ਰੂਰਲ ਹੈਲਥ ਫਾਰਮੇਸੀ ਯੂਨੀਅਨ ਦੇ ਮੈਂਬਰਾਂ ਨੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨਾਲ ਕੀਤੀ ਮੁਲਾਕਾਤ
ਖੰਨਾ, 6 ਨਵੰਬਰ (ਹਰਜਿੰਦਰ ਸਿੰਘ ਲਾਲ)- ਰੂਰਲ ਹੈਲਥ ਫਾਰਮੇਸੀ ਅਫ਼ਸਰ ਯੂਨੀਅਨ ਪੰਜਾਬ ਦੇ ਮੈਂਬਰਾਂ ਨੇ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨਾਲ ਮੁਲਾਕਾਤ ਕੀਤੀ। ਇਸ ਮੌਕੇ ਯੂਨੀਅਨ ਦੇ ਮੈਂਬਰਾਂ ਨੇ ਮੰਤਰੀ ਸੌਂਦ ਨੂੰ ਸਨਮਾਨਿਤ ਕਰ ਕੇ ਉਨ੍ਹਾਂ ਦਾ ਧੰਨਵਾਦ ਤੇ ਅਭਿਨੰਦਨ ਕੀਤਾ।
ਖੰਨਾ, 6 ਨਵੰਬਰ (ਹਰਜਿੰਦਰ ਸਿੰਘ ਲਾਲ)- ਰੂਰਲ ਹੈਲਥ ਫਾਰਮੇਸੀ ਅਫ਼ਸਰ ਯੂਨੀਅਨ ਪੰਜਾਬ ਦੇ ਮੈਂਬਰਾਂ ਨੇ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨਾਲ ਮੁਲਾਕਾਤ ਕੀਤੀ। ਇਸ ਮੌਕੇ ਯੂਨੀਅਨ ਦੇ ਮੈਂਬਰਾਂ ਨੇ ਮੰਤਰੀ ਸੌਂਦ ਨੂੰ ਸਨਮਾਨਿਤ ਕਰ ਕੇ ਉਨ੍ਹਾਂ ਦਾ ਧੰਨਵਾਦ ਤੇ ਅਭਿਨੰਦਨ ਕੀਤਾ। ਇਸ ਦੌਰਾਨ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਸੀ ਵਿਚਾਰ-ਵਟਾਂਦਰਾ ਕਰਦਿਆਂ ਪੇਂਡੂ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਫਾਰਮੇਸੀ ਅਧਿਕਾਰੀਆਂ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ ’ਤੇ ਚਰਚਾ ਕੀਤੀ। ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਯੂਨੀਅਨ ਦੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਦੀਆਂ ਗੱਲਾਂ ਨੂੰ ਗੰਭੀਰਤਾ ਨਾਲ ਸੁਣਿਆ। ਇਸ ਮੌਕੇ ਗੁਰਮੀਤ ਸਿੰਘ, ਰੁਪਿੰਦਰ ਸਿੰਘ ਰਾਜਾ, ਨਵਜੋਤ ਕੌਰ, ਰੁਪਿੰਦਰ ਕੌਰ, ਗਗਨਦੀਪ ਕੌਰ, ਰਣਦੀਪ ਭਨੋਟ, ਲਖਵਿੰਦਰ ਸਿੰਘ, ਹਰਜੀਤ ਸਿੰਘ ਸਮੇਤ ਯੂਨੀਅਨ ਦੇ ਹੋਰ ਮੈਂਬਰ ਵੀ ਹਾਜ਼ਰ ਸਨ।