05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਸ੍ਰੀ ਵਾਹਿਗੁਰੂ ਇੰਟਰਨੈਸ਼ਨਲ ਸਕੂਲ ਦਾ ਸਾਲਾਨਾ ਸਮਾਗਮ ‘ ਨਟਖਟ ਬਚਪਨ ’ ਕਰਵਾਇਆ

ਡਾਬਾ/ਲੁਹਾਰਾ, 5 ਨਵੰਬਰ (ਕੁਲਵੰਤ ਸਿੰਘ ਸੱਪਲ)- ਸ਼੍ਰੀ ਵਾਹਿਗੁਰੂ ਇੰਟਰਨੈਸ਼ਨਲ ਸਕੂਲ ਵੱਲੋਂ ਸਾਲਾਨਾ ਸਮਾਗਮ ‘ਨਟਖਟ ਬਚਪਨ’ ਬੜੇ ਹੀ ਉਤਸ਼ਾਹ, ਧੂਮਧਾਮ ਅਤੇ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਸੱਭਿਆਚਾਰਕ ਅਤੇ ਮਨੋਰੰਜਕ ਪੇਸ਼ਕਾਰੀਆਂ ਦਿੱਤੀਆਂ।

Ad Position 21
No active advertisement
ਅਜੀਤ ਡੈਸਕ 06-11-2026
ਡਾਬਾ/ਲੁਹਾਰਾ, 5 ਨਵੰਬਰ (ਕੁਲਵੰਤ ਸਿੰਘ ਸੱਪਲ)- ਸ਼੍ਰੀ ਵਾਹਿਗੁਰੂ ਇੰਟਰਨੈਸ਼ਨਲ ਸਕੂਲ ਵੱਲੋਂ ਸਾਲਾਨਾ ਸਮਾਗਮ ‘ਨਟਖਟ ਬਚਪਨ’ ਬੜੇ ਹੀ ਉਤਸ਼ਾਹ, ਧੂਮਧਾਮ ਅਤੇ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਸੱਭਿਆਚਾਰਕ ਅਤੇ ਮਨੋਰੰਜਕ ਪੇਸ਼ਕਾਰੀਆਂ ਦਿੱਤੀਆਂ। ਸਮਾਗਮ ਦੇ ਮੁੱਖ ਮਹਿਮਾਨ ਵਜੋਂ ਚਰਨ ਕਮਲ ਸਿੰਘ ਨੇ ਸ਼ਿਰਕਤ ਕੀਤੀ। ਉਹ ਇਸ਼ਮੀਤ ਸਿੰਘ ਮਿਊਜ਼ਿਕ ਇੰਸਟੀਚਿਊਟ ਦੇ ਡਾਇਰੈਕਟਰ, ਗੁਰਬਾਣੀ ਫਾਊਂਡੇਸ਼ਨ ਦੇ ਡਾਇਰੈਕਟਰ ਤੇ ਵੈਟਰਨਰੀ ਪੈਥੋਲੋਜੀ ਵਿਭਾਗ ਦੇ ਪ੍ਰੋਫੈਸਰ ਹਨ। ਉਨ੍ਹਾਂ ਨੇ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਦੀ ਭਰਪੂਰ ਸ਼ਲਾਘਾ ਕੀਤੀ ਤੇ ਬੱਚਿਆਂ ਨੂੰ ਜੀਵਨ ਵਿੱਚ ਮਿਹਨਤ, ਲਗਨ ਅਤੇ ਆਤਮ-ਵਿਸ਼ਵਾਸ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ।ਵਿਦਿਆਰਥੀਆਂ ਨੇ ਆਪਣੀ ਕਲਾ, ਸਿਰਜਣਾਤਮਕਤਾ ਅਤੇ ਆਤਮ-ਵਿਸ਼ਵਾਸ ਦਾ ਬਾਖੂਬੀ ਪ੍ਰਦਰਸ਼ਨ ਕੀਤਾ। ਇਸ ਮੌਕੇ ਸਕੂਲ ਦੇ ਪ੍ਰਧਾਨ ਡਾ. ਬਲਜੀਤ ਸਿੰਘ, ਡਾਇਰੈਕਟਰ ਰਮਨਜੀਤ ਸਿੰਘ , ਪਰਮਪ੍ਰੀਤ ਕੌਰ ਅਤੇ ਸਕੂਲ ਮੈਨੇਜਰ ਇੰਦਰਜੀਤ ਕੌਰ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਇਸ ਤੋਂ ਇਲਾਵਾ ਸਕੂਲ ਦੀ ਪ੍ਰਿੰਸੀਪਲ ਕਮਲਜੀਤ ਕੌਰ, ਵਾਈਸ ਪ੍ਰਿੰਸੀਪਲ ਪਿੰਕੀ ਚਿਲਾਨਾ, ਰਿਚਾ ਜੀ, ਪ੍ਰਭਜੋਤ ਕੌਰ ਅਤੇ ਸਮੂਹ ਸਟਾਫ਼ ਮੈਂਬਰ ਵੀ ਹਾਜ਼ਰ ਸਨ। ਸਕੂਲ ਪ੍ਰਬੰਧਕ ਕਮੇਟੀ ਵੱਲੋਂ ਮੁੱਖ ਮਹਿਮਾਨ ਦਾ ਸਨਮਾਨ ਚਿੰਨ੍ਹ ਭੇਟ ਕਰਕੇ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ। ਸਕੂਲ ਪ੍ਰਿੰਸੀਪਲ ਨੇ ਕਿਹਾ ਕਿ ਅਜਿਹੇ ਸਮਾਗਮ ਬੱਚਿਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ ਤੇ ਉਨ੍ਹਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਇੱਕ ਵਧੀਆ ਮੰਚ ਪ੍ਰਦਾਨ ਕਰਦੇ ਹਨ।
Ad Position 22
No active advertisement
ਪਿਛਲੀ ਖ਼ਬਰ ਸੈਕਰਡ ਹਾਰਟ ਸਕੂਲ ਦੇ ਵਿਦਿਆਰਥੀਆਂ ਨੇ ਮਾਨਸਿਕ ਸਿਹਤ ਜਾਗਰੂਕਤਾ ਸੈਸ਼ਨ ’ ਚ ਲਿਆ ਭਾਗ ਅਗਲੀ ਖ਼ਬਰ ਕਾਂਸ਼ੀ ਸਿੰਘ ਨੂੰ ਭਾਕਿਯੂ ਚੜੂਨੀ ਦਾ ਹਲਕਾ ਪੂਰਬੀ ਦਾ ਪ੍ਰਧਾਨ ਥਾਪਿਆ
Ad Position 24