07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 9 ਨੂੰ

ਲੁਧਿਆਣਾ, 6 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਧੰਨ ਧੰਨ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ 9 ਨਵੰਬਰ ਦਿਨ ਸੋਮਵਾਰ ਨੂੰ ਸ਼ਾਮ 6 ਵਜੇ ਤੋਂ ਰਾਤ 10. 30 ਵਜੇ ਤੱਕ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਹਨ।

Ad Position 21
No active advertisement
ਅਜੀਤ ਡੈਸਕ 07-11-2026
ਲੁਧਿਆਣਾ, 6 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਧੰਨ ਧੰਨ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ 9 ਨਵੰਬਰ ਦਿਨ ਸੋਮਵਾਰ ਨੂੰ ਸ਼ਾਮ 6 ਵਜੇ ਤੋਂ ਰਾਤ 10.30 ਵਜੇ ਤੱਕ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ‘ਚ ਗੁ: ਸਾਹਿਬ ਦੇ ਹਜੂਰੀ ਰਾਗੀ ਜੱਥਿਆਂ ਤੋਂ ਇਲਾਵਾ ਭਾਈ ਰਵਿੰਦਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਾਲੇ ਰਾਤ 8 ਤੋਂ 9.15 ਵਜੇ ਤੱਕ ਅਤੇ ਭਾਈ ਮਨਿੰਦਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਾਲਿਆਂ ਦਾ ਜਥਾ ਰਾਤ 9.15 ਤੋਂ ਰਾਤ 10.30 ਵਜੇ ਤੱਕ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਜੱਸ ਨਾਲ ਜੋੜਨਗੇ। ਉਨ੍ਹਾਂ ਸਮੂਹ ਸਾਧ ਸੰਗਤ ਨੂੰ ਅਪੀਲ ਕੀਤੀ ਕਿ ਇਨ੍ਹਾਂ ਸਮਾਗਮਾਂ ‘ਚ ਹਾਜ਼ਰੀਆਂ ਭਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ। ਗੁਰੂ ਦੇ ਲੰਗਰ ਅਤੁੱਟ ਵਰਤਾਏ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਬੰਦੀ ਛੋੜ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਦੁੱਗਰੀ ਵਿਖੇ ਕੀਰਤਨ ਸਮਾਗਮ ਕਰਵਾਇਆ ਅਗਲੀ ਖ਼ਬਰ ਦੀ ਪੋਨਾ ਦੁੱਧ ਉਤਪਾਦਕ ਸਹਿਕਾਰੀ ਸਭਾ ਵਲੋਂ ਮੁਨਾਫ਼ਾ ਵੰਡ ਸਮਾਗਮ
Ad Position 24