04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਉਦਯੋਗਿਕ ਖੇਤਰ - ਸੀ ਦੀਆਂ ਸੜਕਾਂ ਦੇ ਹਾਲਾਤ ਹੋਏ ਬਦ ਤੋਂ ਬਦਤਰ - ਢਾਂਡਾ

ਢੰਡਾਰੀ ਕਲਾਂ/ਲੁਧਿਆਣਾ, 4 ਨਵੰਬਰ (ਜਸਵੀਰ ਸਿੰਘ ਬੰਗਾ)- ਸਰਕਾਰ ਨੂੰ ਕਰੋੜਾਂ ਰੁਪਏ ਟੈਕਸ ਦੇ ਰੂਪ ਵਿਚ ਦੇਣ ਦੇ ਬਾਵਜੂਦ ਵੀ ਉਦਯੋਗਿਕ ਖੇਤਰ ਸੀ ਅਧੀਨ ਆਉਂਦੀਆਂ ਸੜਕਾਂ ਦੇ ਹਾਲਾਤ ਬੇਹੱਦ ਬਦ ਤੋਂ ਬਦਤਰ ਹੋਏ ਪਏ ਹਨ, ਜਿਸ ਕਾਰਨ ਉਦਯੋਗਪਤੀਆਂ ਦੇ ਨਾਲ ਨਾਲ ਲੋਕਾਂ ਨੂੰ ਵੀ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਘੇ ਉਦਯੋਗਪਤੀ ਹਰੀਸ਼ ਢਾਂਡਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਦਯੋਗਿਕ ਖੇਤਰ ਸੀ ਦੀਆਂ ਸੜਕਾਂ ਦੇ ਹਾਲਾਤ ਇੰਨੇ ਕੁ ਮਾੜੇ ਹਨ ਕਿ ਆਏ ਦਿਨ ਕੋਈ ਨਾ ਕੋਈ ਹਾਦਸਾ ਵਾਪਰਦਾ ਰਹਿੰਦਾ ਹੈ।

Ad Position 21
No active advertisement
ਅਜੀਤ ਡੈਸਕ 05-11-2026
ਢੰਡਾਰੀ ਕਲਾਂ/ਲੁਧਿਆਣਾ, 4 ਨਵੰਬਰ (ਜਸਵੀਰ ਸਿੰਘ ਬੰਗਾ)- ਸਰਕਾਰ ਨੂੰ ਕਰੋੜਾਂ ਰੁਪਏ ਟੈਕਸ ਦੇ ਰੂਪ ਵਿਚ ਦੇਣ ਦੇ ਬਾਵਜੂਦ ਵੀ ਉਦਯੋਗਿਕ ਖੇਤਰ ਸੀ ਅਧੀਨ ਆਉਂਦੀਆਂ ਸੜਕਾਂ ਦੇ ਹਾਲਾਤ ਬੇਹੱਦ ਬਦ ਤੋਂ ਬਦਤਰ ਹੋਏ ਪਏ ਹਨ, ਜਿਸ ਕਾਰਨ ਉਦਯੋਗਪਤੀਆਂ ਦੇ ਨਾਲ ਨਾਲ ਲੋਕਾਂ ਨੂੰ ਵੀ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਘੇ ਉਦਯੋਗਪਤੀ ਹਰੀਸ਼ ਢਾਂਡਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਦਯੋਗਿਕ ਖੇਤਰ ਸੀ ਦੀਆਂ ਸੜਕਾਂ ਦੇ ਹਾਲਾਤ ਇੰਨੇ ਕੁ ਮਾੜੇ ਹਨ ਕਿ ਆਏ ਦਿਨ ਕੋਈ ਨਾ ਕੋਈ ਹਾਦਸਾ ਵਾਪਰਦਾ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਇਕ ਥਾਂ ਤੋਂ ਦੂਜੀ ਥਾਂ ਤੇ ਕੱਚਾ ਮਾਲ ਭੇਜਣ ਲਈ ਕਈ ਕਿਸਮ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੜਕਾਂ ਦੀ ਹਾਲਤ ਮਾੜੀ ਹੋਣ ਕਾਰਨ ਜਿੱਥੇ ਢੋਆ ਢੁਆਈ ਔਖੀ ਹੋ ਗਈ ਹੈ, ਉਥੇ ਹੀ ਹੋਣ ਵਾਲੇ ਹਾਦਸਿਆਂ ਕਾਰਨ ਜਾਨ ਮਾਲ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਇਨ੍ਹਾਂ ਖਸਤਾ ਹਾਲਤ ਸੜਕਾਂ ਸਬੰਧੀ ਸਮੇਂ ਸਮੇਂ ਤੇ ਅਧਿਕਾਰੀਆਂ ਨਾਲ ਗੱਲਬਾਤ ਵੀ ਕੀਤੀ ਜਾ ਚੁੱਕੀ ਹੈ, ਪਰ ਹਾਲਾਤ ਜਿਉਂ ਦੇ ਤਿਉਂ ਹੀ ਬਣੇ ਹੋਏ ਹਨ। ਉਨ੍ਹਾਂ ਸੂਬਾ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਉਦਯੋਗਿਕ ਖੇਤਰ ਸੀ ਦੀਆਂ ਸੜਕਾਂ ਦੀ ਖਸਤਾ ਹਾਲਤ ਅਤੇ ਕਾਰੋਬਾਰੀਆਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਇਸਦਾ ਕੋਈ ਠੋਸ ਹੱਲ ਕੱਢਿਆ ਜਾਵੇ ਤਾਂ ਜੋ ਉਦਯੋਗਪਤੀਆਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
Ad Position 22
No active advertisement
ਪਿਛਲੀ ਖ਼ਬਰ ਸਵਰਨਕਾਰ ਪਾਸੋਂ ਪੰਜ ਲੱਖ ਦੀ ਫਿਰੌਤੀ ਮੰਗਣ ਦੇ ਮਾਮਲੇ ’ ਚ ਕਾਰੀਗਰਾਂ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਵੈਟਰਨਰੀ ਯੂਨੀਵਰਸਿਟੀ ਵਿਖੇ ਜੀਨੋਮ ਸੰਪਾਦਨ ਬਾਰੇ ਅੰਤਰਰਾਸ਼ਟਰੀ ਗੋਸ਼ਟੀ ਦੀ ਸ਼ੁਰੂਆਤ
Ad Position 24