01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਤਿਉਹਾਰੀ ਸੀਜ਼ਨ ਨੂੰ ਦੇਖਦਿਆਂ ਡੀ . ਸੀ . ਨੇ ਜਾਰੀ ਕੀਤੇ ਦਿਸ਼ਾ - ਨਿਰਦੇਸ਼

ਲੁਧਿਆਣਾ, 1 ਨਵੰਬਰ (ਡਾ. ਤਰਲੋਚਨ ਸਿੰਘ)- ਆਉਣ ਵਾਲੇ ਤਿਉਹਾਰਾਂ ਦੇ ਸੀਜਨ ਦੇ ਮੱਦੇਨਜ਼ਰ ਜ਼ਿਲਾ ਲੁਧਿਆਣਾ ’ਚ ਮਠਿਆਈਆਂ ਤੇ ਹੋਰ ਖਾਣ-ਪੀਣ ਵਾਲੀਆਂ ਵਸਤਾਂ ਦੀ ਵਿਕਰੀ ਅਤੇ ਨਾਲ ਹੀ ਪਟਾਕਿਆਂ ਦੀ ਵਿਕਰੀ ਤੇ ਸਟੋਰੇਜ ਵਿਚ ਵਾਧਾ ਹੋਣ ਦੀ ਸੰਭਾਵਨਾ ਨੂੰ ਦੇਖਦਿਆਂ ਲੋਕਾਂ ਦੀ ਸਿਹਤ ਤੇ ਸੁਰੱਖਿਆ ਦੀ ਰਾਖੀ ਲਈ ਇਹ ਯਕੀਨੀ ਬਣਾਉਣਾ ਜਰੂਰੀ ਹੈ ਕਿ ਫੂਡ ਸੇਫਟੀ ਐਂਡ ਸਟੈਂਡਰਡਜ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨਐਕਟ-2006 ਅਤੇ ਇਸ ਦੇ ਅਧੀਨ ਬਣਾਏ ਗਏ ਨਿਯਮਾਂ ‘ਐਕਸਪਲੋਸਿਵਜ ਐਕਟ 1884 ਅਤੇ ‘ਐਕਸਪਲੋਸਿਵਜ ਰੂਲਜ-2008 ਅਤੇ ਮਾਣਯੋਗ ਸੁਪਰੀਮ ਕੋਰਟ, ਮਾਣਯੋਗ ਨੈਸ਼ਨਲ ਗ੍ਰੀਨ ਟਿ੍ਰਬਿਊਨਲ ਅਤੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ।

Ad Position 21
No active advertisement
ਅਜੀਤ ਡੈਸਕ 02-11-2026
ਲੁਧਿਆਣਾ, 1 ਨਵੰਬਰ (ਡਾ. ਤਰਲੋਚਨ ਸਿੰਘ)- ਆਉਣ ਵਾਲੇ ਤਿਉਹਾਰਾਂ ਦੇ ਸੀਜਨ ਦੇ ਮੱਦੇਨਜ਼ਰ ਜ਼ਿਲਾ ਲੁਧਿਆਣਾ ’ਚ ਮਠਿਆਈਆਂ ਤੇ ਹੋਰ ਖਾਣ-ਪੀਣ ਵਾਲੀਆਂ ਵਸਤਾਂ ਦੀ ਵਿਕਰੀ ਅਤੇ ਨਾਲ ਹੀ ਪਟਾਕਿਆਂ ਦੀ ਵਿਕਰੀ ਤੇ ਸਟੋਰੇਜ ਵਿਚ ਵਾਧਾ ਹੋਣ ਦੀ ਸੰਭਾਵਨਾ ਨੂੰ ਦੇਖਦਿਆਂ ਲੋਕਾਂ ਦੀ ਸਿਹਤ ਤੇ ਸੁਰੱਖਿਆ ਦੀ ਰਾਖੀ ਲਈ ਇਹ ਯਕੀਨੀ ਬਣਾਉਣਾ ਜਰੂਰੀ ਹੈ ਕਿ ਫੂਡ ਸੇਫਟੀ ਐਂਡ ਸਟੈਂਡਰਡਜ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨਐਕਟ-2006 ਅਤੇ ਇਸ ਦੇ ਅਧੀਨ ਬਣਾਏ ਗਏ ਨਿਯਮਾਂ ‘ਐਕਸਪਲੋਸਿਵਜ ਐਕਟ 1884 ਅਤੇ ‘ਐਕਸਪਲੋਸਿਵਜ ਰੂਲਜ-2008 ਅਤੇ ਮਾਣਯੋਗ ਸੁਪਰੀਮ ਕੋਰਟ, ਮਾਣਯੋਗ ਨੈਸ਼ਨਲ ਗ੍ਰੀਨ ਟਿ੍ਰਬਿਊਨਲ ਅਤੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ। ਡਿਪਟੀ ਕਮਿਸ਼ਨਰ ਲੁਧਿਆਣਾ ਵਲੋਂ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਸਾਰੇ ਉਪ-ਮੰਡਲ ਮੈਜਿਸਟਰੇਟਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿਚ ਇਕ ਵਿਸ਼ੇਸ਼ ਜਾਂਚ ਮੁਹਿੰਮ ਚਲਾਉਣ ਅਤੇ ਨਿਜੀ ਤੌਰ ’ਤੇ ਇਸ ਦੀ ਨਿਗਰਾਨੀ ਕਰਨ। ਨਗਰ ਨਿਗਮ ਕਮਿਸ਼ਨਰ ਨਿਗਮ ਦੇ ਕਿਸੇ ਜਿੰਮੇਵਾਰ ਅਧਿਕਾਰੀ ਨੂੰ ‘ਨੋਡਲ ਅਫ਼ਸਰ’ ਵਜੋਂ ਨਿਯੁਕਤ ਕਰਨਗੇ। ਇਹ ਨੋਡਲ ਅਫਸਰ ਫੂਡ ਸੇਫਟੀ ਟੀਮਾਂ ਨਾਲ ਲਗਾਤਾਰ ਤਾਲਮੇਲ ਰੱਖਣਗੇ ਤੇ ਜਾਂਚ ਦੌਰਾਨ ਲੋੜੀਂਦਾ ਸਹਿਯੋਗ ਪ੍ਰਦਾਨ ਕਰਨਗੇ। ਇਸ ਵਿੱਚ ਵਾਹਨ, ਕਰਮਚਾਰੀ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਉਣਾ ਸ਼ਾਮਿਲ ਹੈ, ਤਾਂ ਜੋ ਖਾਣ-ਪੀਣ ਦੀਆਂ ਅਯੋਗ ਪਾਈਆਂ ਗਈਆਂ ਵਸਤਾਂ ਨੂੰ ਲਾਗੂ ਕਾਨੂੰਨੀ ਪ੍ਰਕਿਰਿਆ ਅਨੁਸਾਰ ਨਸ਼ਟ ਕੀਤਾ ਜਾ ਸਕੇ। ਉਨ੍ਹਾਂ ਪਟਾਕਿਆਂ ਦੀਆਂ ਦੁਕਾਨਾਂ ਅਤੇ ਭੰਡਾਰਨ ਸਥਾਨਾਂ ਦੀ ਜਾਂਚ ਲਈ ਵੀ ਕਿਹਾ। ਸਿਰਫ ਮਨਜੂਰਸੁਦਾ ‘ਗ੍ਰੀਨ ਪਟਾਕਿਆਂ’ ਨੂੰ ਹੀ ਵੇਚਣ ਦੀ ਇਜਾਜਤ ਹੋਵੇਗੀ। ਬਿਨਾਂ ਲਾਇਸੈਂਸ ਪਟਾਕਿਆਂ ਦੀ ਵਿਕਰੀ, ਗੈਰ-ਕਾਨੂੰਨੀ ਭੰਡਾਰਨ, ਜਾਂ ਲਾਇਸੈਂਸ ਦੀਆਂ ਸ਼ਰਤਾਂ ਦੀ ਉਲੰਘਣਾ ਹੋਣ ਤੇ ਕਾਨੂੰਨ ਤਹਿਤ ਤੁਰੰਤ ਕਾਰਵਾਈ ਕੀਤੀ ਜਾਵੇ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।
Ad Position 22
No active advertisement
ਪਿਛਲੀ ਖ਼ਬਰ ਮਲਕੀਤ ਸਿੰਘ ਦਾਖਾ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਦੀ ਹੋਈ ਮੀਟਿੰਗ ਅਗਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਵਿਖੇ ਸਾਲਾਨਾ ਖੇਡ ਦਿਵਸ ਮਨਾਇਆ
Ad Position 24