ਭਾਰਤ ਸਰਕਾਰ ਵਲੋਂ ਨਾਮਜ਼ਦ ਸੁਖਵਿੰਦਰ ਬਿੰਦਰਾ ਸੂਬੇ ’ ਚ ‘ ਨਸ਼ਾ ਮੁਕਤ ਭਾਰਤ ਅਭਿਆਨ ’ ’ ਚ ਨਿਭਾ ਰਹੇ ਅਹਿਮ ਯੋਗਦਾਨ
ਲੁਧਿਆਣਾ, 3 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਭਾਰਤ ਸਰਕਾਰ ਵਲੋਂ ਸੁਖਵਿੰਦਰ ਸਿੰਘ ਬਿੰਦਰਾ (ਐਨ. ਆਈ.
ਲੁਧਿਆਣਾ, 3 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਭਾਰਤ ਸਰਕਾਰ ਵਲੋਂ ਸੁਖਵਿੰਦਰ ਸਿੰਘ ਬਿੰਦਰਾ (ਐਨ.ਆਈ.ਐਸ.ਡੀ.) ਤੇ ਵਿਸ਼ੇਸ਼ ਮੈਂਬਰ/ਇਨਵਾਈਟੀ (ਐਨ.ਸੀ.ਸੀ.ਡੀ.ਆਰ.), ਸਮਾਜਿਕ ਨਿਆਂ ਤੇ ਸਸ਼ਕਤੀਕਰਨ ਮੰਤਰਾਲਾ, (ਭਾਰਤ ਸਰਕਾਰ) ਨੂੰ ਪੰਜਾਬ ਵਿਚ ‘ਨਸ਼ਾ ਮੁਕਤ ਭਾਰਤ ਅਭਿਆਨ’ ਲਈ ਕੰਮ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਬਿੰਦਰਾ ਵੀ ਇਸ ਮੁਹਿੰਮ ਤਹਿਤ ਪੰਜਾਬ ਵਿਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਜਾਗਰੂਕਤਾ ਫੈਲਾਉਣ ਲਈ ਪੂਰੀ ਤਰ੍ਹਾਂ ਸਰਗਰਮ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸੁਖਵਿੰਦਰ ਸਿੰਘ ਬਿੰਦਰਾ ਨੇ ਦੱਸਿਆ ਕਿ ਮੁਹਿੰਮ ਨੂੰ ਸੂਬੇ ਦੇ ਹਰ ਜ਼ਿਲ੍ਹੇ ਤੱਕ ਪਹੁੰਚਾਉਣ ਲਈ ਸਾਰੇ ਜ਼ਿਲ੍ਹਿਆਂ ਵਿਚ ਕੋਆਰਡੀਨੇਟਰ ਨਿਯੁਕਤ ਕੀਤੇ ਜਾਣਗੇ। ਇਹ ਕੋਆਰਡੀਨੇਟਰ ਸੂਬੇ ਵਿਚ ਨਸ਼ਾ ਵਿਰੋਧੀ ਮੁਹਿੰਮ ਦੀਆਂ ਗਤੀਵਿਧੀਆਂ ਨੂੰ ਤਾਲਮੇਲ ਦੇਣ ਅਤੇ ਉਨ੍ਹਾਂ ਨੂੰ ਸਹਿਯੋਗ ਮੁਹੱਈਆ ਕਰਵਾਉਣ ਦਾ ਕੰਮ ਕਰਨਗੇ। ਦੱਸ ਦਈਏ ਕਿ ਬਿੰਦਰਾ ਵੱਲੋਂ ਪਹਿਲਾਂ ਵੀ ਪੰਜਾਬ ਵਿਚ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਵੱਡੇ ਪੱਧਰ ‘ਤੇ ਨੌਜਵਾਨਾਂ ਤੇ ਵਿਦਿਆਰਥੀਆਂ ਨੂੰ ਜੋੜਨ ਵਾਲੇ ਪ੍ਰੋਗਰਾਮ ਕਰਵਾਏ ਜਾ ਚੁੱਕੇ ਹਨ। ਇਨ੍ਹਾਂ ਪ੍ਰੋਗਰਾਮਾਂ ‘ਚ ਕੇਂਦਰੀ ਕੈਬਨਿਟ ਮੰਤਰੀ ਡਾ. ਵੀਰੇਂਦਰ ਕੁਮਾਰ ਤੇ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਮੌਜੂਦ ਰਹੇ। ਅੱਗੇ ਵੀ ਅਜਿਹੇ ਵੀ ਪ੍ਰੋਗਰਾਮ ਜਾਰੀ ਰਹਿਣਗੇ। ਬਿੰਦਰਾ ਨੇ ਕਿਹਾ ਕਿ ਉਨ੍ਹਾਂ ਦਾ ਵਿਭਾਗ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਹਮੇਸ਼ਾਂ ਕੋਸ਼ਿਸ ਕਰਦਾ ਹੈ। ਬਿੰਦਰਾ ਨੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਖੇਡ ਕਿੱਟਾਂ ਵੀ ਵੰਡੀਆਂ ਜਾਣਗੀਆਂ।