ਬੀ . ਸੀ . ਵਿੰਗ ਪ੍ਰਧਾਨ ਕੰਬੋ ਨੇ ਸੁਖਬੀਰ ਤੇ ਭੂੰਦੜ ਨੂੰ ਬੀ . ਸੀ . ਸਮਾਜ ਦੀਆਂ ਮੰਗਾਂ ਸੰਬੰਧੀ ਦਿੱਤਾ ਮੰਗ ਪੱਤਰ
ਹਠੂਰ, 1 ਨਵੰਬਰ (ਜਸਵਿੰਦਰ ਸਿੰਘ ਛਿੰਦਾ)–ਸ਼੍ਰੋਮਣੀ ਅਕਾਲੀ ਦਲ ਬੀ. ਸੀ.
ਹਠੂਰ, 1 ਨਵੰਬਰ (ਜਸਵਿੰਦਰ ਸਿੰਘ ਛਿੰਦਾ)–ਸ਼੍ਰੋਮਣੀ ਅਕਾਲੀ ਦਲ ਬੀ. ਸੀ. ਵਿੰਗ ਦੇ ਹਲਕਾ ਜਗਰਾਉਂ ਦੇ ਪ੍ਰਧਾਨ ਪ੍ਰਮਿੰਦਰ ਸਿੰਘ ਕੰਬੋ ਹਠੂਰ ਵਲੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪਾਰਟੀ ਦੇ ਚੋਣ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਭੂੰਦੜ, ਹੀਰਾ ਸਿੰਘ ਗਾਬੜੀਆਂ ਨੂੰ ਚੋਣ ਮੈਨੀਫੈਸਟੋ ਕਮੇਟੀ ਮੈਂਬਰ ਅਤੇ ਹਲਕਾ ਜਗਰਾਉਂ ਦੇ ਇੰਚਾਰਜ਼ ਐੱਸ.ਆਰ. ਕਲੇਰ ਰਾਹੀਂ ਬੀ. ਸੀ. ਸਮਾਜ ਦੀਆਂ ਕੁੱਝ ਮਹੱਤਵਪੂਰਨ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ ਗਿਆ। ਇਸ ਸਬੰਧੀ ‘ਅਜੀਤ’ ਨੂੰ ਜਾਣਕਾਰੀ ਦਿੰਦਿਆਂ ਪ੍ਰਧਾਨ ਪ੍ਰਮਿੰਦਰ ਸਿੰਘ ਕੰਬੋ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਮੰਗ ਪੱਤਰ ਵਿਚ ਬੀ. ਸੀ. ਸਮਾਜ ਲਈ 27 ਪ੍ਰਤੀਸ਼ਤ ਰਿਜ਼ਰਵੇਸ਼ਨ ਦੀ ਮੰਗ ਕੀਤੀ ਹੈ। ਪ੍ਰਧਾਨ ਕੰਬੋ ਨੇ ਦੱਸਿਆ ਕਿ ਉਨ੍ਹਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਚੋਣ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਭੂੰਦੜ ਨੂੰ ਮੰਗ ਪੱਤਰ ਦਿੰਦਿਆਂ ਉਕਤ ਮੰਗਾਂ ਨੂੰ ਚੋਣ ਮੈਨੀਫੈਸਟੋ ਵਿਚ ਸ਼ਾਮਿਲ ਕਰਨ ਦੀ ਅਪੀਲ ਕੀਤੀ ਅਤੇ ਪੰਜਾਨ ਅੰਦਰ 2027 ਦੌਰਾਨ ਪਾਰਟੀ ਦੀ ਸਰਕਾਰ ਬਨਣ ਉਪਰੰਤ ਉਕਤ ਮੰਗਾਂ ਨੂੰ ਲਾਗੂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਚੋਣ ਮੈਨੀਫੈਸਟੋ ਵਿਚ ਸ਼ਾਮਿਲ ਕਰਨ ਤੇ ਸਰਕਾਰ ਬਨਣ ਉਪਰੰਤ ਇਨ੍ਹਾਂ ਮੰਗਾਂ ਨੂੰ ਪੂਰਾ ਕਰਨ ਦਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਚੇਅਰਮੈਨ ਬਲਵਿੰਦਰ ਸਿੰਘ ਭੂੰਦੜ ਨੇ ਪੂਰਨ ਭਰੋਸਾ ਦਿੱਤਾ ਹੈ।