03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਦੀਵਾਲੀ ਮੌਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਬਰਦਾਸ਼ਤ ਨਹੀਂ - ਡਾ . ਆਸ਼ੀਸ਼ ਚਾਵਲਾ

ਲੁਧਿਆਣਾ, 2 ਨਵੰਬਰ (ਡਾ. ਤਰਲੋਚਨ ਸਿੰਘ)- ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਲੋਕਾਂ ਨੂੰ ਸ਼ੁੱਧ, ਸੁਰੱਖਿਅਤ ਅਤੇ ਮਿਆਰੀ ਖਾਣ-ਪੀਣ ਵਾਲੀਆਂ ਵਸਤਾਂ ਮੁਹੱਈਆ ਕਰਵਾਉਣ ਅਤੇ ਮਿਲਾਵਟਖੋਰੀ ਨੂੰ ਰੋਕਣ ਦੇ ਉਦੇਸ਼ ਨਾਲ ਖਾਧ ਸੁਰੱਖਿਆ ਵਿਭਾਗ ਵੱਲੋਂ ਜ਼ਿਲ੍ਹੇ ਭਰ ਵਿੱਚ ਵਿਸ਼ੇਸ਼ ਜਾਂਚ ਮੁਹਿੰਮ ਲਗਾਤਾਰ ਚਲਾਈ ਜਾ ਰਹੀ ਹੈ।

Ad Position 21
No active advertisement
ਜ਼ਿਲ੍ਹਾ ਸਿਹਤ ਅਫਸਰ ਡਾ. ਆਸ਼ੀਸ਼ ਚਾਵਲਾ ਵਿਸ਼ੇਸ਼ ਜਾਂਚ ਮੁਹਿੰਮ ਦੌਰਾਨ ਮਠਿਆਈ ਦੀ ਦੁਕਾਨ ਦੀ ਜਾਂਚ ਕਰਦੇ ਹੋਏ। ਅਜੀਤ ਤਸਵੀਰ 03-11-2026
ਲੁਧਿਆਣਾ, 2 ਨਵੰਬਰ (ਡਾ. ਤਰਲੋਚਨ ਸਿੰਘ)- ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਲੋਕਾਂ ਨੂੰ ਸ਼ੁੱਧ, ਸੁਰੱਖਿਅਤ ਅਤੇ ਮਿਆਰੀ ਖਾਣ-ਪੀਣ ਵਾਲੀਆਂ ਵਸਤਾਂ ਮੁਹੱਈਆ ਕਰਵਾਉਣ ਅਤੇ ਮਿਲਾਵਟਖੋਰੀ ਨੂੰ ਰੋਕਣ ਦੇ ਉਦੇਸ਼ ਨਾਲ ਖਾਧ ਸੁਰੱਖਿਆ ਵਿਭਾਗ ਵੱਲੋਂ ਜ਼ਿਲ੍ਹੇ ਭਰ ਵਿੱਚ ਵਿਸ਼ੇਸ਼ ਜਾਂਚ ਮੁਹਿੰਮ ਲਗਾਤਾਰ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਅੱਜ ਖਾਧ ਸੁਰੱਖਿਆ ਟੀਮ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਸਥਿਤ ਮਠਿਆਈਆਂ ਦੀਆਂ ਦੁਕਾਨਾਂ, ਬੇਕਰੀਆਂ, ਪਨੀਰ ਬਣਾਉਣ ਵਾਲੀਆਂ ਇਕਾਈਆਂ ਅਤੇ ਡੇਅਰੀਆਂ ਦੀ ਵਿਸ਼ੇਸ਼ ਜਾਂਚ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿਹਤ ਅਫ਼ਸਰ ਡਾ. ਆਸ਼ੀਸ਼ ਚਾਵਲਾ ਨੇ ਦੱਸਿਆ ਕਿ ਜਾਂਚ ਮੁਹਿੰਮ ਦੌਰਾਨ ਡਵੀਜ਼ਨ ਨੰਬਰ 3, ਸੀ. ਐੱਮ. ਸੀ. ਚੌਕ, ਭਾਮੀਆਂ ਤੇ ਆਲਮਗੀਰ-ਚੌੜੀ ਸੜਕ ਸਮੇਤ ਵੱਖ-ਵੱਖ ਇਲਾਕਿਆਂ ਵਿੱਚ ਸਥਿਤ ਖਾਣ-ਪੀਣ ਵਾਲੀਆਂ ਇਕਾਈਆਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਟੀਮ ਵੱਲੋਂ ਵੱਖ-ਵੱਖ ਖਾਣ-ਪੀਣ ਵਾਲੀਆਂ ਵਸਤਾਂ ਦੇ ਕੁੱਲ 10 ਨਮੂਨੇ ਭਰੇ ਗਏ, ਜਿਨ੍ਹਾਂ ਵਿਚ ਮਠਿਆਈਆਂ, ਬੇਕਰੀ ਉਤਪਾਦ, ਪਨੀਰ ਤੇ ਦੁੱਧ ਤੋਂ ਤਿਆਰ ਹੋਣ ਵਾਲੀਆਂ ਹੋਰ ਵਸਤਾਂ ਸ਼ਾਮਲ ਹਨ। ਇਹ ਸਾਰੇ ਨਮੂਨੇ ਜਾਂਚ ਲਈ ਲੈਬਾਰਟਰੀ ਵਿੱਚ ਭੇਜੇ ਜਾਣਗੇ ਅਤੇ ਰਿਪੋਰਟ ਪ੍ਰਾਪਤ ਹੋਣ ਉਪਰੰਤ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ, 2006 ਤਹਿਤ ਨਿਯਮਾਂ ਅਨੁਸਾਰ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਡਾ. ਚਾਵਲਾ ਨੇ ਦੱਸਿਆ ਕਿ ਜਾਂਚ ਦੌਰਾਨ ਕੁਝ ਖਾਣ-ਪੀਣ ਵਾਲੀਆਂ ਇਕਾਈਆਂ ਵਿਚ ਸਫਾਈ ਦੇ ਢੁੱਕਵੇਂ ਪ੍ਰਬੰਧ ਨਾ ਪਾਏ ਜਾਣ ਕਾਰਨ ਸਬੰਧਤ ਕਾਰੋਬਾਰੀਆਂ ਖ਼ਿਲਾਫ਼ ਦੋ ਅਨਹਾਈਜੈਨਿਕ ਚਲਾਨ ਜਾਰੀ ਕੀਤੇ ਗਏ। ਇਸ ਤੋਂ ਇਲਾਵਾ ਲਗਭਗ 15 ਕਿਲੋਗ੍ਰਾਮ ਮਠਿਆਈਆਂ, ਜੋ ਖਾਣ-ਯੋਗ ਨਹੀਂ ਪਾਈਆਂ ਗਈਆਂ ਜਾਂ ਜਿਨ੍ਹਾਂ ਦੀ ਗੁਣਵੱਤਾ ਤੇ ਸਫ਼ਾਈ ਸਬੰਧੀ ਤਸੱਲੀ ਨਹੀਂ ਹੋਈ, ਉਸ ਨੂੰ ਮੌਕੇ ‘ਤੇ ਹੀ ਨਸ਼ਟ ਕਰਵਾਇਆ ਗਿਆ ਤਾਂ ਜੋ ਇਨ੍ਹਾਂ ਦੀ ਵਿਕਰੀ ਰਾਹੀਂ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਾ ਹੋ ਸਕੇ। ਡਾ. ਚਾਵਲਾ ਨੇ ਸਮੂਹ ਮਠਿਆਈ ਵਿਕਰੇਤਾਵਾਂ, ਡੇਅਰੀ ਮਾਲਕਾਂ, ਬੇਕਰੀ ਸੰਚਾਲਕਾਂ ਅਤੇ ਹੋਰ ਫੂਡ ਬਿਜ਼ਨਸ ਅਪਰੇਟਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਕਾਰੋਬਾਰੀ ਅਦਾਰਿਆਂ ਵਿੱਚ ਸਫਾਈ ਦਾ ਵਿਸ਼ੇਸ਼ ਧਿਆਨ ਰੱਖਣ ਅਤੇ ਖਾਧ ਸੁਰੱਖਿਆ ਦੇ ਨਿਰਧਾਰਤ ਮਾਪਦੰਡਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ। ਡਾ. ਚਾਵਲਾ ਨੇ ਸਪੱਸ਼ਟ ਕੀਤਾ ਕਿ ਦੀਵਾਲੀ ਦੇ ਤਿਉਹਾਰ ਦੌਰਾਨ ਮਿਲਾਵਟਖੋਰੀ, ਘਟੀਆ ਗੁਣਵੱਤਾ ਵਾਲੀਆਂ ਖਾਣ-ਪੀਣ ਦੀਆਂ ਵਸਤਾਂ ਦੀ ਵਿਕਰੀ ਤੇ ਸਫਾਈ ਨਿਯਮਾਂ ਦੀ ਉਲੰਘਣਾ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਡਾ. ਚਾਵਲਾ ਨੇ ਕਿਹਾ ਕਿ ਲੋਕਾਂ ਦੀ ਸਿਹਤ ਦੀ ਸੁਰੱਖਿਆ ਵਿਭਾਗ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਦੀਵਾਲੀ ਦੇ ਤਿਉਹਾਰ ਦੌਰਾਨ ਜ਼ਿਲ੍ਹੇ ਵਿੱਚ ਇਹ ਵਿਸ਼ੇਸ਼ ਜਾਂਚ ਮੁਹਿੰਮ ਲਗਾਤਾਰ ਜਾਰੀ ਰਹੇਗੀ। ਖਾਣ-ਪੀਣ ਵਾਲੀਆਂ ਵਸਤਾਂ ਵਿੱਚ ਮਿਲਾਵਟ ਕਰਨ ਅਤੇ ਸਫ਼ਾਈ ਮਾਪਦੰਡਾਂ ਦੀ ਅਣਦੇਖੀ ਕਰਨ ਵਾਲਿਆਂ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਹਲਕਾ ਆਤਮ ਨਗਰ ਤੋਂ ਇਨਸਾਫ਼ ਰੈਲੀ ’ ਚ ਵੱਡੀ ਗਿਣਤੀ ਵਿਚ ਵਰਕਰਾਂ ਨਾਲ ਕਰਾਂਗੇ ਸ਼ਮੂਲੀਅਤ - ਜਸਵਿੰਦਰ ਠੁਕਰਾਲ , ਮਨਰਾਜ ਠੁ... ਅਗਲੀ ਖ਼ਬਰ ਨਗਰ ਨਿਗਮ ਕਮਿਸ਼ਨਰ ਡਾ . ਮਹਿੰਦਰੂ ਸਫ਼ਾਈ ਪ੍ਰਤੀ ਹੋਏ ਸਖ਼ਤ
Ad Position 24