05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਸਟੇਟ ਫੇਜ਼ -1 ਦੁੱਗਰੀ ਵਿਖੇ ਪ੍ਰਭਾਤ ਫੇਰੀਆਂ ਦੀ ਆਰੰਭਤਾ ਅੱਜ ਤੋਂ

ਲੁਧਿਆਣਾ, 5 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੋ ਕਿ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਸਟੇਟ ਫੇਜ਼-1 ਦੁੱਗਰੀ ਵਿਖੇ 24 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ, ਦੇ ਸੰਬੰਧ ਵਿਚ ਅੰਮ੍ਰਿਤ ਵੇਲੇ ਦੀਆਂ ਪ੍ਰਭਾਤ ਫੇਰੀਆਂ 6 ਨਵੰਬਰ ਦਿਨ ਸ਼ੁੱਕਰਵਾਰ ਤੋਂ ਆਰੰਭ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸ.

Ad Position 21
No active advertisement
ਅਜੀਤ ਡੈਸਕ 06-11-2026
ਲੁਧਿਆਣਾ, 5 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੋ ਕਿ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਸਟੇਟ ਫੇਜ਼-1 ਦੁੱਗਰੀ ਵਿਖੇ 24 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ, ਦੇ ਸੰਬੰਧ ਵਿਚ ਅੰਮ੍ਰਿਤ ਵੇਲੇ ਦੀਆਂ ਪ੍ਰਭਾਤ ਫੇਰੀਆਂ 6 ਨਵੰਬਰ ਦਿਨ ਸ਼ੁੱਕਰਵਾਰ ਤੋਂ ਆਰੰਭ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸ. ਕੁਲਵਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਪ੍ਰਭਾਤ ਫੇਰੀ ਰੋਜ਼ਾਨਾ ਅੰਮ੍ਰਿਤ ਵੇਲੇ ਸਵੇਰੇ 5:00 ਵਜੇ ਗੁਰਦੁਆਰਾ ਸਾਹਿਬ ਤੋਂ ਆਰੰਭ ਹੋਵੇਗੀ ਅਤੇ ਇਲਾਕੇ ਦੇ ਵੱਖ-ਵੱਖ ਬਲਾਕਾਂ ਵਿੱਚੋਂ ਹੁੰਦੀ ਹੋਈ ਸਵੇਰੇ ਲਗਭਗ 7:00 ਵਜੇ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ ਕਰੇਗੀ। ਉਨ੍ਹਾਂ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਸ਼ਰਧਾਲੂਆਂ ਨੇ ਆਪਣੇ ਘਰਾਂ ਵਿਚ ਚਾਹ-ਪਾਣੀ/ਜਲ-ਪਾਨ ਦੀ ਸੇਵਾ ਲੈਣੀ ਹੈ, ਉਹ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਆਪਣੇ ਨਾਮ ਅਤੇ ਤਾਰੀਖ਼ ਦਰਜ ਕਰਵਾ ਲੈਣ ਤਾਂ ਜੋ ਤੈਅ ਸ਼ਡਿਊਲ ਅਨੁਸਾਰ ਪ੍ਰਬੰਧ ਕੀਤਾ ਜਾ ਸਕੇ। ਉਨ੍ਹਾਂ ਸਮੂਹ ਸੰਗਤਾਂ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਸਮੇਂ ਸਿਰ ਪਹੁੰਚ ਕੇ ਪ੍ਰਭਾਤ ਫੇਰੀਆਂ ਵਿਚ ਹਾਜ਼ਰੀ ਭਰਨ ਅਤੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ।
Ad Position 22
No active advertisement
ਪਿਛਲੀ ਖ਼ਬਰ ਮੁਹੰਮਦ ਗੁਲਾਬ ਨੇ ਨਾਜਾਇਜ਼ ਬੱਸਾਂ ਤੇ ਸਿਵਲ ਹਸਪਤਾਲ ਦੀ ਬਦਹਾਲ ਵਿਵਸਥਾ ਦਾ ਮੁੱਦਾ ਡੀ . ਸੀ . ਕੋਲ ਉਠਾਇਆ ਅਗਲੀ ਖ਼ਬਰ ਸੁਨੀਲ ਮੌਦਗਿਲ ਦਾ ਸਚਿਨ ਮੌਦਗਿਲ ਤੇ ਭਾਜਪਾ ਵਰਕਰਾਂ ਵਲੋਂ ਸਨਮਾਨ
Ad Position 24