04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਨੌਜਵਾਨ ਤੋਂ ਐਕਟਿਵਾ ਖੋਹਣ ਦੇ ਮਾਮਲੇ ’ਚ ਚਾਰ ਗ੍ਰਿਫ਼ਤਾਰ

ਲੁਧਿਆਣਾ, 4 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਨੇ ਨੌਜਵਾਨ ਤੋਂ ਪਿਸਤੌਲ ਦਿਖਾ ਕੇ ਐਕਟਿਵਾ ਖੋਹਣ ਦੇ ਮਾਮਲੇ ਵਿਚ ਚਾਰ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਪੀ.

Ad Position 21
No active advertisement
ਅਜੀਤ ਡੈਸਕ 05-11-2026
ਲੁਧਿਆਣਾ, 4 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਨੇ ਨੌਜਵਾਨ ਤੋਂ ਪਿਸਤੌਲ ਦਿਖਾ ਕੇ ਐਕਟਿਵਾ ਖੋਹਣ ਦੇ ਮਾਮਲੇ ਵਿਚ ਚਾਰ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਪੀ.ਯੂ. ਵਾਸੀ ਤਾਜਪੁਰ ਰੋਡ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ। ਇਸ ਮਾਮਲੇ ਵਿਚ ਪੁਲਿਸ ਨੇ ਤਰਨਪ੍ਰੀਤ ਉਰਫ਼ ਤਨੂ, ਮਨਮੀਤ ਸਿੰਘ, ਹਰਮਨ ਉਰਫ਼ ਮਾਨ ਅਤੇ ਗੁਰਜੀਤ ਸਿੰਘ ਉਰਫ਼ ਰੋਮੀ ਵਾਸੀ ਅੰਮ੍ਰਿਤਸਰ ਖ਼ਿਲਾਫ਼ ਕੇਸ ਦਰਜ ਕਰਨ, ਉਪਰੰਤ ਇਹਨਾਂ ਨੂੰ ਕਾਬੂ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੇ ਸਕੂਟਰ ‘ਤੇ ਜਾ ਰਿਹਾ ਸੀ ਕਿ ਇਹਨਾਂ ਨੌਜਵਾਨਾਂ ਨੇ ਉਸ ਨੂੰ ਰੋਕ ਲਿਆ। ਕਥਿਤ ਦੋਸ਼ੀਆਂ ਵਲੋਂ ਉਸ ਪਾਸੋਂ ਸਕੂਟਰ ਦੀ ਚਾਬੀ ਦੀ ਮੰਗ ਕੀਤੀ ਗਈ, ਜਦੋਂ ਉਸਨੇ ਅਜਿਹਾ ਕਰਨ ਤੋਂ ਇਨਕਾਰ ਕੀਤਾ ਤਾਂ ਇਹਨਾਂ ਨੌਜਵਾਨਾਂ ਨੇ ਆਪਣੇ ਪਾਸ ਰੱਖੇ ਪਿਸਤੌਲ ਕੱਢ ਲਏ ਅਤੇ ਜਾਨੋਂ ਮਾਰਨ ਦੀ ਧਮਕੀ ਦੇ ਕੇ ਉਸਦਾ ਐਕਟਿਵਾ ਖੋਹ ਹੋ ਕੇ ਫ਼ਰਾਰ ਹੋ ਗਏ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਉਪਰੰਤ ਜੇਕਰ ਕੋਈ ਹੋਰ ਤੱਥ ਸਾਹਮਣੇ ਆਏ ਤਾਂ ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਆਜ਼ਾਦ ਤੇ ਸਾਥੀਆਂ ਨੇ ਏ . ਡੀ . ਸੀ . ਪੀ . ਲੁਧਿਆਣਾ ਨਾਲ ਕੀਤੀ ਮੀਟਿੰਗ ਅਪਰਾਧਿਕ ਘਟਨਾਵਾਂ ਤੇ ਚਿੱਟੇ ਦੀ ਤਸਕਰੀ ਸਬੰਧੀ... ਅਗਲੀ ਖ਼ਬਰ ਹੰਡਿਆਇਆ ਵਿਖੇ ਵਿਦਿਆਰਥੀਆਂ ਨੂੰ ਦਸਤਾਰਾਂ ਵੰਡੀਆਂ
Ad Position 24