ਕਾਂਗਰਸ ਦੀ ਸੰਗਰੂਰ ਵਿਖੇ ਹੋਣ ਵਾਲੀ ਰੈਲੀ ’ਚ ਹਲਕਾ ਦੱਖਣੀ ਤੋਂ ਵੱਡੀ ਗਿਣਤੀ ਵਿਚ ਸ਼ਾਮਿਲ ਹੋਵਾਂਗੇ-ਚੀਮਾ
ਲੁਧਿਆਣਾ, 3 ਨਵੰਬਰ (ਜਤਿੰਦਰ ਭੰਬੀ)- ਵਿਧਾਨ ਸਭਾ ਹਲਕਾ ਦੱਖਣੀ ਤੋਂ ਕਾਂਗਰਸ ਦੇ ਇੰਚਾਰਜ਼ ਈਸ਼ਵਰਜੋਤ ਸਿੰਘ ਚੀਮਾ ਨੇ ਕਿਹਾ ਕਿ ਸੰਗਰੂਰ ਦੇ ਪਿੰਡ ਫਗੂਵਾਲ ਵਿਖੇ ਕਾਂਗਰਸ ਦੀ ਹੋਣ ਵਾਲੀ ਰੈਲੀ ਵਿਚ ਹਲਕਾ ਦੱਖਣੀ ਤੋਂ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਇਸ ਰੈਲੀ ਵਿਚ ਸ਼ਾਮਲ ਹੋਣ ਲਈ ਕਾਂਗਰਸੀ ਵਰਕਰਾਂ ਵਿਚ ਭਾਰੀ ਉਤਸ਼ਾਹ ਹੋਣ ਕਰਕੇ ਇਹ ਕਾਂਗਰਸ ਦੀ ਰੈਲੀ ਇਤਿਹਾਸਿਕ ਤਾਂ ਹੋਵੇਗੀ ਹੀ ਤੇ ‘ਆਪ’ ਸਰਕਾਰ ਨੂੰ ਚਲਦਾ ਕਰਨ ਦਾ ਮੁੱਢ ਬੰਨੇਗੀ, ਜਿਸ ਨੂੰ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਸੰਬੋਧਨ ਕਰਨਗੇ।
ਅਜੀਤ ਡੈਸਕ
04-11-2026