07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਯੂਥ ਅਕਾਲੀ ਆਗੂ ਚੰਨੀ ਨੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ

ਲੁਧਿਆਣਾ, 7 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਵਪਾਰ ਵਿੰਗ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਯੂਥ ਆਗੂ ਚਰਨ ਦੀਪ ਸਿੰਘ ਚੰਨੀ ਨੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ।

Ad Position 21
No active advertisement
ਅਜੀਤ ਡੈਸਕ 08-11-2026
ਲੁਧਿਆਣਾ, 7 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਵਪਾਰ ਵਿੰਗ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਯੂਥ ਆਗੂ ਚਰਨ ਦੀਪ ਸਿੰਘ ਚੰਨੀ ਨੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਚੰਨੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਸਬੰਧੀ ਸ. ਸੁਖਬੀਰ ਸਿੰਘ ਬਾਦਲ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਅਕਾਲੀ ਦਲ ਬ ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਲੁਧਿਆਣਾ ਵਿਚ ਚੱਲ ਰਹੀਆਂ ਸਰਗਰਮੀਆਂ ਬਾਰੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੂੰ ਵਿਸਤਾਰ ਸਹਿਤ ਦੱਸਿਆ ਗਿਆ ਅਤੇ ਉਨ੍ਹਾਂ ਨੇ ਇਸ ਸਬੰਧੀ ਕੁੱਝ ਜ਼ਰੂਰੀ ਨਿਰਦੇਸ਼ ਵੀ ਦਿੱਤੇ, ਜੋ ਕਿ ਆਉਣ ਵਾਲੇ ਸਮੇਂ ਵਿਚ ਉਹ ਯੂਥ ਅਕਾਲੀ ਆਗੂਆਂ ਨੂੰ ਦੱਸਣਗੇ। ਉਨ੍ਹਾਂ ਦੱਸਿਆ ਕਿ ਅੱਜ ਸੂਬੇ ਭਰ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਲਹਿਰ ਹੈ ਅਤੇ ਆਉਣ ਵਾਲੀਆ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ (ਬ) ਬਹੁਮਤ ਹਾਸਿਲ ਕਰੇਗਾ। ਉਨ੍ਹਾਂ ਦੱਸਿਆ ਕਿ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਹਰ ਵਰਗ ਦੁਖੀ ਹੈ ਅਤੇ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਰਗਰਮੀ ਨਾਲ ਇੰਤਜ਼ਾਰ ਕਰ ਰਹੇ ਹਨ ਤਾਂ ਜੋ ਲੋਕ ਮਾਰੂ ਨੀਤੀਆਂ ਲਾਗੂ ਕਰਨ ਵਾਲੀ ਸਰਕਾਰ ਤੋਂ ਛੁਟਕਾਰਾ ਮਿਲ ਸਕੇ। ਚੰਨੀ ਨੇ ਕਿਹਾ ਕਿ ਹੁਣ ਇਸ ਵਾਰ ਲੋਕ ਆਮ ਆਦਮੀ ਪਾਰਟੀ ਦੇ ਝਾਂਸੇ ਵਿਚ ਨਹੀਂ ਆਉਣਗੇ। ਉਨ੍ਹਾਂ ਦੱਸਿਆ ਕਿ ਜਲਦ ਹੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਲੁਧਿਆਣਾ ਵਿਖੇ ਅਕਾਲੀ ਦਲ ਦੇ ਵਰਕਰਾਂ ਅਤੇ ਆਗੂਆਂ ਨਾਲ ਇਕ ਮੀਟਿੰਗ ਕਰਨਗੇ ਅਤੇ ਚੋਣਾਂ ਸਬੰਧੀ ਰਣਨੀਤੀ ਤੈਅ ਕਰਨਗੇ। ਉਨ੍ਹਾਂ ਦੱਸਿਆ ਕਿ ਦੀਵਾਲੀ ਮੌਕੇ ਉਹ ਖੁਦ ਵੱਖ-ਵੱਖ ਇਲਾਕਿਆਂ ਵਿਚ ਜਾ ਕੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਦੀਆਂ ਸਕੀਮਾਂ ਬਾਰੇ ਲੋਕਾਂ ਨੂੰ ਜਾਣਕਾਰੀ ਦੇ ਰਹੇ ਹਨ ਅਤੇ ਲੋਕਾਂ ਵਲੋਂ ਵੀ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਠੱਕਰਵਾਲ ਵਿਖੇ ਸਾਬਕਾ ਵਿਦਿਆਰਥੀਆਂ ਦੀ ਯਾਦਗਾਰੀ ਮਿਲਣੀ ਕਰਵਾਈ ਅਗਲੀ ਖ਼ਬਰ ਵਿਧਾਇਕ ਸਰਕਾਰੀਆ ਦੇ ਮੀਡੀਆ ਸਲਾਹਕਾਰ ਅਮਨਦੀਪ ਕੱਕੜ ਨੂੰ ਸਦਮਾ, ਪਿਤਾ ਦਾ ਦੇਹਾਂਤ
Ad Position 24