ਏ. ਐੱਸ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਖੰਨਾ ਵਿਖੇ ਰਾਸ਼ਟਰੀ ਉਦਮਤਾ ਦਿਵਸ ਮਨਾਇਆ
ਖੰਨਾ, 6 ਨਵੰਬਰ (ਹਰਜਿੰਦਰ ਸਿੰਘ ਲਾਲ)- ਏ. ਐੱਸ.
ਖੰਨਾ, 6 ਨਵੰਬਰ (ਹਰਜਿੰਦਰ ਸਿੰਘ ਲਾਲ)- ਏ. ਐੱਸ. ਗਰੁੱਪ ਆਫ਼ ਇੰਸਟੀਚਿਊਸ਼ਨਜ਼, ਖੰਨਾ ਵਿਖੇ ਇੰਸਟੀਚਿਊਸ਼ਨ ਇਨੋਵੇਸ਼ਨ ਕੌਂਸਲ ਦੇ ਅਧੀਨ ਰਾਸ਼ਟਰੀ ਉਦਮਤਾ ਦਿਵਸ ਦੇ ਮੌਕੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਉਦਮਤਾ ਦੇ ਮਹੱਤਵ ਤੋਂ ਜਾਣੂ ਕਰਵਾਉਣਾ ਤੇ ਉਨ੍ਹਾਂ ਵਿਚ ਸਵੈ-ਰੋਜ਼ਗਾਰ, ਨਵੀਨਤਾ ਤੇ ਕਾਰੋਬਾਰੀ ਸੋਚ ਨੂੰ ਉਤਸ਼ਾਹਿਤ ਕਰਨਾ ਸੀ। ਪ੍ਰੋ. ਅਲਕਾ ਸੂਦ ਨੇ ਉਦਮਤਾ ਵਿਸ਼ੇ ’ਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਦਮਤਾ ਦੀ ਧਾਰਨਾ, ਇਕ ਸਫ਼ਲ ਉੱਦਮੀ ਦੇ ਗੁਣਾਂ, ਕਾਰੋਬਾਰ ਸ਼ੁਰੂ ਕਰਨ ਦੀ ਪ੍ਰਕਿਰਿਆ ਤੇ ਮੌਜੂਦਾ ਸਮੇਂ ਵਿਚ ਸਟਾਰਟ ਅੱਪਸ ਦੀ ਵਧ ਰਹੀ ਭੂਮਿਕਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਚੁਨੌਤੀਆਂ ਦਾ ਸਾਹਮਣਾ ਕਰਨ, ਆਤਮ-ਵਿਸ਼ਵਾਸ ਬਣਾਈ ਰੱਖਣ ਤੇ ਆਪਣੇ ਨਵੇਂ ਵਿਚਾਰਾਂ ਨੂੰ ਅਮਲੀ ਰੂਪ ਦੇਣ ਲਈ ਪ੍ਰੇਰਿਤ ਕੀਤਾ। ਕਾਲਜ ਡਾਇਰੈਕਟਰ ਡਾ. ਹਰਪ੍ਰੀਤ ਸਿੰਘ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਉਦਮਤਾ ਦੇਸ਼ ਦੀ ਆਰਥਿਕ ਤਰੱਕੀ ਤੇ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਦਾ ਇੱਕ ਮਹੱਤਵਪੂਰਨ ਆਧਾਰ ਹੈ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਵਿਚ ਆਤਮ-ਨਿਰਭਰਤਾ, ਅਗਵਾਈ ਦੀ ਸਮਰੱਥਾ ਅਤੇ ਨਵੀਨਤਮ ਸੋਚ ਨੂੰ ਵਿਕਸਿਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਪ੍ਰੋਗਰਾਮ ਦੇ ਅੰਤ ਵਿਚ ਪ੍ਰੋ. ਜੋਤੀ ਗੁਪਤਾ ਨੇ ਧੰਨਵਾਦ ਕੀਤਾ। ਸੰਸਥਾ ਦੇ ਪ੍ਰਧਾਨ ਰਾਜੇਸ਼ ਡਾਲੀ, ਉਪ ਪ੍ਰਧਾਨ ਐਡਵੋਕੇਟ ਨਵੀਨ ਥੰਮਨ, ਜਨਰਲ ਸਕੱਤਰ ਸੰਜੀਵ ਧਮੀਜਾ, ਸੰਯੁਕਤ ਸਕੱਤਰ ਜਤਿੰਦਰ ਦੇਵਗਨ, ਸਕੱਤਰ ਰਮਰੀਸ਼ ਵਿਜ ਤੇ ਹੋਰ ਮੈਂਬਰਾਂ ਨੇ ਕਾਲਜ ਵਲੋਂ ਕਰਵਾਏ ਇਸ ਉਪਰਾਲੇ ਦੀ ਸ਼ਲਾਘਾ ਕੀਤੀ।