05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਜੀ . ਏ . ਡੀ . ਅਕੈਡਮੀ ਵਿਖੇ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ

ਲਾਡੋਵਾਲ, 5 ਨਵੰਬਰ (ਬਲਬੀਰ ਸਿੰਘ ਰਾਣਾ)- ਪਿੰਡ ਲਾਦੀਆਂ ਖੁਰਦ ਵਿਖੇ ਜੀ. ਏ.

Ad Position 21
No active advertisement
ਅਜੀਤ ਡੈਸਕ 06-11-2026
ਲਾਡੋਵਾਲ, 5 ਨਵੰਬਰ (ਬਲਬੀਰ ਸਿੰਘ ਰਾਣਾ)- ਪਿੰਡ ਲਾਦੀਆਂ ਖੁਰਦ ਵਿਖੇ ਜੀ. ਏ. ਡੀ. ਅਕੈਡਮੀ ਵਲੋਂ 6ਵੀਂ ਤੋਂ 10ਵੀਂ ਜਮਾਤ ਦੇ ਵਿਦਿਆਰਥੀਆਂ ਲਈ ਇਕ ਇੰਟਰ-ਹਾਊਸ ਸਮਾਜਿਕ ਵਿਗਿਆਨ ਤੇ ਕੰਪਿਊਟਰ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਗਿਆ। ਇਸ ਸਬੰਧੀ ਗੱਲਬਾਤ ਕਰਦਿਆਂ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਹਰਗੁਲਾਬ ਸਿੰਘ ਅਤੇ ਚੇਅਰਮੈਨ ਪਰਮਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਪ੍ਰਸ਼ਨੋਤਰੀ ਦਾ ਉਦੇਸ਼ ਵਿਦਿਆਰਥੀਆਂ ਦੇ ਗਿਆਨ, ਜਾਗਰੂਕਤਾ, ਤਰਕਸ਼ੀਲ ਸੋਚ ਅਤੇ ਮੁਕਾਬਲੇ ਦੀ ਭਾਵਨਾ ਵਿਚ ਵਾਧਾ ਕਰਨਾ ਸੀ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਪੂਰਵਕ ਭਾਗ ਲਿਆ ਅਤੇ ਸ਼ਾਨਦਾਰ ਆਤਮ-ਵਿਸ਼ਵਾਸ ਅਤੇ ਆਪਣੀ ਤੇਜ਼ ਸੋਚ ਦਾ ਪ੍ਰਦਰਸ਼ਨ ਕੀਤਾ, ਜਦਕਿ ਰੈੱਡ ਹਾਊਸ ਟੀਮ ਏ ਨੇ ਪਹਿਲਾ ਅਤੇ ਗ੍ਰੀਨ ਹਾਊਸ ਟੀਮ ਬੀ ਨੇ ਦੂਜਾ ਸਥਾਨ ਹਾਸਲ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜਮਾਤ ਤੋਂ ਬਾਹਰ ਵੀ ਸਿੱਖਣ ਦੀ ਪ੍ਰਕਿਰਿਆ ਜਾਰੀ ਰੱਖਣ ਅਤੇ ਅਜਿਹੀਆਂ ਗਿਆਨਵਰਧਕ ਗਤੀਵਿਧੀਆਂ ਵਿਚ ਸਰਗਰਮੀ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਹਰਗੁਲਾਬ ਸਿੰਘ ਤੇ ਚੇਅਰਮੈਨ ਪਰਮਪ੍ਰੀਤ ਸਿੰਘ ਨੇ ਇਨਾਮਾਂ ਦੀ ਵੰਡ ਕਰਦਿਆਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਸਾਰੇ ਭਾਗੀਦਾਰਾਂ ਅਤੇ ਅਧਿਆਪਕਾਂ ਦੇ ਯਤਨਾਂ ਦੀ ਸ਼ਲਾਘਾ ਵੀ ਕੀਤੀ। ਇਸ ਮੌਕੇ ਸਕੂਲ ਪ੍ਰਿੰਸੀਪਲ ਸੁਨੀਤਾ ਕੁਮਾਰੀ ਅਤੇ ਸਕੂਲ ਸਟਾਫ਼ ਮੈਂਬਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਾਮਾਨ ਨੂੰ ਖੁਰਦ ਬੁਰਦ ਕਰਨ ਦੇ ਮਾਮਲੇ ’ ਚ ਟਰਾਂਸਪੋਰਟ ਕੰਪਨੀ ਦੇ ਮੈਨੇਜਰ ਸਮੇਤ ਦੋ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਮੁਹੰਮਦ ਗੁਲਾਬ ਨੇ ਨਾਜਾਇਜ਼ ਬੱਸਾਂ ਤੇ ਸਿਵਲ ਹਸਪਤਾਲ ਦੀ ਬਦਹਾਲ ਵਿਵਸਥਾ ਦਾ ਮੁੱਦਾ ਡੀ . ਸੀ . ਕੋਲ ਉਠਾਇਆ
Ad Position 24