ਕਾਂਗਰਸੀ ਵਰਕਰਾਂ ਦਾ ਵੱਡਾ ਕਾਫ਼ਲਾ ਸੰਗਰੂਰ ਰੈਲੀ ’ ਚ ਜਾਵੇਗਾ - ਬਾਵਾ
ਡਾਬਾ/ਲੁਹਾਰਾ, 3 ਨਵੰਬਰ (ਕੁਲਵੰਤ ਸਿੰਘ ਸੱਪਲ)- ਹਲਕਾ ਦੱਖਣੀ ਦੇ ਕਾਂਗਰਸੀ ਵਰਕਰਾਂ ਦੀ ਰਾਹੁਲ ਗਾਂਧੀ ਦੀ ਇਨਸਾਫ਼ ਰੈਲੀ ਦੀਆਂ ਤਿਆਰੀਆਂ ਸਬੰਧੀ ਸੀਨੀਅਰ ਕਾਂਗਰਸੀ ਨੇਤਾ ਕ੍ਰਿਸ਼ਨ ਕੁਮਾਰ ਬਾਵਾ ਵਰਕਿੰਗ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਓ. ਬੀ.
ਡਾਬਾ/ਲੁਹਾਰਾ, 3 ਨਵੰਬਰ (ਕੁਲਵੰਤ ਸਿੰਘ ਸੱਪਲ)- ਹਲਕਾ ਦੱਖਣੀ ਦੇ ਕਾਂਗਰਸੀ ਵਰਕਰਾਂ ਦੀ ਰਾਹੁਲ ਗਾਂਧੀ ਦੀ ਇਨਸਾਫ਼ ਰੈਲੀ ਦੀਆਂ ਤਿਆਰੀਆਂ ਸਬੰਧੀ ਸੀਨੀਅਰ ਕਾਂਗਰਸੀ ਨੇਤਾ ਕ੍ਰਿਸ਼ਨ ਕੁਮਾਰ ਬਾਵਾ ਵਰਕਿੰਗ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਓ.ਬੀ.ਸੀ ਦੀ ਪ੍ਰਧਾਨਗੀ ਹੇਠ ਮੀਟਿੰਗ ਜਨਰਲ ਸਕੱਤਰ ਪ੍ਰਦੇਸ਼ ਕਾਂਗਰਸ ਓ.ਬੀ.ਸੀ. ਵਰਿੰਦਰ ਭੱਲਾ ਦੇ ਦਫ਼ਤਰ ਬੇਗੋਆਣਾ ਰੋਡ ਵਿਖੇ ਹੋਈ, ਜਿਸ ਵਿਚ ਗੁਰਨਾਮ ਸਿੰਘ ਕਲੇਰ, ਬਲਜੀਤ ਸਿੰਘ ਮਾਲੜਾ ਸਕੱਤਰ ਪ੍ਰਦੇਸ਼ ਕਾਂਗਰਸ (ਓ.ਬੀ.ਸੀ), ਰਤਨੇਸ਼ ਸਿੰਘ ਵਾਈਸ ਪ੍ਰਧਾਨ, ਕੁਲਵੰਤ ਰਾਏ ਜਨਰਲ ਸਕੱਤਰ ਮੁੱਖ ਤੌਰ ‘ਤੇ ਸ਼ਾਮਿਲ ਹੋਏ। ਇਸ ਸਮੇਂ ਬਾਵਾ ਨੇ ਹਰ ਵਾਰਡ ਦੇ ਕਾਂਗਰਸੀ ਵਰਕਰਾਂ ਦੀਆਂ ਰਾਹੁਲ ਗਾਂਧੀ ਦੀ ਅਗਵਾਈ ਵਿਚ ਸੰਗਰੂਰ ਵਿਖੇ ਹੋ ਰਹੀ ਇਨਸਾਫ਼ ਰੈਲੀ ਲਈ ਡਿਊਟੀਆਂ ਲਗਾਈਆਂ ਤੇ ਕਾਂਗਰਸੀ ਵਰਕਰਾਂ ਵਿਚ ਰੈਲੀ ਲਈ ਭਾਰੀ ਉਤਸ਼ਾਹ ਦੇਖਿਆ ਗਿਆ। ਉਨ੍ਹਾਂ ਕਿਹਾ ਕਿ ਕਾਂਗਰਸੀ ਵਰਕਰਾਂ ਦਾ ਵੱਡਾ ਕਾਫ਼ਲਾ ਸੰਗਰੂਰ ਰੈਲੀ ’ਚ ਜਾਵੇਗਾ। ਇਸ ਸਮੇਂ ਸੀਨੀਅਰ ਨੇਤਾ ਬੀਰਪਾਲ ਸਿੰਘ, ਬੀਬੀ ਮਨਜੀਤ ਕੌਰ, ਮਮਤਾ ਰਾਣੀ, ਗੀਤਾ ਸ਼ੁਕਲਾ, ਅਮਰਜੀਤ ਕੌਰ, ਪਰਮਜੀਤ ਸਿੰਘ, ਮਹੇਸ਼ ਓਜਾ, ਸੁੰਦਰਮ, ਪਵਨ ਸ਼ੁਕਲਾ ਹਾਜ਼ਰ ਸਨ।