08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਜਤਿੰਦਰ ਸਿੰਘ ਖ਼ਾਲਸਾ ਵਲੋਂ ਸ਼ਹਿਰ ਵਾਸੀਆਂ ਨੂੰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ

ਡਾਬਾ/ਲੁਹਾਰਾ, 7 ਨਵੰਬਰ (ਕੁਲਵੰਤ ਸਿੰਘ ਸੱਪਲ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਕੌਮੀ ਬੁਲਾਰੇ ਅਤੇ ਸੀਨੀਅਰ ਆਗੂ ਜਤਿੰਦਰ ਸਿੰਘ ਖ਼ਾਲਸਾ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਸਮੂਹ ਸ਼ਹਿਰ ਵਾਸੀਆਂ ਨੂੰ ਦਿਲੋਂ ਲੱਖ-ਲੱਖ ਵਧਾਈਆਂ ਦਿੱਤੀਆਂ। ਇਸ ਮੌਕੇ ਉਨ੍ਹਾਂ ਹਿੰਦੂ ਭਾਈਚਾਰੇ ਨੂੰ ਦੀਵਾਲੀ ਦੇ ਪਵਿੱਤਰ ਤਿਉਹਾਰ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਦੀਵਾਲੀ ਰੌਸ਼ਨੀ, ਖੁਸ਼ੀਆਂ ਤੇ ਆਪਸੀ ਪਿਆਰ ਦਾ ਪ੍ਰਤੀਕ ਹੈ।

Ad Position 21
No active advertisement
ਅਜੀਤ ਡੈਸਕ 08-11-2026
ਡਾਬਾ/ਲੁਹਾਰਾ, 7 ਨਵੰਬਰ (ਕੁਲਵੰਤ ਸਿੰਘ ਸੱਪਲ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਕੌਮੀ ਬੁਲਾਰੇ ਅਤੇ ਸੀਨੀਅਰ ਆਗੂ ਜਤਿੰਦਰ ਸਿੰਘ ਖ਼ਾਲਸਾ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਸਮੂਹ ਸ਼ਹਿਰ ਵਾਸੀਆਂ ਨੂੰ ਦਿਲੋਂ ਲੱਖ-ਲੱਖ ਵਧਾਈਆਂ ਦਿੱਤੀਆਂ। ਇਸ ਮੌਕੇ ਉਨ੍ਹਾਂ ਹਿੰਦੂ ਭਾਈਚਾਰੇ ਨੂੰ ਦੀਵਾਲੀ ਦੇ ਪਵਿੱਤਰ ਤਿਉਹਾਰ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਦੀਵਾਲੀ ਰੌਸ਼ਨੀ, ਖੁਸ਼ੀਆਂ ਤੇ ਆਪਸੀ ਪਿਆਰ ਦਾ ਪ੍ਰਤੀਕ ਹੈ। ਉਨ੍ਹਾਂ ਅਰਦਾਸ ਕੀਤੀ ਕਿ ਮਾਤਾ ਲਕਸ਼ਮੀ ਦੀ ਕਿਰਪਾ ਨਾਲ ਹਰ ਪਰਿਵਾਰ ਦੇ ਘਰ ਖੁਸ਼ਹਾਲੀ ਆਵੇ ਅਤੇ ਸਾਰਿਆਂ ਦੇ ਜੀਵਨ ਵਿਚ ਸੁੱਖ-ਸ਼ਾਂਤੀ ਬਣੀ ਰਹੇ। ਇਸ ਦੇ ਨਾਲ ਹੀ ਉਨ੍ਹਾਂ ਸਿੱਖ ਸੰਗਤਾਂ ਨੂੰ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਇਹ ਦਿਹਾੜਾ ਸਿੱਖ ਇਤਿਹਾਸ ਵਿਚ ਬਹੁਤ ਹੀ ਮਹੱਤਵਪੂਰਨ ਅਤੇ ਪ੍ਰੇਰਨਾਦਾਇਕ ਸਥਾਨ ਰੱਖਦਾ ਹੈ। ਇਸ ਦਿਨ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਗਵਾਲੀਅਰ ਦੇ ਕਿਲ੍ਹੇ ਵਿਚੋਂ 52 ਰਾਜਿਆਂ ਸਮੇਤ ਰਿਹਾਅ ਹੋ ਕੇ ਸ੍ਰੀ ਅੰਮ੍ਰਿਤਸਰ ਸਾਹਿਬ ਪਹੁੰਚੇ ਸਨ। ਇਹ ਦਿਹਾੜਾ ਸਾਨੂੰ ਮਨੁੱਖਤਾ ਦੀ ਭਲਾਈ, ਨਿਆਂ, ਆਜ਼ਾਦੀ ਤੇ ਦੂਜਿਆਂ ਦੇ ਹੱਕਾਂ ਲਈ ਖੜ੍ਹੇ ਹੋਣ ਦੀ ਪ੍ਰੇਰਨਾ ਦਿੰਦਾ ਹੈ। ਖ਼ਾਲਸਾ ਨੇ ਕਿਹਾ ਕਿ ਪੰਜਾਬ ਦੀ ਧਰਤੀ ਹਮੇਸ਼ਾ ਤੋਂ ਹੀ ਵੱਖ-ਵੱਖ ਧਰਮਾਂ, ਸਭਿਆਚਾਰ ਤੇ ਭਾਈਚਾਰਿਆਂ ਦੇ ਆਪਸੀ ਪਿਆਰ ਤੇ ਸਾਂਝ ਦੀ ਪ੍ਰਤੀਕ ਰਹੀ ਹੈ। ਸਾਨੂੰ ਸਾਰੇ ਤਿਉਹਾਰ ਆਪਸੀ ਭਾਈਚਾਰਕ ਸਾਂਝ, ਪਿਆਰ ਅਤੇ ਸਦਭਾਵਨਾ ਨਾਲ ਮਨਾਉਣੇ ਚਾਹੀਦੇ ਹਨ।
Ad Position 22
No active advertisement
ਪਿਛਲੀ ਖ਼ਬਰ ਜੀ . ਟੀ . ਬੀ . ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੀਵਾਲੀ ਮਨਾਈ
Ad Position 24