ਏ. ਐੱਸ. ਮਾਡਰਨ ਸਕੂਲ ਖੰਨਾ ਵਲੋਂ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ
ਰਾਏਕੋਟ, 6 ਨਵੰਬਰ (ਸੁਸ਼ੀਲ)- ਐੱਸ. ਜੀ.
ਰਾਏਕੋਟ, 6 ਨਵੰਬਰ (ਸੁਸ਼ੀਲ)- ਐੱਸ. ਜੀ. ਜੀ. ਸੀਨੀ: ਸੈਕੰਡਰੀ ਸਕੂਲ ਗੋਂਦਵਾਲ ਵਿਖੇ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਨੂੰ ਬੜੇ ਉਤਸ਼ਾਹ ਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਦੀ ਸਿਰਜਣਾਤਮਕਤਾ, ਕਲਾ ਅਤੇ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਵੱਖ–ਵੱਖ ਇੰਟਰ ਹਾਊਸ ਮੁਕਾਬਲੇ ਕਰਵਾਏ ਗਏ। ਇੰਟਰ ਹਾਊਸ ਰੰਗੋਲੀ ਮੁਕਾਬਲੇ ਵਿਚ (ਸੀਨੀਅਰ ਵਿੰਗ) ਪਹਿਲਾ ਸਥਾਨ ਸ਼ਿਵਾ ਜੀ ਹਾਊਸ, ਦੂਜਾ ਸਥਾਨ ਮਾਹਾਰਾਣਾ ਪ੍ਰਤਾਪ ਹਾਊਸ ਤੇ ਤੀਜਾ ਸਥਾਨ ਰਾਣੀ ਲਕਸ਼ਮੀ ਬਾਈ ਹਾਊਸ ਨੇ ਪ੍ਰਾਪਤ ਕੀਤਾ। ਜੂਨੀਅਰ ਵਿੰਗ ਰੰਗੋਲੀ ਮੁਕਾਬਲੇ ਵਿਚ ਪਹਿਲਾ ਸਥਾਨ ਰਾਣੀ ਲਕਸ਼ਮੀ ਬਾਈ ਹਾਊਸ , ਦੂਜਾ ਸਥਾਨ ਗੁਰੂ ਗੋਬਿੰਦ ਸਿੰਘ ਹਾਊਸ ਤੇ ਤੀਜਾ ਸਥਾਨ ਮਾਹਾਰਾਣਾ ਪ੍ਰਤਾਪ ਹਾਊਸ ਨੇ ਪ੍ਰਾਪਤ ਕੀਤਾ। ਬੋਰਡ ਡੈਕੋਰੇਸ਼ਨ ਮੁਕਾਬਲੇ ਵਿੱਚ ਪਹਿਲਾ ਸਥਾਨ ਗੁਰੂ ਗੋਬਿੰਦ ਸਿੰਘ ਹਾਊਸ, ਦੂਜਾ ਸਥਾਨ ਸ਼ਿਵਾ ਜੀ ਹਾਊਸ ਅਤੇ ਤੀਜਾ ਸਥਾਨ ਮਾਹਾਰਾਣਾ ਪ੍ਰਤਾਪ ਹਾਊਸ ਨੇ ਪ੍ਰਾਪਤ ਕੀਤਾ। ਬੈਸਟ ਆਫ਼ ਵੇਸਟ ਮੁਕਾਬਲੇ ਵਿਚ ਪਹਿਲਾ ਸਥਾਨ ਰਾਣੀ ਲਕਸ਼ਮੀ ਬਾਈ ਹਾਊਸ, ਦੂਜਾ ਸਥਾਨ ਸ਼ਿਵਾ ਜੀ ਹਾਊਸ ਅਤੇ ਤੀਜਾ ਸਥਾਨ ਗੁਰੂ ਗੋਬਿੰਦ ਸਿੰਘ ਹਾਊਸ ਨੇ ਪ੍ਰਾਪਤ ਕੀਤਾ। ਇੰਟਰ ਹਾਊਸ ਰੰਗੋਲੀ ਮੁਕਾਬਲਾ ਵਿਚ ਵਿਦਿਆਰਥੀਆਂ ਨੇ ਸੁੰਦਰ ਅਤੇ ਆਕਰਸ਼ਕ ਰੰਗੋਲੀਆ ਬਣਾਈਆ, ਇੰਟਰ ਹਾਊਸ ਬੋਰਡ ਸਜਾਵਟ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਦਿਵਾਲੀ ਦੇ ਵਿਸ਼ੇ ਤੇ ਬਹੁਤ ਹੀ ਖੂਬਸੂਰਤ ਅਤੇ ਰਚਨਾਤਮਕ ਬੋਰਡ ਸਜਾਏ ਇਸ ਤੋਂ ਇਲਾਵਾ ਵਿਦਿਆਰਥੀਆਂ ਵੱਲੋਂ ਦੀਵਾ ਸਜਾਉਣ, ਮੋਮਬੱਤੀ ਸਜਾਉਣ, ਕਾਰਡ ਬਣਾਉਣ ਦਾ ਮੁਕਾਬਲੇ, ਬੈਸਟ ਆਫ ਵੇਸਟ , ਤੋਰਨ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ. ਮਨਦੀਪ ਚਾਹਲ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਪ੍ਰਦੂਸ਼ਣ ਰਹਿਤ, ਸੁਰੱਖਿਅਤ ਅਤੇ ਵਾਤਾਵਰਣ ਅਨੁਕੂਲ ਦੀਵਾਲੀ ਮਨਾਉਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਅੰਦਰ ਛੁਪੀ ਪ੍ਰਤਿਭਾ ਨੂੰ ਨਿਖਾਰ ਅਤੇ ਟੀਮ ਵਰਕ ਦੀ ਭਾਵਨਾ ਪੈਦਾ ਕਰਨ ਵਿੱਚ ਸਹਾਇਕ ਹੁੰਦੀਆ ਹਨ। ਇਸ ਇਸ ਮੌਕੇ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ਼ਤੀਸ ਅੱਗਰਵਾਲ, ਪ੍ਰਿੰਸੀਪਲ ਡਾ. ਮਨਦੀਪ ਸਿੰਘ ਚਾਹਲ, ਵਾਇਸ ਪ੍ਰਿੰਸੀਪਲ ਸੁਨੀਲ ਸ਼ਰਮਾ, ਨੀਰਜ਼ ਗੁਪਤਾ, ਰਾਜ ਕੁਮਾਰ (ਰਾਜੂ) ਤੇ ਹੋਰ ਸਕੂਲ ਅਧਿਆਪਕ ਵੀ ਹਾਜ਼ਰ ਸਨ।