31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਮਾਲਵਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ

ਲੁਧਿਆਣਾ, 31 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਮਾਲਵਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ, ਮਾਡਲ ਗ੍ਰਾਮ ਦੇ ਕੌਮੀ ਸੇਵਾ ਯੋਜਨਾ ਦੇ ਵਲੰਟੀਅਰਾਂ ਅਤੇ ਐਨ. ਸੀ.

Ad Position 21
No active advertisement
ਅਜੀਤ ਡੈਸਕ 01-11-2026
ਲੁਧਿਆਣਾ, 31 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਮਾਲਵਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ, ਮਾਡਲ ਗ੍ਰਾਮ ਦੇ ਕੌਮੀ ਸੇਵਾ ਯੋਜਨਾ ਦੇ ਵਲੰਟੀਅਰਾਂ ਅਤੇ ਐਨ.ਸੀ.ਸੀ. ਕੈਡਿਟਾਂ ਵਲੋਂ ‘ਗ੍ਰੀਨ ਦੀਵਾਲੀ’ ਵਿਸ਼ੇ ‘ਤੇ ਪੋਸਟਰ ਮੇਕਿੰਗ ਮੁਕਾਬਲਾ ਅਤੇ ਜਾਗਰੂਕਤਾ ਰੈਲੀ ਕੱਢੀ ਗਈ। ਇਸ ਮੌਕੇ ਵਿਦਿਆਰਥੀਆਂ ਨੇ ‘ਪਟਾਕਿਆਂ ਨੂੰ ਨਾ ਕਹੋ’ ਅਤੇ ‘ਸਾਫ਼ ਅਤੇ ਹਰੀ-ਭਰੀ ਦੀਵਾਲੀ ਮਨਾਓ’ ਦੇ ਸੁਨੇਹੇ ਦਿੰਦੇ ਹੋਏ ਰਚਨਾਤਮਿਕ ਪੋਸਟਰ ਬਣਾਏ। ਮੁਕਾਬਲੇ ਤੋਂ ਬਾਅਦ ਕੈਡੇਟਾਂ ਅਤੇ ਵਲੰਟੀਅਰਾਂ ਵਲੋਂ ਆਲੇ-ਦੁਆਲੇ ਦੇ ਇਲਾਕੇ ਵਿਚ ਜਾਗਰੂਕਤਾ ਰੈਲੀ ਕੱਢੀ ਗਈ ਅਤੇ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਗਈ। ਇਸ ਮੌਕੇ ਪ੍ਰਿੰਸੀਪਲ ਕਰਨਜੀਤ ਸਿੰਘ ਨੇ ਕੈਡੇਟਾਂ ਅਤੇ ਵਲੰਟੀਅਰਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਾਤਾਵਰਨ ਦੀ ਸੁਰੱਖਿਆ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਮੌਕੇ ਪਰਮਬੀਰ ਸਿੰਘ, ਮਨੋਜ ਕੁਮਾਰ, ਮਨਦੀਪ ਸਿੰਘ, ਰਾਜਨਜੋਤ ਕੌਰ, ਕਾਜਲ, ਜੈਸਮੀਨ ਅਤੇ ਹੋਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਮੇਹਰਬਾਨ ਵਿਖੇ ਲਗਾਏ ਅੱਖਾਂ ਦੇ ਜਾਂਚ ਕੈਂਪ ‘ ਚ 450 ਮਰੀਜ਼ਾਂ ਦੀ ਜਾਂਚ ਦੌਰਾਨ 38 ਮਰੀਜ਼ਾਂ ਦੇ ਕੀਤੇ ਮੁਫ਼ਤ ਆਪ੍ਰੇਸ਼... ਅਗਲੀ ਖ਼ਬਰ ਕਾਂਗਰਸ ਦੀ ਸੰਗਰੂਰ ਇਨਸਾਫ਼ ਰੈਲੀ ਸੂਬੇ ’ਚ ਕਾਂਗਰਸ ਸਰਕਾਰ ਬਣਾਉਣ ਦਾ ਮੁੱਢ ਬੰਨ੍ਹੇਗੀ-ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ
Ad Position 24