ਸਰਕਾਰੀ ਕਾਲਜ ਲੜਕੀਆਂ ਵਿਖੇ ਪੇਂਟਿੰਗ ਵਰਕਸ਼ਾਪ ਲਗਾਈ
ਲੁਧਿਆਣਾ, 5 ਨਵੰਬਰ (ਡਾ. ਤਰਲੋਚਨ ਸਿੰਘ)- ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਵਿਖੇ ਪੰਜਾਬੀ ਸਭਿਆਚਾਰ ਤੇ ਕਲਾ ਨੂੰ ਸਮਰਪਿਤ ਤਿੰਨ ਰੋਜ਼ਾ ਪੇਂਟਿੰਗ ਵਰਕਸ਼ਾਪ ਪੰਜਾਬ ਲਲਿਤ ਕਲਾ ਅਕਾਦਮੀ ਅਤੇ ਨਾਰਥ ਜ਼ੋਨ ਕਲਚਰਲ ਸੈਂਟਰ, ਪਟਿਆਲਾ ਵਲੋਂ ਲਗਾਈ ਗਈ।
ਲੁਧਿਆਣਾ, 5 ਨਵੰਬਰ (ਡਾ. ਤਰਲੋਚਨ ਸਿੰਘ)- ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਵਿਖੇ ਪੰਜਾਬੀ ਸਭਿਆਚਾਰ ਤੇ ਕਲਾ ਨੂੰ ਸਮਰਪਿਤ ਤਿੰਨ ਰੋਜ਼ਾ ਪੇਂਟਿੰਗ ਵਰਕਸ਼ਾਪ ਪੰਜਾਬ ਲਲਿਤ ਕਲਾ ਅਕਾਦਮੀ ਅਤੇ ਨਾਰਥ ਜ਼ੋਨ ਕਲਚਰਲ ਸੈਂਟਰ, ਪਟਿਆਲਾ ਵਲੋਂ ਲਗਾਈ ਗਈ। ਵਰਕਸ਼ਾਪ ਦੇ ਪਹਿਲੇ ਦਿਨ ਮੁੱਖ ਮਹਿਮਾਨ ਵਜੋਂ ਡਾ. ਅਕਾਲ ਅੰਮ੍ਰਿਤ ਕੌਰ, ਐਸੋਸੀਏਟ ਪ੍ਰੋਫੈਸਰ ਅਤੇ ਮੁਖੀ, ਪੰਜਾਬੀ ਵਿਭਾਗ, ਲਾਇਲਪੁਰ ਖ਼ਾਲਸਾ ਕਾਲਜ ਫ਼ਾਰ ਵੁਮੈਨ, ਜਲੰਧਰ ਨੇ ਸ਼ਿਰਕਤ ਕੀਤੀ। ਪੰਜਾਬ ਲਲਿਤ ਕਲਾ ਅਕਾਦਮੀ ਦੇ ਪ੍ਰਧਾਨ ਸੁਮੀਤ ਦੁਆ ਅਤੇ ਪ੍ਰਿੰਸੀਪਲ ਸੁਮਨ ਲਤਾ ਨੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ। ਇਸ ਤੋਂ ਬਾਅਦ ਜਸਪ੍ਰੀਤ ਮੋਹਨ ਸਿੰਘ, ਮਾਰਟਿਨ ਵਿਕਟਰ, ਗੁਰਪ੍ਰੀਤ ਮਨਕੂ, ਹਰਪ੍ਰੀਤ ਕੌਰ, ਗੁਰਬਖ਼ਸ਼ ਸਿੰਘ, ਲਲਿਤਾ ਸ਼ਰਮਾ, ਸੋਨਜੀਤ ਕੌਰ, ਗੁਰਪ੍ਰੀਤ ਸਿੰਘ, ਜਗਪ੍ਰੀਤ ਸਿੰਘ ਅਤੇ ਬੁਲਬੁਲ ਨਾਲ ਜਾਣ-ਪਛਾਣ ਕਰਵਾਈ ਗਈ। ਪ੍ਰਿੰਸੀਪਲ ਸੁਮਨ ਲਤਾ, ਸੁਮੀਤ ਦੁਆ, ਪ੍ਰੋ. ਪਰਵੀਨ ਕੁਮਾਰ ਅਤੇ ਫਾਈਨ ਆਰਟਸ ਵਿਭਾਗ ਦੀ ਮੁਖੀ ਮਨਦੀਪ ਦੁਆ ਨੇ ਕਲਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਵਰਕਸ਼ਾਪ ਦੇ ਆਖ਼ਰੀ ਦਿਨ ਸਮਾਪਤੀ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਜਸਵੰਤ ਸਿੰਘ ਜਫਰ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਅਤੇ ਪੰਜਾਬ ਲਲਿਤ ਕਲਾ ਅਕਾਦਮੀ ਦੇ ਪ੍ਰਧਾਨ ਸੁਮੀਤ ਦੁਆ ਨੇ ਸ਼ਿਰਕਤ ਕੀਤੀ। ਕਾਲਜ ਦੀ ਪ੍ਰਿੰਸੀਪਲ ਸੁਮਨ ਲਤਾ ਅਤੇ ਵਾਈਸ ਪ੍ਰਿੰਸੀਪਲ ਸਰਿਤਾ ਖੁਰਾਣਾ ਵੀ ਇਸ ਮੌਕੇ ਮੌਜੂਦ ਰਹੇ। ਇਸ ਉਪਰੰਤ ਮੁੱਖ ਮਹਿਮਾਨਾਂ ਨੇ ਸਾਰੇ ਕਲਾਕਾਰਾਂ ਨੂੰ ਮੰਚ ਉੱਤੇ ਸੱਦਾ ਦਿੱਤਾ, ਜਿੱਥੇ ਉਨ੍ਹਾਂ ਨੇ ਆਪਣੀਆਂ ਤਿਆਰ ਕੀਤੀਆਂ ਕਲਾ ਕਿਰਤਾਂ ਅਤੇ ਉਨ੍ਹਾਂ ਦੇ ਵਿਸ਼ਿਆਂ ਬਾਰੇ ਆਪਣੇ-ਆਪਣੇ ਅੰਦਾਜ਼ ਵਿਚ ਵਿਸਥਾਰ ਨਾਲ ਜਾਣਕਾਰੀ ਦਿੱਤੀ। ਜਸਵੰਤ ਸਿੰਘ ਜਫਰ ਤੇ ਸੁਮੀਤ ਦੁਆ ਨੇ ਕਲਾ, ਪੰਜਾਬੀ ਸਭਿਆਚਾਰ ਤੇ ਪੰਜਾਬ ਦੀ ਵਿਰਾਸਤ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਕਲਾਕਾਰਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।