31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਖੁਰਾਕ ਸੁਰੱਖਿਆ ਵਿਭਾਗ ਨੇ ਕੋਲਡ ਸਟੋਰਾਂ ’ ਤੇ ਅਚਨਚੇਤ ਛਾਪੇਮਾਰੀ ਦੌਰਾਨ ਇਕ ਟਨ ਤੋਂ ਵੱਧ ਪੁਰਾਣੀਆਂ ਮਿਠਾਈਆਂ ਕਰਵਾਈਆਂ ਨਸ਼ਟ

ਲੁਧਿਆਣਾ, 31 ਅਕਤੂਬਰ(ਡਾ. ਤਰਲੋਚਨ ਸਿੰਘ)-ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਲੋਕਾਂ ਨੂੰ ਸਾਫ਼-ਸੁਥਰੀਆਂ, ਤਾਜ਼ੀਆਂ ਅਤੇ ਮਿਲਾਵਟ ਰਹਿਤ ਖਾਣ-ਪੀਣ ਦੀਆਂ ਵਸਤਾਂ ਮੁਹੱਈਆ ਕਰਵਾਉਣ ਲਈ ਸਿਹਤ ਵਿਭਾਗ ਅਤੇ ਖਾਧ ਸੁਰੱਖਿਆ ਵਿਭਾਗ ਲੁਧਿਆਣਾ ਵਲੋਂ ਮਿਲਾਵਟਖੋਰੀ ਵਿਰੁੱਧ ਵਿਸ਼ੇਸ਼ ਮੁਹਿੰਮ ਲਗਾਤਾਰ ਚਲਾਈ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 01-11-2026
ਲੁਧਿਆਣਾ, 31 ਅਕਤੂਬਰ(ਡਾ. ਤਰਲੋਚਨ ਸਿੰਘ)-ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਲੋਕਾਂ ਨੂੰ ਸਾਫ਼-ਸੁਥਰੀਆਂ, ਤਾਜ਼ੀਆਂ ਅਤੇ ਮਿਲਾਵਟ ਰਹਿਤ ਖਾਣ-ਪੀਣ ਦੀਆਂ ਵਸਤਾਂ ਮੁਹੱਈਆ ਕਰਵਾਉਣ ਲਈ ਸਿਹਤ ਵਿਭਾਗ ਅਤੇ ਖਾਧ ਸੁਰੱਖਿਆ ਵਿਭਾਗ ਲੁਧਿਆਣਾ ਵਲੋਂ ਮਿਲਾਵਟਖੋਰੀ ਵਿਰੁੱਧ ਵਿਸ਼ੇਸ਼ ਮੁਹਿੰਮ ਲਗਾਤਾਰ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹਾ ਸਿਹਤ ਅਫ਼ਸਰ ਡਾ. ਆਸ਼ੀਸ਼ ਚਾਵਲਾ ਦੀ ਅਗਵਾਈ ਅਤੇ ਨਿਗਰਾਨੀ ਹੇਠ ਖਾਧ ਸੁਰੱਖਿਆ ਟੀਮ ਵਲੋਂ ਵੱਖ-ਵੱਖ ਕੋਲਡ ਸਟੋਰਾਂ ‘ਤੇ ਅਚਨਚੇਤ ਛਾਪੇਮਾਰੀ ਕਰਕੇ ਵਿਸ਼ੇਸ਼ ਜਾਂਚ ਕੀਤੀ ਗਈ, ਜਿਸ ਦੌਰਾਨ ਲਗਭਗ ਦੋ ਤੋਂ ਤਿੰਨ ਮਹੀਨੇ ਪੁਰਾਣੀਆਂ ਇਕ ਟਨ ਤੋਂ ਵੱਧ ਮਿਠਾਈਆਂ ਨਸ਼ਟ ਕਰਵਾਈਆਂ ਗਈਆਂ। ਇਸ ਦੇ ਨਾਲ ਹੀ ਪੇਠਾ, ਗੁਲਾਬ ਜਾਮੁਨ ਅਤੇ ਰਸਗੁੱਲੇ ਦੇ ਤਿੰਨ ਨਮੂਨੇ ਲੈ ਕੇ ਜਾਂਚ ਲਈ ਲੈਬਾਰਟਰੀ ਭੇਜੇ ਗਏ। ਜਾਂਚ ਦੌਰਾਨ ਸਾਹਮਣੇ ਆਇਆ ਕਿ ਕੁੱਝ ਹਲਵਾਈਆਂ ਵਲੋਂ ਆਪਣੀਆਂ ਤਿਆਰ ਕੀਤੀਆਂ ਮਿਠਾਈਆਂ ਲੰਬੇ ਸਮੇਂ ਤੋਂ ਕੋਲਡ ਸਟੋਰਾਂ ਵਿਚ ਰੱਖੀਆਂ ਹੋਈਆਂ ਸਨ। ਇਨ੍ਹਾਂ ਵਿਚ ਪੇਠਾ, ਗੁਲਾਬ ਜਾਮੁਨ, ਰਸਗੁੱਲੇ ਅਤੇ ਹੋਰ ਕਿਸਮਾਂ ਦੀਆਂ ਮਿਠਾਈਆਂ ਸ਼ਾਮਲ ਸਨ। ਖਾਧ ਸੁਰੱਖਿਆ ਟੀਮ ਨੇ ਨਿਰਧਾਰਿਤ ਪ੍ਰਕਿਰਿਆ ਅਨੁਸਾਰ ਇਨ੍ਹਾਂ ਪੁਰਾਣੀਆਂ ਮਿਠਾਈਆਂ ਨੂੰ ਮੌਕੇ ‘ਤੇ ਹੀ ਨਸ਼ਟ ਕਰਵਾਇਆ, ਤਾਂ ਜੋ ਇਹ ਦੀਵਾਲੀ ਦੇ ਤਿਉਹਾਰ ਦੌਰਾਨ ਬਾਜ਼ਾਰ ਵਿਚ ਵਿੱਕਰੀ ਲਈ ਨਾ ਪਹੁੰਚ ਸਕਣ ਅਤੇ ਲੋਕਾਂ ਦੀ ਸਿਹਤ ਨਾਲ ਕਿਸੇ ਤਰ੍ਹਾਂ ਦਾ ਖਿਲਵਾੜ ਨਾ ਹੋਵੇ। ਡਾ. ਚਾਵਲਾ ਨੇ ਦੱਸਿਆ ਕਿ ਜਾਂਚ ਦੌਰਾਨ ਖਾਣ-ਪੀਣ ਦੀਆਂ ਵਸਤਾਂ ਦੀ ਤਾਜ਼ਗੀ, ਗੁਣਵੱਤਾ , ਸਟੋਰੇਜ ਦੀਆਂ ਸਥਿਤੀਆਂ, ਸਫ਼ਾਈ ਅਤੇ ਨਿਰਧਾਰਿਤ ਤਾਪਮਾਨ ਸਬੰਧੀ ਨਿਯਮਾਂ ਦੀ ਪਾਲਣਾ ਨੂੰ ਵਿਸ਼ੇਸ਼ ਤੌਰ ‘ਤੇ ਧਿਆਨ ਵਿਚ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦੀ ਇਹ ਵਿਸ਼ੇਸ਼ ਮੁਹਿੰਮ ਦੀਵਾਲੀ ਤੱਕ ਹੀ ਸੀਮਤ ਨਹੀਂ ਰਹੇਗੀ, ਸਗੋਂ ਤਿਉਹਾਰਾਂ ਤੋਂ ਬਾਅਦ ਵੀ ਕੋਲਡ ਸਟੋਰਾਂ ਅਤੇ ਹੋਰ ਫੂਡ ਅਦਾਰਿਆਂ ਦੀ ਜਾਂਚ ਜਾਰੀ ਰਹੇਗੀ। ਡਾ. ਚਾਵਲਾ ਨੇ ਦੁਹਰਾਇਆ ਕਿ ਦੀਵਾਲੀ ਖ਼ੁਸ਼ੀਆਂ ਅਤੇ ਰੌਸ਼ਨੀਆਂ ਦਾ ਤਿਉਹਾਰ ਹੈ ਅਤੇ ਹਰ ਨਾਗਰਿਕ ਨੂੰ ਸੁਰੱਖਿਅਤ ਤੇ ਸ਼ੁੱਧ ਖਾਣ-ਪੀਣ ਦੀਆਂ ਵਸਤਾਂ ਮੁਹੱਈਆ ਕਰਵਾਉਣਾ ਵਿਭਾਗ ਦੀ ਮੁੱਖ ਤਰਜੀਹ ਹੈ।
Ad Position 22
No active advertisement
ਪਿਛਲੀ ਖ਼ਬਰ ਸਪਰਿੰਗ ਡੇਲ ਪਬਲਿਕ ਸਕੂਲ ’ ਚ ਹੈਲੋਵੀਨ ਥੀਮ ’ ਤੇ ਬੱਚਿਆਂ ਨੇ ਕੀਤੀ ਖੂਬ ਮਸਤੀ ਅਗਲੀ ਖ਼ਬਰ ਲਿਟਲ ਲਰਨਰਜ਼ ਪ੍ਰੀ ਸਕੂਲ ਵਿਖੇ ਹੈਲੋਵੀਨ ਪਾਰਟੀ ਦਾ ਸ਼ਾਨਦਾਰ ਆਯੋਜਨ
Ad Position 24