ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਗੁਰਮਤਿ ਸਮਾਗਮ
ਲੁਧਿਆਣਾ, 2 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਵਿਖੇ ਹਾਜ਼ਰੀ ਭਰ ਕੇ ਗੁਰਬਾਣੀ ਕਥਾ ਸਰਵਣ ਕੀਤਾ ਅਤੇ ਗੁਰੂ ਚਰਨਾਂ ਨਾਲ ਜੁੜ ਕੇ ਆਪਣਾ ਜੀਵਨ ਸਫਲ ਕੀਤਾ।
ਲੁਧਿਆਣਾ, 2 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਵਿਖੇ ਹਾਜ਼ਰੀ ਭਰ ਕੇ ਗੁਰਬਾਣੀ ਕਥਾ ਸਰਵਣ ਕੀਤਾ ਅਤੇ ਗੁਰੂ ਚਰਨਾਂ ਨਾਲ ਜੁੜ ਕੇ ਆਪਣਾ ਜੀਵਨ ਸਫਲ ਕੀਤਾ। ਇਸ ਮੌਕੇ ਪੰਥ ਪ੍ਰਸਿੱਧ ਕੀਰਤਨੀਏ ਭਾਈ ਲਖਵਿੰਦਰ ਸਿੰਘ ਨੇ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਗੁਰਮੀਤ ਸਿੰਘ, ਜਰਨਲ ਸਕੱਤਰ ਜਰਨੈਲ ਸਿੰਘ, ਭੁਪਿੰਦਰਪਾਲ ਸਿੰਘ ਧਵਨ ਮੀਤ ਪ੍ਰਧਾਨ, ਦਰਸ਼ਨ ਸਿੰਘ ਰਾਜੂ, ਸੰਦੀਪ ਸਿੰਘ, ਰਛਪਾਲ ਸਿੰਘ, ਚਰਨਜੀਤ ਸਿੰਘ, ਦਰਸ਼ਨ ਸਿੰਘ ਦਰਸ਼ੀ, ਸੰਤੋਖ ਸਿੰਘ ਮੀਤ ਪ੍ਰਧਾਨ, ਹਰਸ਼ਰਨ ਸਿੰਘ, ਹਰਕੀਰਤ ਸਿੰਘ, ਸੁਰਜੀਤ ਸਿੰਘ, ਰਮਨਦੀਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।