ਸੜਕ ਹਾਦਸੇ ’ ਚ ਸਕੂਟਰ ਸਵਾਰ ਦੀ ਮੌਤ
ਲੁਧਿਆਣਾ, 4 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਤਾਜਪੁਰ ਰੋਡ ’ਤੇ ਹੋਏ ਸੜਕ ਹਾਦਸੇ ਵਿਚ ਸਕੂਟਰ ਸਵਾਰ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਸ਼ਨਾਖ਼ਤ ਕਮਲਜੀਤ ਸਿੰਘ ਵਾਸੀ ਸੈਕਟਰ 32 ਵਜੋਂ ਕੀਤੀ ਗਈ ਹੈ।
ਲੁਧਿਆਣਾ, 4 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਤਾਜਪੁਰ ਰੋਡ ’ਤੇ ਹੋਏ ਸੜਕ ਹਾਦਸੇ ਵਿਚ ਸਕੂਟਰ ਸਵਾਰ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਸ਼ਨਾਖ਼ਤ ਕਮਲਜੀਤ ਸਿੰਘ ਵਾਸੀ ਸੈਕਟਰ 32 ਵਜੋਂ ਕੀਤੀ ਗਈ ਹੈ। ਪੁਲਿਸ ਅਨੁਸਾਰ ਕਮਲਜੀਤ ਸਿੰਘ ਆਪਣੇ ਸਕੂਟਰ ’ਤੇ ਪਤਨੀ ਨਾਲ ਤਾਜਪੁਰ ਰੋਡ ’ਤੇ ਜਾ ਰਿਹਾ ਸੀ ਕਿ ਇਕ ਟਿੱਪਰ ਨੇ ਉਨ੍ਹਾਂ ਨੂੰ ਲਪੇਟ ਵਿਚ ਲੈ ਲਿਆ। ਸਿੱਟੇ ਵਜੋਂ ਦੋਵੇਂ ਜ਼ਖਮੀ ਹੋ ਗਏ। ਜ਼ਖਮੀ ਹਾਲਤ ਵਿਚ ਦੋਵਾਂ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਕਿ ਕਮਲਜੀਤ ਦੀ ਮੌਤ ਹੋ ਗਈ। ਪੁਲਿਸ ਵਲੋਂ ਇਸ ਸਬੰਧੀ ਟਿੱਪਰ ਚਾਲਕ ਨਿਰਮਲ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਲਾਸ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਵੀ ਭੇਜ ਦਿੱਤੀ ਹੈ।