04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਹਲਕਾ ਆਤਮ ਨਗਰ ਤੋਂ ਠੁਕਰਾਲ ਦੀ ਅਗਵਾਈ ਹੇਠ ਵੱਡੀ ਗਿਣਤੀ ’ ਚ ਕਾਂਗਰਸੀ ਵਰਕਰ ਸੰਗਰੂਰ ਰੈਲੀ ਲਈ ਹੋਏ ਰਵਾਨਾ

ਡਾਬਾ/ਲੁਹਾਰਾ 4 ਨਵੰਬਰ (ਕੁਲਵੰਤ ਸਿੰਘ ਸੱਪਲ)-ਹਲਕਾ ਦੱਖਣੀ ਲੁਧਿਆਣਾ ਵਿਚ ਕਾਂਗਰਸ ਦੀ ਮਜ਼ਬੂਤ ਜਥੇਬੰਦਕ ਤਾਕਤ ਉਸ ਸਮੇਂ ਦੇਖਣ ਨੂੰ ਮਿਲੀ, ਜਦੋਂ ਹਲਕਾ ਦੱਖਣੀ ਦੇ ਕਾਂਗਰਸ ਇੰਚਾਰਜ ਈਸ਼ਵਰਜੋਤ ਸਿੰਘ ਚੀਮਾ ਦੀ ਅਗਵਾਈ ਹੇਠ ਸੈਂਕੜੇ ਕਾਂਗਰਸੀ ਵਰਕਰਾਂ ਅਤੇ ਹਲਕਾ ਵਾਸੀਆਂ ਦਾ ਵਿਸ਼ਾਲ ਕਾਫ਼ਲਾ ਸੰਗਰੂਰ ਵਿਖੇ ਹੋਈ ਇਨਸਾਫ਼ ਰੈਲੀ ਵਿਚ ਸ਼ਾਮਲ ਹੋਣ ਲਈ ਰਵਾਨਾ ਹੋਇਆ। ਇਸ ਮੌਕੇ 12 ਬੱਸਾਂ, 25 ਟੈਂਪੂ ਟਰੈਵਲ ਅਤੇ 100 ਤੋਂ ਵੱਧ ਕਾਰਾਂ ਦਾ ਕਾਫ਼ਲਾ ਸੰਗਰੂਰ ਪਹੁੰਚਿਆ।

Ad Position 21
No active advertisement
ਅਜੀਤ ਡੈਸਕ 05-11-2026
ਡਾਬਾ/ਲੁਹਾਰਾ 4 ਨਵੰਬਰ (ਕੁਲਵੰਤ ਸਿੰਘ ਸੱਪਲ)-ਹਲਕਾ ਦੱਖਣੀ ਲੁਧਿਆਣਾ ਵਿਚ ਕਾਂਗਰਸ ਦੀ ਮਜ਼ਬੂਤ ਜਥੇਬੰਦਕ ਤਾਕਤ ਉਸ ਸਮੇਂ ਦੇਖਣ ਨੂੰ ਮਿਲੀ, ਜਦੋਂ ਹਲਕਾ ਦੱਖਣੀ ਦੇ ਕਾਂਗਰਸ ਇੰਚਾਰਜ ਈਸ਼ਵਰਜੋਤ ਸਿੰਘ ਚੀਮਾ ਦੀ ਅਗਵਾਈ ਹੇਠ ਸੈਂਕੜੇ ਕਾਂਗਰਸੀ ਵਰਕਰਾਂ ਅਤੇ ਹਲਕਾ ਵਾਸੀਆਂ ਦਾ ਵਿਸ਼ਾਲ ਕਾਫ਼ਲਾ ਸੰਗਰੂਰ ਵਿਖੇ ਹੋਈ ਇਨਸਾਫ਼ ਰੈਲੀ ਵਿਚ ਸ਼ਾਮਲ ਹੋਣ ਲਈ ਰਵਾਨਾ ਹੋਇਆ। ਇਸ ਮੌਕੇ 12 ਬੱਸਾਂ, 25 ਟੈਂਪੂ ਟਰੈਵਲ ਅਤੇ 100 ਤੋਂ ਵੱਧ ਕਾਰਾਂ ਦਾ ਕਾਫ਼ਲਾ ਸੰਗਰੂਰ ਪਹੁੰਚਿਆ। ਰੈਲੀ ਵਿਚ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦੇ ਸ਼ਾਮਲ ਹੋਣ ਦਾ ਪ੍ਰੋਗਰਾਮ ਸੀ। ਹਲਕਾ ਦੱਖਣੀ ਤੋਂ ਵੱਡੀ ਗਿਣਤੀ ਵਿਚ ਲੋਕਾਂ ਦੀ ਸ਼ਮੂਲੀਅਤ ਨੇ ਕਾਂਗਰਸੀ ਵਰਕਰਾਂ ਦੇ ਜੋਸ਼ ਅਤੇ ਜਥੇਬੰਦਕ ਇਕਜੁੱਟਤਾ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ। ਇਸ ਮੌਕੇ ਈਸ਼ਵਰਜੋਤ ਸਿੰਘ ਚੀਮਾ ਨੇ ਕਿਹਾ ਕਿ ਇਨਸਾਫ਼ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ ਅਤੇ ਲੋਕਾਂ ਦੇ ਹੱਕਾਂ ਲਈ ਕਾਂਗਰਸ ਪਾਰਟੀ ਦੀ ਲੜਾਈ ਪੂਰੀ ਦ੍ਰਿੜ੍ਹਤਾ ਨਾਲ ਜਾਰੀ ਰਹੇਗੀ। ਇਸ ਮੌਕੇ ਜ਼ਿਲ੍ਹਾ ਕਾਂਗਰਸ ਸੇਵਾ ਦਲ ਦੇ ਪ੍ਰਧਾਨ ਅਸ਼ੀਸ਼ ਅਵਸਥੀ, ਕੌਂਸਲਰ ਸਤਪਾਲ ਸਿੰਘ ਲੋਹਾਰਾ, ਸਾਬਕਾ ਕੌਂਸਲਰ ਸੁਖਵੀਰ ਸਿੰਘ ਕਾਲਾ, ਅਨਮੋਲ ਦੱਤ, ਕੌਂਸਲਰ ਜਸਵਿੰਦਰ ਸਿੰਘ ਵੀਰੂ, ਦੀਪਕ ਸਿੰਘ ਦੀਪ, ਹਰੀਸ਼ ਕੁਮਾਰ ਗੋਨਾ, ਤਿਲਕ ਯਾਦਵ, ਵਿਸ਼ਾਲ ਸ਼ਾਰਦਾ, ਗੁਰਰਾਜ ਚੀਮਾ, ਮਨਪ੍ਰੀਤ ਸਿੰਘ, ਵਿਵੇਕ ਸੂਦ, ਲਵਪ੍ਰੀਤ ਸਿੰਘ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਬਿਕਰਮ ਸਿੰਘ ਸਿੱਧੂ ਨੇ ਪੰਜਾਬ ਦੀ ਕਾਨੂੰਨ ਵਿਵਸਥਾ ’ ਤੇ ਚੁੱਕੇ ਸਵਾਲ ਅਗਲੀ ਖ਼ਬਰ ਮਾਤਾ ਸਾਹਿਬ ਕੌਰ ਦਾ ਪ੍ਰਕਾਸ਼ ਪੁਰਬ ਮਨਾਇਆ
Ad Position 24