ਦੀਵਾਲੀ ਮੌਕੇ ਗਿਆਨ ਦੇ ਦੀਵੇ ਬਾਲਣ ਦੀ ਲੋੜ– ਗੁਰਦੀਪ ਸਿੰਘ
ਸਮੂਹ ਲੋਕਾਂ ਨੂੰ ਗਰੀਨ ਦੀਵਾਲੀ ਮਨਾਉਣ ਦਾ ਦਿੱਤਾ ਸੱਦਾ
ਰਾੜਾ ਸਾਹਿਬ, 6 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)-ਸ਼੍ਰੋਮਣੀ ਅਕਾਲੀ ਦਲ (ਬ) ਐੱਸ. ਸੀ.
ਰਾੜਾ ਸਾਹਿਬ, 6 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)-ਸ਼੍ਰੋਮਣੀ ਅਕਾਲੀ ਦਲ (ਬ) ਐੱਸ. ਸੀ. ਵਿੰਗ ਮਾਲਵਾ ਜ਼ੋਨ-3 ਦੇ ਮੀਡੀਆ ਇੰਚਾਰਜ ਗੁਰਦੀਪ ਸਿੰਘ ਅੜੈ੍ਹਚਾਂ ਨੇ ਇਤਿਹਾਸਿਕ ਪਿੰਡ ਘੁਡਾਣੀ ਕਲਾਂ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਦੀਵਾਲੀ ਮੌਕੇ ਗਿਆਨ ਦੇ ਦੀਵੇ ਬਾਲੇ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਾਰੇ ਤਿਉਹਾਰ ਸਾਨੂੰ ਆਪਸੀ ਭਾਈਚਾਰਕ ਸਾਂਝ ਕਾਇਮ ਰੱਖਦਿਆਂ ਭੇਦਭਾਵ ਮਿਟਾ ਕੇ ਮਨਾਉਣੇ ਚਾਹੀਦੇ ਹਨ। ਉਨ੍ਹਾਂ ਸਮੁੱਚੀ ਲੋਕਾਈ ਨੂੰ ਗਰੀਨ ਦੀਵਾਲੀ ਦਾ ਸੱਦਾ ਦਿੰਦਿਆਂ ਕਿਹਾ ਕਿ ਸਮੂਹ ਲੋਕਾਂ ਨੂੰ ਦੀਵਾਲੀ ਨੂੰ ਪ੍ਰਦੂਸ਼ਣ ਰਹਿਤ ਮਨਾਉਣਾ ਚਾਹੀਦਾ ਹੈ ਅਤੇ ਨਜਾਇਜ਼ ਖਰਚੇ ਤੋਂ ਬੱਚ ਕੇ ਪਟਾਕਿਆਂ ਆਦਿ ਦੇ ਖ਼ਰਚਿਆਂ ਨੂੰ ਪਰ੍ਹੇ ਰੱਖ ਕੇ ਲੋੜਵੰਦਾਂ ਦੀ ਸਹਾਇਤਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਵਾਰ ਕਿਸਾਨਾਂ ਨੇ ਪਰਾਲੀ ਨੂੰ ਅੱਗ ਨਾ ਲਗਾ ਕੇ ਸਮਾਜ ਨੂੰ ਚੰਗਾ ਸੰਦੇਸ਼ ਦਿੱਤਾ ਹੈ, ਜਿਸ ਦੀ ਉਹ ਸ਼ਲਾਘਾ ਕਰਦੇ ਹਨ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਰੋਕਣ ਲਈ ਪਟਾਕਿਆਂ ’ਤੇ ਮੁਕੰਮਲ ਪਾਬੰਦੀ ਲਗਾਈ ਜਾਵੇ ਤਾਂ ਜੋ ਦਿਨ ਪ੍ਰਤੀ ਦਿਨ ਗੰਧਲਾ ਹੋ ਰਿਹਾ ਵਾਤਾਵਰਨ ਸ਼ੁੱਧ ਤੇ ਸਾਫ਼ ਸੁਥਰਾ ਹੋ ਸਕੇ। ਇਸ ਮੌਕੇ ਏਕਮਜੀਤ ਸਿੰਘ ਅੜੈ੍ਹਚਾਂ ਆਦਿ ਹਾਜ਼ਰ ਸਨ।