ਸੈਕਰਡ ਡੇਲ ਇੰਟਰਨੈਸ਼ਨਲ ਸਕੂਲ ਲੋਹਾਰਾ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ
ਡਾਬਾ/ਲੁਹਾਰਾ, 7 ਨਵੰਬਰ (ਕੁਲਵੰਤ ਸਿੰਘ ਸੱਪਲ)-ਸੈਕਰਡ ਡੇਲ ਇੰਟਰਨੈਸ਼ਨਲ ਸਕੂਲ ਲੋਹਾਰਾ ਵਿਖੇ ਦੀਵਾਲੀ ਦਾ ਤਿਉਹਾਰ ਮੈਨੇਜਿੰਗ ਡਾਇਰੈਕਟਰ ਬਲਵੀਰ ਸਿੰਘ ਅਤੇ ਪ੍ਰਿੰਸੀਪਲ ਦੀ ਯੋਗ ਅਗਵਾਈ ਹੇਠ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਰੰਗੋਲੀ ਬਣਾਉਣ, ਦੀਵੇ ਸਜਾਉਣ ਅਤੇ ਵੱਖ-ਵੱਖ ਰਚਨਾਤਮਿਕ ਗਤੀਵਿਧੀਆਂ ਵਿਚ ਭਾਗ ਲਿਆ।
ਡਾਬਾ/ਲੁਹਾਰਾ, 7 ਨਵੰਬਰ (ਕੁਲਵੰਤ ਸਿੰਘ ਸੱਪਲ)-ਸੈਕਰਡ ਡੇਲ ਇੰਟਰਨੈਸ਼ਨਲ ਸਕੂਲ ਲੋਹਾਰਾ ਵਿਖੇ ਦੀਵਾਲੀ ਦਾ ਤਿਉਹਾਰ ਮੈਨੇਜਿੰਗ ਡਾਇਰੈਕਟਰ ਬਲਵੀਰ ਸਿੰਘ ਅਤੇ ਪ੍ਰਿੰਸੀਪਲ ਦੀ ਯੋਗ ਅਗਵਾਈ ਹੇਠ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਰੰਗੋਲੀ ਬਣਾਉਣ, ਦੀਵੇ ਸਜਾਉਣ ਅਤੇ ਵੱਖ-ਵੱਖ ਰਚਨਾਤਮਿਕ ਗਤੀਵਿਧੀਆਂ ਵਿਚ ਭਾਗ ਲਿਆ। ਸਕੂਲ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ। ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਦੀਵਾਲੀ ਦੇ ਮਹੱਤਵ ਬਾਰੇ ਦੱਸਦਿਆਂ ਪ੍ਰਦੂਸ਼ਣ ਰਹਿਤ ਅਤੇ ਸੁਰੱਖਿਅਤ ਦੀਵਾਲੀ ਮਨਾਉਣ ਦਾ ਸੰਦੇਸ਼ ਦਿੱਤਾ। ਐਮ.ਡੀ. ਬਲਵੀਰ ਸਿੰਘ ਨੇ ਸਾਰਿਆਂ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਸਮੁੱਚਾ ਸਮਾਗਮ ਖੁਸ਼ੀ, ਉਤਸ਼ਾਹ ਅਤੇ ਆਪਸੀ ਪਿਆਰ ਦੇ ਮਾਹੌਲ ਵਿਚ ਸੰਪੰਨ ਹੋਇਆ।