06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਇਲੈਕਟ੍ਰੀਸ਼ਨ ਦੀ ਦੁਕਾਨ ’ਤੇ ਚੋਰਾਂ ਨੇ ਬੋਲਿਆ ਧਾਵਾ, ਲੱਖਾਂ ਰੁਪਏ ਦਾ ਸਮਾਨ ਚੋਰੀ ਦੁਕਾਨ ਦੇ ਸ਼ਟਰ ਨੂੰ ਕਟਰ ਨਾਲ ਵੱਢ ਕੇ ਦਿੱਤਾ ਵਾਰਦਾਤ ਨੂੰ ਅੰਜਾਮ

ਮਾਛੀਵਾੜਾ ਸਾਹਿਬ, 6 ਨਵੰਬਰ (ਰਾਜਦੀਪ ਸਿੰਘ ਅਲਬੇਲਾ)- ਮਾਛੀਵਾੜਾ ਦੀ ਅਨਾਜ ਮੰਡੀ ਵਿਚ ਬੀਤੀ ਰਾਤ ਚੋਰਾਂ ਨੇ ਇਕ ਇਲੈਕਟ੍ਰੀਸ਼ਨ ਦੀ ਦੁਕਾਨ ਵਿਚ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ, ਜਿਸ ਕਾਰਨ ਉਸ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਦੁਕਾਨ ਮਾਲਕ ਸੁਖਵਿੰਦਰ ਸਿੰਘ ਤੇ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਕਾਰਾਂ ਤੇ ਹੋਰ ਵਾਹਨਾਂ ਦੀਆਂ ਬੈਟਰੀਆਂ ਅਤੇ ਇਲੈਕਟ੍ਰੀਸ਼ਨ ਰਿਪੇਅਰ ਦਾ ਕੰਮ ਕਰਦੇ ਹਨ।

Ad Position 21
No active advertisement
ਅਜੀਤ ਡੈਸਕ 07-11-2026
ਮਾਛੀਵਾੜਾ ਸਾਹਿਬ, 6 ਨਵੰਬਰ (ਰਾਜਦੀਪ ਸਿੰਘ ਅਲਬੇਲਾ)- ਮਾਛੀਵਾੜਾ ਦੀ ਅਨਾਜ ਮੰਡੀ ਵਿਚ ਬੀਤੀ ਰਾਤ ਚੋਰਾਂ ਨੇ ਇਕ ਇਲੈਕਟ੍ਰੀਸ਼ਨ ਦੀ ਦੁਕਾਨ ਵਿਚ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ, ਜਿਸ ਕਾਰਨ ਉਸ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਦੁਕਾਨ ਮਾਲਕ ਸੁਖਵਿੰਦਰ ਸਿੰਘ ਤੇ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਕਾਰਾਂ ਤੇ ਹੋਰ ਵਾਹਨਾਂ ਦੀਆਂ ਬੈਟਰੀਆਂ ਅਤੇ ਇਲੈਕਟ੍ਰੀਸ਼ਨ ਰਿਪੇਅਰ ਦਾ ਕੰਮ ਕਰਦੇ ਹਨ। ਬੀਤੀ ਰਾਤ ਉਹ ਕਰੀਬ 7 ਵਜੇ ਦੁਕਾਨ ਬੰਦ ਕਰ ਆਪਣੇ ਘਰ ਚਲੇ ਗਏ ਅਤੇ ਸਵੇਰੇ ਆ ਕੇ ਉਨ੍ਹਾਂ ਦੇਖਿਆ ਤਾਂ ਸ਼ਟਰ ਨੂੰ ਕਟਰ ਨਾਲ ਵੱਢਿਆ ਹੋਇਆ ਸੀ ਤੇ ਤਾਲੇ ਵੀ ਤੋੜੇ ਹੋਏ ਸਨ। ਜਦੋਂ ਉਨ੍ਹਾਂ ਦੁਕਾਨ ਅੰਦਰ ਵੜ ਕੇ ਦੇਖਿਆ ਤਾਂ ਸਾਰਾ ਸਮਾਨ ਚੋਰੀ ਹੋ ਚੁੱਕਾ ਸੀ ਜਿਸ ਵਿਚ ਨਵੀਆਂ ਬੈਟਰੀਆਂ, ਸਪੇਅਰ ਪਾਰਟਸ ਦਾ ਕੀਮਤੀ ਸਮਾਨ ਸ਼ਾਮਲ ਸੀ। ਦੁਕਾਨ ਮਾਲਕ ਅਨੁਸਾਰ ਉਸ ਦਾ 10 ਤੋਂ 12 ਲੱਖ ਰੁਪਏ ਦਾ ਸਮਾਨ ਚੋਰੀ ਹੋ ਗਿਆ। ਦੁਕਾਨ ਅੰਦਰ ਸੀ. ਸੀ. ਟੀ. ਵੀ. ਕੈਮਰਿਆਂ ਵਿਚ ਦੇਖਣ ਨੂੰ ਮਿਲਿਆ ਕਿ 2 ਚੋਰ ਅੰਦਰ ਦਾਖਲ ਹੋਏ ਜਿਨ੍ਹਾਂ ਨੇ ਚੋਰੀ ਕੀਤੀ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮੁਖੀ ਚਰਨਜੀਤ ਸਿੰਘ ਵੀ ਮੌਕੇ ’ਤੇ ਪਹੁੰਚ ਗਏ ਅਤੇ ਉਨ੍ਹਾਂ ਕਿਹਾ ਕਿ ਆਸਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਚੋਰ ਕਿਸੇ ਵਾਹਨ ’ਤੇ ਆਏ ਤੇ ਸਮਾਨ ਚੋਰੀ ਕਰ ਕੇ ਲੈ ਗਏ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਅੱਜ ਕੱਲ੍ਹ ਮਾਛੀਵਾੜਾ ਅਨਾਜ ਮੰਡੀ ਵਿਚ ਝੋਨੇ ਦਾ ਸੀਜ਼ਨ ਚੱਲ ਰਿਹਾ ਹੈ, ਦੇਰ ਰਾਤ ਤੱਕ ਕਿਸਾਨਾਂ, ਮਜ਼ਦੂਰਾਂ ਦੀ ਆਵਾਜਾਈ ਲੱਗੀ ਰਹਿੰਦੀ ਹੈ ਅਤੇ ਉਹ ਕੰਮ ਕਰਦੇ ਹਨ ਜਿਸ ਦੇ ਬਾਵਜੂਦ ਵੀ ਚੋਰ ਘਟਨਾ ਨੂੰ ਅੰਜਾਮ ਦੇ ਗਏ।
Ad Position 22
No active advertisement
ਪਿਛਲੀ ਖ਼ਬਰ ਰੂਰਲ ਹੈਲਥ ਫਾਰਮੇਸੀ ਯੂਨੀਅਨ ਦੇ ਮੈਂਬਰਾਂ ਨੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਦੀਵਾਲੀ ਮੌਕੇ ਗਿਆਨ ਦੇ ਦੀਵੇ ਬਾਲਣ ਦੀ ਲੋੜ– ਗੁਰਦੀਪ ਸਿੰਘ ਸਮੂਹ ਲੋਕਾਂ ਨੂੰ ਗਰੀਨ ਦੀਵਾਲੀ ਮਨਾਉਣ ਦਾ ਦਿੱਤਾ ਸੱਦਾ
Ad Position 24