪੱਤਰ ਦਾ ਹਵਾਲਾ ਦਿੰਦਿਆਂ ਸਵਾਲ ਕੀਤਾ ਕਿ ਜੇਕਰ ਉਸ ਸਮੇਂ ਹੀ ਇਸ ਮਾਮਲੇ ਸਬੰਧੀ ਇਤਰਾਜ਼ ਸਾਹਮਣੇ ਆ ਗਏ ਸਨ ਤਾਂ ਹੁਣ ਤਕ ਜ਼ਿੰਮੇਵਾਰ ਅਧਿਕਾਰੀਆਂ ਵਿਰੁੱਧ ਕਾਰਵਾਈ ਕਿਉਂ ਨਹੀਂ ਕੀਤੀ ਗਈ। ਕੌਂਸਲਰ ਨੇ ਮੰਗ ਕੀਤੀ ਕਿ 15 ਕਰੋੜ ਰੁਪਏ ਤੁਰੰਤ ਗਊ ਸੈਸ ਦੇ ਖਾਤੇ ਵਿਚ ਵਾਪਸ ਜਮਾਂ ਕਰਵਾਏ ਜਾਣ ਅਤੇ ਹੁਣ ਤਕ ਇਕੱਠੇ ਕੀਤੇ ਗਏ ਕੁੱਲ ਗਊ ਸੈਸ ਅਤੇ ਇਸਦੀ ਸਾਲ ਵਾਰ ਕੀਤੀ ਗਈ ਵਰਤੋਂ ਦਾ ਪੂਰਾ ਵੇਰਵਾ ਦਿੱਤਾ ਜਾਵੇ। ਇਸਤੋਂ ਇਲਾਵਾ ਠੇਕੇਦਾਰਾਂ ਨੂੰ ਕੀਤੀਆਂ ਅਦਾਇਗੀਆਂ ਦੇ ਬਿੱਲਾਂ, ਵਾਊਚਰਾਂ ਅਤੇ ਮਨਜ਼ੂਰੀਆਂ ਦੀ ਵੀ ਜਾਂਚ ਕਰਨ ਦੀ ਮੰਗ ਕੀਤੀ ਗਈ ਹੈ। ਭੱਟੀ ਨੇ ਕਿਹਾ ਕਿ ਜੇਕਰ ਜਾਂਚ ਦੌਰਾਨ ਸਰਕਾਰੀ ਫ਼ੰਡਾਂ ਦੀ ਹੇਰਾਫੇਰੀ ਜਾਂ ਕਿਸੇ ਹੋਰ ਅਪਰਾਧ ਦੇ ਸਬੂਤ ਮਿਲਦੇ ਹਨ, ਤਾਂ ਸਬੰਧਿਤ ਅਧਿਕਾਰੀਆਂ ਅਤੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਐਫ.ਆਈ.ਆਰ. ਦਰਜ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਗਊ ਮਾਤਾ ਦੀ ਦੇਖਭਾਲ ਲਈ ਇਕੱਠੇ ਕੀਤੇ ਪੈਸਿਆਂ ਦੀ ਦੁਰਵਰਤੋਂ ਬਹੁਤ ਗੰਭੀਰ ਮਾਮਲਾ ਹੈ ਅਤੇ ਦੋਸ਼ ਸਾਬਤ ਹੋਣ ‘ਤੇ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਥਾਣਾ ਲਾਡੋਵਾਲ ਅਧੀਨ ਆਉਂਦੇ ਪਿੰਡਾਂ ’ਚ ਇਕੋ ਰਾਤ ਚਾਰ ਥਾਵਾਂ ’ਤੇ ਹੋਈ ਚੋਰੀ ਅਗਲੀ ਖ਼ਬਰ ਸੀ.ਬੀ.ਆਈ. ਅਤੇ ਈ.ਡੀ. ਸੂਬੇ ਵਿਚ ਰਿਸ਼ਵਤਖੋਰੀ ਅਤੇ ਨਸ਼ਿਆਂ ਦੇ ਸਬੰਧ ‘ਚ ਕਰ ਸਕਦੀ ਹੈ ਪੜਤਾਲ-ਗਹਿਰੀ, ਆਜ਼ਾਦ
Ad Position 24