02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਯੂਥ ਅਕਾਲੀ ਆਗੂ ਚੰਨੀ ਨੇ ਪ੍ਰਧਾਨ ਸੁਖਬੀਰ ਨਾਲ ਕੀਤੀ ਮੁਲਾਕਾਤ

ਲੁਧਿਆਣਾ, 2 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸ਼੍ਰੋਮਣੀਅਕਾਲੀ ਦਲ (ਬ) ਦੇ ਵਪਾਰ ਵਿੰਗ ਦੀ ਕੋਰ ਕਮੇਟੀ ਦੇ ਮੈਂਬਰ ਤੇ ਯੂਥ ਆਗੂ ਚਰਨਦੀਪ ਸਿੰਘ ਚੰਨੀ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਚੰਨੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਸੁਖਬੀਰ ਸਿੰਘ ਬਾਦਲ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ।

Ad Position 21
No active advertisement
ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਦੌਰਾਨ ਚਰਨਦੀਪ ਸਿੰਘ ਚੰਨੀ। ਅਜੀਤ ਤਸਵੀਰ 03-11-2026
ਲੁਧਿਆਣਾ, 2 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸ਼੍ਰੋਮਣੀਅਕਾਲੀ ਦਲ (ਬ) ਦੇ ਵਪਾਰ ਵਿੰਗ ਦੀ ਕੋਰ ਕਮੇਟੀ ਦੇ ਮੈਂਬਰ ਤੇ ਯੂਥ ਆਗੂ ਚਰਨਦੀਪ ਸਿੰਘ ਚੰਨੀ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਚੰਨੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਸੁਖਬੀਰ ਸਿੰਘ ਬਾਦਲ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਖਾਸ ਕਰਕੇ ਲੁਧਿਆਣਾ ਦੇ ਵਿਧਾਨ ਸਭਾ ਹਲਕਿਆਂ ਬਾਰੇ ਸ. ਬਾਦਲ ਵਲੋਂ ਦਿਸ਼ਾ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਦੱਸਿਆ ਕਿ ਅੱਜ ਆਮ ਆਦਮੀ ਪਾਰਟੀ ਤੋਂ ਹਰ ਵਰਗ ਦੁਖੀ ਹੈ ਤੇ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਇੰਤਜ਼ਾਰ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ (ਬ) ਵਲ ਲੋਕਾਂ ਦੇ ਰੁਝਾਨ ਵਿਚ ਵਾਧਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਕਈ ਆਗੂ ਦੂਜੀਆਂ ਪਾਰਟੀਆਂ ਵਿੱਚੋਂ ਅਕਾਲੀ ਦਲ ਵਿਚ ਸ਼ਾਮਿਲ ਹੋਣਗੇ। ਉਨ੍ਹਾਂ ਦੱਸਿਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਮੁੜ ਤੋਂ ਸੱਤਾ ਹਾਸਿਲ ਕਰੇਗਾ। ਚੰਨੀ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਉਨ੍ਹਾਂ ਨੂੰ ਅਕਾਲੀ ਸਰਕਾਰ ਸਮੇਂ ਲੋਕ ਹਿੱਤਾਂ ਲਈ ਸ਼ੁਰੂ ਕੀਤੀਆਂ ਗਈਆਂ ਸਕੀਮਾਂ ਬਾਰੇ ਲੋਕਾਂ ਨੂੰ ਦੱਸਣ ਸਬੰਧੀ ਡਿਊਟੀ ਲਗਾਈ ਗਈ ਹੈ, ਜਿਸ ਸਬੰਧੀ ਉਨ੍ਹਾਂ ਵਲੋਂ ਰੂਪ-ਰੇਖਾ ਤਿਆਰ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵੱਲੋਂ ਆਉਣ ਵਾਲੇ ਦਿਨਾਂ ਵਿਚ ਘਰ-ਘਰ ਜਾ ਕੇ ਮੌਜੂਦਾ ਸਰਕਾਰ ਦੀਆਂ ਲੋਕਮਾਰੂ ਨੀਤੀਆਂ ਅਤੇ ਅਕਾਲੀ ਸਰਰਕਾਰ ਵੇਲੇ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਸੀਸੂ ਨੇ ਬੀ . ਐਨ . ਜੀ . ਕੁਡੂ ਨਿਟ ਪ੍ਰੋਸੈਸ ਪ੍ਰਾਈਵੇਟ ਲਿਮਟਿਡ ਦਾ ਕੀਤਾ ਉਦਯੋਗਿਕ ਦੌਰਾ ਅਗਲੀ ਖ਼ਬਰ ਆਰਮੋਨੀਆ ਬਾਅ ਆਦਰਸ਼ ਫ਼ਰਨੀਚਰ ’ ਤੇ ਖ਼ਰੀਦਦਾਰੀ ਕਰਨ ਵਾਲਿਆਂ ਨੂੰ ਮਿਲੇਗੀ ਵਿਸ਼ੇਸ਼ ਛੂਟ
Ad Position 24