ਗੁਰੂ ਹਰਿਰਾਇ ਸਾਹਿਬ ਜੀ ਦਾ ਜੋਤੀ - ਜੋਤਿ ਦਿਵਸ ਤੇ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਮਨਾਇਆ
ਲੁਧਿਆਣਾ, 3 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ, ਫੇਸ-1, ਦੁੱਗਰੀ ਵਿਖੇ ਪ੍ਰਬੰਧਕ ਕਮੇਟੀ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਜੋਤੀ-ਜੋਤਿ ਦਿਵਸ ਤੇ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਅੰਮ੍ਰਿਤ ਵੇਲੇ ਤੋਂ ਹੋਈ, ਜਿਸ ਦੌਰਾਨ ਨਿਤਨੇਮ ਉਪਰੰਤ ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ।
ਮ
ਮੀਟਿੰਗ ਵਿਚ ਹਾਜ਼ਰ ਸੇਵਾਦਾਰ ਮਹੰਤ ਪ੍ਰਵੀਨ ਚੌਧਰੀ ਤੇ ਮਨਪ੍ਰੀਤ ਛਤਵਾਲ ਨਾਲ। ਅਜੀਤ ਤਸਵੀਰ
04-11-2026
ਲੁਧਿਆਣਾ, 3 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ, ਫੇਸ-1, ਦੁੱਗਰੀ ਵਿਖੇ ਪ੍ਰਬੰਧਕ ਕਮੇਟੀ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਜੋਤੀ-ਜੋਤਿ ਦਿਵਸ ਤੇ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਅੰਮ੍ਰਿਤ ਵੇਲੇ ਤੋਂ ਹੋਈ, ਜਿਸ ਦੌਰਾਨ ਨਿਤਨੇਮ ਉਪਰੰਤ ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ। ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗਗਨਪ੍ਰੀਤ ਸਿੰਘ ਦੇ ਜੱਥੇ ਨੇ ਇਲਾਹੀ ਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰੂ ਘਰ ਦੇ ਮੀਤ ਗ੍ਰੰਥੀ ਗਿਆਨੀ ਮਹਿੰਦਰ ਸਿੰਘ ਨੇ ਕਥਾ ਵਿਚਾਰਾਂ ਕਰਦਿਆਂ ਗੁਰੂ ਹਰਿਰਾਇ ਸਾਹਿਬ ਜੀ ਦੇ ਜੀਵਨ, ਉਨ੍ਹਾਂ ਦੀ ਨਿਮਰਤਾ ਤੇ ਦਇਆ ਭਾਵਨਾ ਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਦੇ ਮਹਾਨ ਇਤਿਹਾਸ ‘ਤੇ ਚਾਨਣਾ ਪਾਇਆ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਸਮਾਗਮ ਵਿਚ ਪਹੁੰਚੀਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ। ਸਮਾਪਤੀ ਮੌਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਉਪਰੰਤ ਸੰਗਤਾਂ ਲਈ ਚਾਹ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਚੇਅਰਮੈਨ ਬਲਜੀਤ ਸਿੰਘ ਸੇਠੀ, ਗੁਰਦੀਪ ਸਿੰਘ ਕਾਲੜਾ, ਯਸ਼ਪਾਲ ਸਿੰਘ, ਬਲਵੀਰ ਸਿੰਘ, ਕਰਤਾਰ ਸਿੰਘ ਬਰਾੜ, ਚਰਨਜੀਤ ਸਿੰਘ ਪਾਇਲ, ਹਰਪਾਲ ਸਿੰਘ, ਮਲਕੀਤ ਸਿੰਘ, ਤਰਲੋਕ ਸਿੰਘ ਸੱਚਦੇਵਾ, ਪਰਮਜੀਤ ਸਿੰਘ ਤੋਂ ਇਲਾਵਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ, ਪਤਵੰਤੇ ਸੱਜਣ ਤੇ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ।