ਸਾਮਾਨ ਨੂੰ ਖੁਰਦ ਬੁਰਦ ਕਰਨ ਦੇ ਮਾਮਲੇ ’ ਚ ਟਰਾਂਸਪੋਰਟ ਕੰਪਨੀ ਦੇ ਮੈਨੇਜਰ ਸਮੇਤ ਦੋ ਖ਼ਿਲਾਫ਼ ਕੇਸ ਦਰਜ
ਲੁਧਿਆਣਾ, 5 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਮੋਤੀ ਨਗਰ ਦੀ ਪੁਲਿਸ ਨੇ ਕਾਰੋਬਾਰੀ ਦੇ ਲੱਖਾਂ ਰੁਪਏ ਦੇ ਕੱਪੜੇ ਨੂੰ ਖੁਰਦ ਬੁਰਦ ਕਰਨ ਦੇ ਮਾਮਲੇ ਵਿਚ ਟਰਾਂਸਪੋਰਟ ਕੰਪਨੀ ਦੇ ਮੈਨੇਜਰ ਸਮੇਤ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਉੱਧਮ ਸਿੰਘ ਨਗਰ ਦੇ ਰਹਿਣ ਵਾਲੇ ਸੋਨਲ ਬੈਂਬੀ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਰੋਇਲ ਇੰਡੀਆ ਰੋਡਵੇਜ਼ ਪ੍ਰਾਈਵੇਟ ਲਿਮਟਿਡ ਦੇ ਮੈਨੇਜਰ ਅਤੇ ਉਸ ਦੇ ਸਾਥੀ ਗੁਲਸ਼ਨ ਵਾਸੀ ਕੀਰਤੀ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਲੁਧਿਆਣਾ, 5 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਮੋਤੀ ਨਗਰ ਦੀ ਪੁਲਿਸ ਨੇ ਕਾਰੋਬਾਰੀ ਦੇ ਲੱਖਾਂ ਰੁਪਏ ਦੇ ਕੱਪੜੇ ਨੂੰ ਖੁਰਦ ਬੁਰਦ ਕਰਨ ਦੇ ਮਾਮਲੇ ਵਿਚ ਟਰਾਂਸਪੋਰਟ ਕੰਪਨੀ ਦੇ ਮੈਨੇਜਰ ਸਮੇਤ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਉੱਧਮ ਸਿੰਘ ਨਗਰ ਦੇ ਰਹਿਣ ਵਾਲੇ ਸੋਨਲ ਬੈਂਬੀ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਰੋਇਲ ਇੰਡੀਆ ਰੋਡਵੇਜ਼ ਪ੍ਰਾਈਵੇਟ ਲਿਮਟਿਡ ਦੇ ਮੈਨੇਜਰ ਅਤੇ ਉਸ ਦੇ ਸਾਥੀ ਗੁਲਸ਼ਨ ਵਾਸੀ ਕੀਰਤੀ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਦੀ ਟਰਾਂਸਪੋਰਟ ’ਤੇ ਉਸ ਨੇ 16 ਲੱਖ 65 ਹਜ਼ਾਰ ਦਾ ਕੱਪੜਾ ਉਕਤ ਟਰਾਂਸਪੋਰਟ ਰਾਹੀਂ ਭੇਜਿਆ ਗਿਆ ਸੀ, ਪਰ ਇਹਨਾਂ ਕਥਿਤ ਦੋਸ਼ੀਆਂ ਨੇ ਉਨ੍ਹਾਂ ਦੇ ਸਾਮਾਨ ਨੂੰ ਖੁਰਦ ਬੁਰਦ ਕਰ ਦਿੱਤਾ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।