06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਦੀਵਾਲੀ ਮੌਕੇ ਦਿਲਬਰ ਮੁਹੰਮਦ ਖ਼ਾਨ ਨੇ 30 ਲੋੜਵੰਦ ਪਰਿਵਾਰਾਂ ਨੂੰ ਮਿਠਾਈ ਤੇ ਰਾਸ਼ਨ ਵੰਡ ਕੇ ਦਿੱਤਾ ਸਦਭਾਵਨਾ ਦਾ ਸੰਦੇਸ਼

ਖੰਨਾ, 6 ਨਵੰਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਘੱਟ ਗਿਣਤੀ ਵਿੰਗ ਦੇ ਸਾਬਕਾ ਚੇਅਰਮੈਨ ਦਿਲਬਰ ਮੁਹੰਮਦ ਖ਼ਾਨ ਨੇ ਦੀਵਾਲੀ ਦੇ ਤਿਉਹਾਰ ’ਤੇ ਆਪਸੀ ਪਿਆਰ ਤੇ ਸਦਭਾਵਨਾ ਦੀ ਮਿਸਾਲ ਪੇਸ਼ ਕੀਤੀ ਹੈ। ਉਨ੍ਹਾਂ ਨੇ ਤਿਉਹਾਰ ਦੀਆਂ ਖ਼ੁਸ਼ੀਆਂ ਸਾਂਝੀਆਂ ਕਰਦਿਆਂ 30 ਲੋੜਵੰਦ ਪਰਿਵਾਰਾਂ ਨੂੰ ਮਿਠਾਈ ਅਤੇ ਪੂਰੇ ਇਕ-ਇਕ ਮਹੀਨੇ ਦਾ ਰਾਸ਼ਨ ਵੰਡਿਆ।

Ad Position 21
No active advertisement
ਅਜੀਤ ਡੈਸਕ 07-11-2026
ਖੰਨਾ, 6 ਨਵੰਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਘੱਟ ਗਿਣਤੀ ਵਿੰਗ ਦੇ ਸਾਬਕਾ ਚੇਅਰਮੈਨ ਦਿਲਬਰ ਮੁਹੰਮਦ ਖ਼ਾਨ ਨੇ ਦੀਵਾਲੀ ਦੇ ਤਿਉਹਾਰ ’ਤੇ ਆਪਸੀ ਪਿਆਰ ਤੇ ਸਦਭਾਵਨਾ ਦੀ ਮਿਸਾਲ ਪੇਸ਼ ਕੀਤੀ ਹੈ। ਉਨ੍ਹਾਂ ਨੇ ਤਿਉਹਾਰ ਦੀਆਂ ਖ਼ੁਸ਼ੀਆਂ ਸਾਂਝੀਆਂ ਕਰਦਿਆਂ 30 ਲੋੜਵੰਦ ਪਰਿਵਾਰਾਂ ਨੂੰ ਮਿਠਾਈ ਅਤੇ ਪੂਰੇ ਇਕ-ਇਕ ਮਹੀਨੇ ਦਾ ਰਾਸ਼ਨ ਵੰਡਿਆ। ਇਸ ਮੌਕੇ ਦਿਲਬਰ ਮੁਹੰਮਦ ਖ਼ਾਨ ਨੇ ਕਿਹਾ ਕਿ ਦੀਵਾਲੀ ਰੌਸ਼ਨੀਆਂ ਤੇ ਖ਼ੁਸ਼ੀਆਂ ਦਾ ਤਿਉਹਾਰ ਹੈ। ਤਿਉਹਾਰ ਦਾ ਅਸਲ ਆਨੰਦ ਉਦੋਂ ਹੀ ਮਿਲਦਾ ਹੈ, ਜਦੋਂ ਸਮਾਜ ਦੇ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਦੇ ਚਿਹਰਿਆਂ ’ਤੇ ਵੀ ਖ਼ੁਸ਼ੀ ਦਿਖਾਈ ਦੇਵੇ। ਉਨ੍ਹਾਂ ਕਿਹਾ ਕਿ 30 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਅਤੇ ਮਿਠਾਈ ਦੇਣ ਦਾ ਮੁੱਖ ਮਕਸਦ ਸਮਾਜ ਵਿਚ ਆਪਸੀ ਭਾਈਚਾਰੇ ਅਤੇ ਏਕਤਾ ਦਾ ਮਜ਼ਬੂਤ ਸੁਨੇਹਾ ਦੇਣਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਰਲ ਕੇ ਹਰ ਤਿਉਹਾਰ ਪਿਆਰ, ਸ਼ਾਂਤੀ ਤੇ ਭਾਈਚਾਰਕ ਸਾਂਝ ਨਾਲ ਮਨਾਉਣਾ ਚਾਹੀਦਾ ਹੈ ਤਾਂ ਜੋ ਸਮਾਜ ਵਿਚ ਹਾਂ-ਪੱਖੀ ਮਾਹੌਲ ਬਣਿਆ ਰਹੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਖ਼ਾਸ ਮੌਕਿਆਂ ’ਤੇ ਅੱਗੇ ਆ ਕੇ ਗ਼ਰੀਬ ਤੇ ਲੋੜਵੰਦ ਲੋਕਾਂ ਦਾ ਸਹਾਰਾ ਬਣਨ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਜ਼ਿਲ੍ਹਾ ਪ੍ਰਧਾਨ ਮੌਦਗਿਲ ਵਲੋਂ ਵੱਖ - ਵੱਖ ਸੈੱਲਾਂ ਦੇ ਮੁਖੀਆਂ ਦੀਆਂ ਨਿਯੁਕਤੀਆਂ ਅਗਲੀ ਖ਼ਬਰ ਆਕਸਫੋਰਡ ਸਕੂਲ ਵਿਚ ਬੰਦੀ-ਛੋੜ ਦਿਵਸ ਅਤੇ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖ ਕੇ ਕਰਵਾਏ ਗਏ ਇੰਟਰ ਹਾਊਸ ਮੁਕਾਬਲੇ
Ad Position 24