01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਪੁਲਿਸ ਮੁਲਾਜ਼ਮ ਵਲੋਂ ਚਲਾਈਆਂ ਗੋਲੀਆਂ ਕਰਨ ਦਹਿਸ਼ਤ ਫੈਲੀ

ਲੁਧਿਆਣਾ, 1 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਬਸਤੀ ਜੋਧੇਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਕਾਕੋਵਾਲ ਰੋਡ ’ਤੇ ਅੱਜ ਸਵੇਰੇ ਪੁਲਿਸ ਮੁਲਾਜ਼ਮ ਵਲੋਂ ਚਲਾਈਆਂ ਗੋਲੀਆਂ ਕਰਨ ਉੱਥੇ ਦਹਿਸ਼ਤ ਫੈਲ ਗਈ। ਜਾਣਕਾਰੀ ਅਨੁਸਾਰ ਪੁਲਿਸ ਮੁਲਾਜ਼ਮ ਲਵਪ੍ਰੀਤ ਸਿੰਘ ਅਤੇ ਉਸ ਦੇ ਦੋਸਤ ਵਰੁਣ ਕੁਮਾਰ ਦਾ ਖਵਾਣ ਵਿਚ ਰਹਿੰਦੇ ਰਾਜਕੁਮਾਰ ਨਾਮੀ ਵਿਅਕਤੀ ਨਾਲ ਵਿਵਾਦ ਚੱਲ ਰਿਹਾ ਸੀ।

Ad Position 21
No active advertisement
ਅਜੀਤ ਡੈਸਕ 02-11-2026
ਲੁਧਿਆਣਾ, 1 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਬਸਤੀ ਜੋਧੇਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਕਾਕੋਵਾਲ ਰੋਡ ’ਤੇ ਅੱਜ ਸਵੇਰੇ ਪੁਲਿਸ ਮੁਲਾਜ਼ਮ ਵਲੋਂ ਚਲਾਈਆਂ ਗੋਲੀਆਂ ਕਰਨ ਉੱਥੇ ਦਹਿਸ਼ਤ ਫੈਲ ਗਈ। ਜਾਣਕਾਰੀ ਅਨੁਸਾਰ ਪੁਲਿਸ ਮੁਲਾਜ਼ਮ ਲਵਪ੍ਰੀਤ ਸਿੰਘ ਅਤੇ ਉਸ ਦੇ ਦੋਸਤ ਵਰੁਣ ਕੁਮਾਰ ਦਾ ਖਵਾਣ ਵਿਚ ਰਹਿੰਦੇ ਰਾਜਕੁਮਾਰ ਨਾਮੀ ਵਿਅਕਤੀ ਨਾਲ ਵਿਵਾਦ ਚੱਲ ਰਿਹਾ ਸੀ। ਅੱਜ ਵੀ ਇਹਨਾਂ ਦਾ ਉਸ ਨਾਲ ਤਕਰਾਰ ਹੋ ਗਿਆ ਅਤੇ ਤਕਰਾਰ ਦੌਰਾਨ ਪੁਲਿਸ ਮੁਲਾਜ਼ਮ ਵਲੋਂ ਆਪਣੇ ਪਾਸ ਰੱਖੀ ਪਿਸਤੌਲ ਕੱਢ ਲਈ ਅਤੇ ਹਵਾ ਵਿਚ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਕਾਰਨ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਫੈਲ ਗਿਆ। ਖੁਸ਼ਕਿਸਮਤੀ ਨਾਲ ਇਸ ਘਟਨਾ ਵਿਚ ਕਿਸੇ ਦਾ ਨੁਕਸਾਨ ਨਹੀਂ ਹੋਇਆ। ਲੋਕਾਂ ਵਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ। ਏ.ਡੀ.ਸੀ.ਪੀ. ਸੰਦੀਪ ਵਡੇਰਾ ਨੇ ਦੱਸਿਆ ਕਿ ਪੁਲਿਸ ਵਲੋਂ ਇਸ ਮਾਮਲੇ ਵਿਚ ਜਾਂਚ ਕੀਤੀ ਜਾ ਰਹੀ ਹੈ ਅਤੇ ਉਕਤ ਪੁਲਿਸ ਮੁਲਾਜ਼ਮ ਖ਼ਿਲਾਫ਼ ਢੁਕਵੀਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕਾਨੂੰਨ ਸਭ ਲਈ ਬਰਾਬਰ ਹੈ ਤੇ ਇਸ ਘਟਨਾ ਵਿਚ ਦੋਸ਼ੀ ਪਾਏ ਜਾਣ ਵਾਲੇ ਵਿਅਕਤੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਬੀ . ਸੀ . ਵਿੰਗ ਪ੍ਰਧਾਨ ਕੰਬੋ ਨੇ ਸੁਖਬੀਰ ਤੇ ਭੂੰਦੜ ਨੂੰ ਬੀ . ਸੀ . ਸਮਾਜ ਦੀਆਂ ਮੰਗਾਂ ਸੰਬੰਧੀ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਸਿਰਜਣਧਾਰਾ ਦੀ ਮਹੀਨਾਵਾਰ ਮੀਟਿੰਗ ਹੋਈ
Ad Position 24