03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਆਲਮਗੀਰ ਇਨਕਲੇਵ ਵੈੱਲਫੇਅਰ ਐਸੋਸੀਏਸ਼ਨ ਦੀ ਨਵੀਂ ਕਮੇਟੀ ਨੂੰ ਮਨਜ਼ੂਰੀ

ਅਲਮਗੀਰ 2 ਨਵੰਬਰ (ਜਰਨੈਲ ਸਿੰਘ ਪੱਟੀ )-ਆਲਮਗੀਰ ਇਨਕਲੇਵ ਵੈੱਲਫੇਅਰ ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਦਵਿੰਦਰ ਸਿੰਘ ਚਾਵਲਾ ਨਾਲ ਹੋਈ। ਇਸ ਦੌਰਾਨ ਐਸੋਸੀਏਸ਼ਨ ਦੇ ਨਵੇਂ ਪ੍ਰਧਾਨ ਮਹਿੰਦਰ ਸਿੰਘ ਦੀ ਅਗਵਾਈ ਹੇਠ ਨਵੀਂ ਕਮੇਟੀ ਦਾ ਗਠਨ ਕਰਦਿਆਂ ਇਸ ਨੂੰ ਮਨਜ਼ੂਰੀ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 03-11-2026
ਅਲਮਗੀਰ 2 ਨਵੰਬਰ (ਜਰਨੈਲ ਸਿੰਘ ਪੱਟੀ )-ਆਲਮਗੀਰ ਇਨਕਲੇਵ ਵੈੱਲਫੇਅਰ ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਦਵਿੰਦਰ ਸਿੰਘ ਚਾਵਲਾ ਨਾਲ ਹੋਈ। ਇਸ ਦੌਰਾਨ ਐਸੋਸੀਏਸ਼ਨ ਦੇ ਨਵੇਂ ਪ੍ਰਧਾਨ ਮਹਿੰਦਰ ਸਿੰਘ ਦੀ ਅਗਵਾਈ ਹੇਠ ਨਵੀਂ ਕਮੇਟੀ ਦਾ ਗਠਨ ਕਰਦਿਆਂ ਇਸ ਨੂੰ ਮਨਜ਼ੂਰੀ ਦਿੱਤੀ ਗਈ। ਐਸੋਸੀਏਸ਼ਨ ਦੀ ਨਵੀਂ ਕਮੇਟੀ ਵਿਚ ਸਟੇਟ ਅਵਾਰਡੀ ਅਤੇ ਕੇ.ਐਸ. ਗਰੁੱਪ ਮਲੇਰਕੋਟਲਾ ਦੇ ਐਮ.ਡੀ. ਬਾਪੂ ਇੰਦਰਜੀਤ ਸਿੰਘ ਮੁੰਡੇ ਨੂੰ ਚੇਅਰਮੈਨ, ਮਹਿੰਦਰ ਸਿੰਘ ਨੂੰ ਪ੍ਰਧਾਨ ਅਤੇ ਭੁਪਿੰਦਰ ਸਿੰਘ ਨੂੰ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ। ਇਸ ਤੋਂ ਇਲਾਵਾ ਕੇ.ਐਲ. ਬੱਤਰਾ, ਜਗਦੀਪ ਸਿੰਘ, ਹਰਵਿੰਦਰ ਸਿੰਘ, ਪ੍ਰਿਤਪਾਲ ਸਿੰਘ, ਪਵਨ ਕੁਮਾਰ, ਹਰਜੀਤ ਸਿੰਘ ਅਤੇ ਨਿਰਮਲ ਸਿੰਘ ਨੂੰ ਕਮੇਟੀ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ। ਮੀਟਿੰਗ ਦੌਰਾਨ ਨਵੀਂ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਭਰੋਸਾ ਦਿਵਾਇਆ ਕਿ ਐਸੋਸੀਏਸ਼ਨ ਕਾਲੋਨੀ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰੇਗੀ। ਜੇਕਰ ਕਿਸੇ ਵੀ ਕਾਲੋਨੀ ਵਾਸੀ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਸ ਦੇ ਹੱਲ ਲਈ ਸਾਂਝੇ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਕਾਲੋਨੀ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ ਅਤੇ ਪਾਰਕ ਦੀ ਸਾਂਭ-ਸੰਭਾਲ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਲੋੜਵੰਦ ਪਰਿਵਾਰਾਂ ਦੀ ਮਦਦ ਕਰਨਾ, ਸਮਾਜ ਦੇ ਕਮਜ਼ੋਰ ਵਰਗਾਂ ਦਾ ਸਹਾਰਾ ਬਣਨਾ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਾ ਵੀ ਐਸੋਸੀਏਸ਼ਨ ਦੀਆਂ ਮੁੱਖ ਤਰਜੀਹਾਂ ਹੋਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਕਾਲੋਨੀ ਵਿਚ ਸਾਰੇ ਧਰਮਾਂ ਦਾ ਸਤਿਕਾਰ ਕਰਦਿਆਂ ਵੱਖ-ਵੱਖ ਤਿਉਹਾਰ ਆਪਸੀ ਪਿਆਰ, ਸਦਭਾਵਨਾ ਅਤੇ ਮਿਲਵਰਤਨ ਨਾਲ ਮਨਾਏ ਜਾਣਗੇ। ਨਵੀਂ ਕਮੇਟੀ ਨੇ ਸਮੂਹ ਕਾਲੋਨੀ ਵਾਸੀਆਂ ਨੂੰ ਨਾਲ ਲੈ ਕੇ ਇਲਾਕੇ ਦੀ ਬਿਹਤਰੀ ਅਤੇ ਵਿਕਾਸ ਲਈ ਮਿਲ ਕੇ ਕੰਮ ਕਰਨ ਦਾ ਅਹਿਦ ਲਿਆ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਰੋਡਵੇਜ਼ , ਪਨਬੱਸ / ਪੀ . ਆਰ . ਟੀ . ਸੀ . ਕੰਟਰੈਕਟ ਵਰਕਰਜ਼ ਯੂਨੀਅਨ ਦੀ ਮੀਟਿੰਗ ਹੋਈ ਅਗਲੀ ਖ਼ਬਰ ਐਚ . ਵੀ . ਐਮ . ਗਲੋਬਲ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਵਿੱਦਿਅਕ ਦੌਰਾ
Ad Position 24