ਜੀ . ਟੀ . ਬੀ . ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਮਨਾਇਆ
ਡਾਬਾ/ਲੁਹਾਰਾ, 7 ਨਵੰਬਰ (ਕੁਲਵੰਤ ਸਿੰਘ ਸੱਪਲ)-ਜੀ. ਟੀ.
ਡਾਬਾ/ਲੁਹਾਰਾ, 7 ਨਵੰਬਰ (ਕੁਲਵੰਤ ਸਿੰਘ ਸੱਪਲ)-ਜੀ.ਟੀ.ਬੀ. ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਸ਼ਿਮਲਾਪੁਰੀ ਲੁਧਿਆਣਾ ਵਿਖੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਕਵਿਤਾਵਾਂ ਅਤੇ ਭਾਸ਼ਣ ਪੇਸ਼ ਕੀਤੇ ਗਏ। ਬੱਚਿਆਂ ਨੇ ਆਪਣੀ ਕਲਾ ਅਤੇ ਵਿਚਾਰਾਂ ਰਾਹੀਂ ਤਿਉਹਾਰ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਇਸ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਬੰਦੀ ਛੋੜ ਦਿਵਸ ਦੇ ਇਤਿਹਾਸ, ਸਿੱਖਿਆਵਾਂ ਅਤੇ ਦੀਵਾਲੀ ਦੇ ਤਿਉਹਾਰ ਨਾਲ ਜੁੜੇ ਸੰਦੇਸ਼ਾਂ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਸਕੂਲ ਦੇ ਪ੍ਰਬੰਧਕਾਂ ਵਲੋਂ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ ਅਤੇ ਉਨ੍ਹਾਂ ਨੂੰ ਆਪਣੇ ਸਭਿਆਚਾਰਕ ਵਿਰਸੇ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਹਰਜੀਤ ਸਿੰਘ, ਡਾਇਰੈਕਟਰ ਜਸਵਿੰਦਰ ਕੌਰ, ਪ੍ਰਿੰਸੀਪਲ ਅਮਨਜੀਤ ਸਿੰਘ, ਮਨਜੀਤ ਸਿੰਘ, ਰਾਜਵੀਰ ਕੌਰ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।