03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਪੰਜਾਬ ਨੂੰ ਨਸ਼ਾ ਮੁਕਤ ਕਰਕੇ ਨੌਜਵਾਨੀ ਨੂੰ ਬਚਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ-ਸ਼ਿਵਾਲਿਕ

ਆਲਮਗੀਰ, 2 ਨਵੰਬਰ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਸਥਾਨਕ ਇਤਿਹਾਸਕ ਪਿੰਡ ਆਲਮਗੀਰ ਵਿਖੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਇਕ ਅਹਿਮ ਮੀਟਿੰਗ ਆਲਮਗੀਰ ਸਰਕਲ ਪ੍ਰਧਾਨ ਤਲਵਿੰਦਰ ਸਿੰਘ ਗਰੇਵਾਲ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਵਿਸ਼ੇਸ਼ ਤੌਰ ’ਤੇ ਪਹੁੰਚੇ ਹਲਕਾ ਇੰਚਾਰਜ ਤੇ ਸਾਬਕਾ ਚੀਫ਼ ਪਾਰਲੀਮੈਂਟ ਸਕੱਤਰ ਦਰਸ਼ਨ ਸਿੰਘ ਸ਼ਿਵਾਲਕ ਨੇ ਹਾਜ਼ਰੀਨ ਨੂੰ ਪਾਰਟੀ ਨੀਤੀਆਂ ਤੋਂ ਵਿਸਥਾਰ ਪੂਰਵਕ ਜਾਣੂ ਕਰਵਾਉਂਦੇ ਹੋਏ ਦੱਸਿਆ ਕਿ ‘ਵਾਰਿਸ ਪੰਜਾਬ ਦੇ’ ਦਾ ਮੁੱਖ ਟੀਚਾ ਸੂਬਾ ਪੰਜਾਬ ਵਿਚੋਂ ਨਸ਼ੇ ਦਾ ਖ਼ਾਤਮਾ ਕਰਕੇ ਨੌਜਵਾਨੀ ਨੂੰ ਬਚਾਉਣਾ ਹੈ।

Ad Position 21
No active advertisement
ਮੀਟਿੰਗ ਮੌਕੇ ਸੰਬੋਧਨ ਕਰਦੇ ਹੋਏ ਦਰਸ਼ਨ ਸਿੰਘ ਸ਼ਿਵਾਲਕ ਨਾਲ ਤਲਵਿੰਦਰ ਸਿੰਘ ਆਲਮਗੀਰ (ਹੇਠਾਂ) ਹਾਜ਼ਰੀਨ। ਤਸਵੀਰ-ਜਰਨੈਲ ਸਿੰਘ ਪੱਟੀ 03-11-2026
ਆਲਮਗੀਰ, 2 ਨਵੰਬਰ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਸਥਾਨਕ ਇਤਿਹਾਸਕ ਪਿੰਡ ਆਲਮਗੀਰ ਵਿਖੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਇਕ ਅਹਿਮ ਮੀਟਿੰਗ ਆਲਮਗੀਰ ਸਰਕਲ ਪ੍ਰਧਾਨ ਤਲਵਿੰਦਰ ਸਿੰਘ ਗਰੇਵਾਲ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਵਿਸ਼ੇਸ਼ ਤੌਰ ’ਤੇ ਪਹੁੰਚੇ ਹਲਕਾ ਇੰਚਾਰਜ ਤੇ ਸਾਬਕਾ ਚੀਫ਼ ਪਾਰਲੀਮੈਂਟ ਸਕੱਤਰ ਦਰਸ਼ਨ ਸਿੰਘ ਸ਼ਿਵਾਲਕ ਨੇ ਹਾਜ਼ਰੀਨ ਨੂੰ ਪਾਰਟੀ ਨੀਤੀਆਂ ਤੋਂ ਵਿਸਥਾਰ ਪੂਰਵਕ ਜਾਣੂ ਕਰਵਾਉਂਦੇ ਹੋਏ ਦੱਸਿਆ ਕਿ ‘ਵਾਰਿਸ ਪੰਜਾਬ ਦੇ’ ਦਾ ਮੁੱਖ ਟੀਚਾ ਸੂਬਾ ਪੰਜਾਬ ਵਿਚੋਂ ਨਸ਼ੇ ਦਾ ਖ਼ਾਤਮਾ ਕਰਕੇ ਨੌਜਵਾਨੀ ਨੂੰ ਬਚਾਉਣਾ ਹੈ। ਉਨ੍ਹਾਂ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਨਸ਼ੇ ਦੇ ਕਾਰੋਬਾਰ ਵਿਚੋਂ ਪੁਲਿਸ, ਨੇਤਾ ਅਤੇ ਸਰਕਾਰ ਰੱਜ ਕੇ ਕਮਾਈ ਕਰ ਰਹੀ ਹੈ, ਜਦਕਿ ਮਾਵਾਂ ਦੇ ਨੌਜਵਾਨ ਗੱਭਰੂਆਂ ਦੇ ਰੋਜ਼ਾਨਾ ਅਣਗਿਣਤ ਸਿਵੇ ਬਲ ਰਹੇ ਹਨ। ਇੰਚਾਰਜ ਸ਼ਿਵਾਲਕ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਵਿਧਾਇਕੀ ਕਾਰਜਕਾਲ ਦੌਰਾਨ ਹਲਕਾ ਗਿੱਲ ਅੰਦਰ ਕਰੋੜਾਂ ਰੁਪਏ ਦੇ ਵਿਕਾਸ ਦੇ ਕੰਮ ਕਰਵਾ ਕੇ ਹਲਕਾ ਵਾਸੀਆਂ ਨੂੰ ਸਮੱਸਿਆਵਾਂ ਤੋਂ ਨਿਜਾਤ ਦਿਵਾਉਣ ਲਈ ਵੱਡਾ ਹੰਭਲਾ ਮਾਰਿਆ ਹੈ, ਜੋ ਕਿ ‘ਵਾਰਿਸ ਪੰਜਾਬ ਦੇ’ ਦੀ ਸਰਕਾਰ ਬਣਨ ’ਤੇ ਵੀ ਲਗਾਤਾਰ ਜਾਰੀ ਰਹੇਗਾ। ਉਨ੍ਹਾਂ ਨੇ ਹਲਕਾ ਪਿੰਡ ਵਾਸੀਆਂ ਨੂੰ ਪਾਰਟੀ ਨੀਤੀਆਂ ਤੋਂ ਜਾਣੂ ਕਰਵਾ ਕੇ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ‘ਵਾਰਿਸ ਪੰਜਾਬ ਦੇ’ ਨੂੰ ਵੱਡਾ ਬਹੁਮਤ ਦੇ ਕੇ ਕਾਮਯਾਬ ਕਰਨ ਲਈ ਜ਼ੋਰਦਾਰ ਅਪੀਲ ਕੀਤੀ। ਅਖੀਰ ਵਿਚ ਸਰਕਲ ਪ੍ਰਧਾਨ ਤਲਵਿੰਦਰ ਸਿੰਘ ਆਲਮਗੀਰ ਨੇ ਪਿੰਡ ਵਾਸੀਆਂ ਨਾਲ ਇਕ ਮੱਤ ਹੁੰਦਿਆਂ ਇੰਚਾਰਜ ਸ਼ਿਵਾਲਕ ਨੂੰ ਵਿਸ਼ਵਾਸ ਦਿਵਾਇਆ ਕਿ ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਦੀ ਜਿੱਤ ਯਕੀਨੀ ਬਣਾਉਣ ਲਈ ਪਿੰਡ ਦਾ ਹਰੇਕ ਬਾਸ਼ਿੰਦਾ ਉਨ੍ਹਾਂ ਦੀ ਚੋਣ ਮੁਹਿੰਮ ਨੂੰ ਆਪਣੀ ਚੋਣ ਮੁਹਿੰਮ ਬਣਾ ਕੇ ਸਰਗਰਮੀ ਨਾਲ ਕੰਮ ਕਰੇਗਾ। ਇਸ ਮੌਕੇ ਸਾਬਕਾ ਸਰਪੰਚ ਜਗਦੀਪ ਸਿੰਘ ਹੈਪੀ ਆਲਮਗੀਰ, ਚਰਨ ਸਿੰਘ ਚੱਕੀ ਵਾਲੇ, ਗੁਰਦੀਪ ਸਿੰਘ ਆਲਮਗੀਰ, ਜਗਜੀਤ ਸਿੰਘ, ਗੁਰਚਰਨ ਸਿੰਘ, ਮਨਪ੍ਰੀਤ ਸਿੰਘ, ਬਲਵੰਤ ਸਿੰਘ, ਸਾਧੂ ਸਿੰਘ, ਚਰਨ ਸਿੰਘ, ਦਰਸ਼ਨ ਸਿੰਘ, ਨਰੰਗ ਸਿੰਘ, ਭਰਪੂਰ ਸਿੰਘ, ਕੁਲਜਿੰਦਰ ਸਿੰਘ, ਹਰਪਿੰਦਰ ਸਿੰਘ, ਬਿੰਦਰ ਸਿੰਘ, ਸੁਖਵਿੰਦਰ ਸਿੰਘ, ਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਬੀਬੀਆਂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਫ਼ਾਰ ਵੁਮੈਨ ਵਲੋਂ ਮਾਪਿਆਂ - ਅਧਿਆਪਕ ਮਿਲਣੀ ਕਰਵਾਈ ਅਗਲੀ ਖ਼ਬਰ ਪੰਜਾਬ ਰੋਡਵੇਜ਼ , ਪਨਬੱਸ / ਪੀ . ਆਰ . ਟੀ . ਸੀ . ਕੰਟਰੈਕਟ ਵਰਕਰਜ਼ ਯੂਨੀਅਨ ਦੀ ਮੀਟਿੰਗ ਹੋਈ
Ad Position 24