ਅਨਿਲ ਸਰੀਨ ਵਲੋਂ ਵਿਧਾਇਕ ਭੋਲਾ ਦੇ ਦਫ਼ਤਰ ਤੋਂ 200 ਮੀਟਰ ਦੂਰ ਚਿੱਟੇ ਦੀ ਵਿਕਰੀ ਦਾ ਦਾਅਵਾ
ਲੁਧਿਆਣਾ, 9 ਨਵੰਬਰ (ਭੁਪਿੰਦਰ ਸਿੰਘ ਬੈਂਸ)- ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਹਲਕਾ ਪੂਰਬੀ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੇ ਦਫ਼ਤਰ ਤੋਂ ਮਹਿਜ਼ 200 ਮੀਟਰ ਦੀ ਦੂਰੀ ’ਤੇ ਚਿੱਟੇ ਦੀ ਕਥਿਤ ਵਿੱਕਰੀ ਸਬੰਧੀ ਸਾਹਮਣੇ ਆਏ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਵਿਧਾਇਕ ਦੇ ਦਫ਼ਤਰ ਦੇ ਨੇੜੇ ਹੀ ਨਸ਼ਾ ਮੁਹੱਈਆ ਕਰਵਾਉਣ ਦੀ ਪੇਸ਼ਕਸ਼ ਹੋਣ ਸਬੰਧੀ ਸਾਹਮਣੇ ਆਏ ਦਾਅਵੇ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦੇ ਹਨ।
ਲੁਧਿਆਣਾ, 9 ਨਵੰਬਰ (ਭੁਪਿੰਦਰ ਸਿੰਘ ਬੈਂਸ)- ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਹਲਕਾ ਪੂਰਬੀ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੇ ਦਫ਼ਤਰ ਤੋਂ ਮਹਿਜ਼ 200 ਮੀਟਰ ਦੀ ਦੂਰੀ ’ਤੇ ਚਿੱਟੇ ਦੀ ਕਥਿਤ ਵਿੱਕਰੀ ਸਬੰਧੀ ਸਾਹਮਣੇ ਆਏ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਵਿਧਾਇਕ ਦੇ ਦਫ਼ਤਰ ਦੇ ਨੇੜੇ ਹੀ ਨਸ਼ਾ ਮੁਹੱਈਆ ਕਰਵਾਉਣ ਦੀ ਪੇਸ਼ਕਸ਼ ਹੋਣ ਸਬੰਧੀ ਸਾਹਮਣੇ ਆਏ ਦਾਅਵੇ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦੇ ਹਨ। ਸਰੀਨ ਨੇ ਪੁੱਛਿਆ ਕਿ ਕੀ ਸਥਾਨਕ ਪੁਲਿਸ ਅਤੇ ਪ੍ਰਸ਼ਾਸਨ ਨੂੰ ਅਜਿਹੀਆਂ ਗਤੀਵਿਧੀਆਂ ਦੀ ਜਾਣਕਾਰੀ ਨਹੀਂ ਹੈ? ਉਨ੍ਹਾਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਕਥਿਤ ਨਸ਼ਾ ਤਸਕਰਾਂ ਦੀ ਪਛਾਣ ਕੀਤੀ ਜਾਵੇ ਅਤੇ ਦੋਸ਼ ਸਾਬਤ ਹੋਣ ’ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਬਿਆਨਾਂ ਤੱਕ ਨਹੀਂ, ਸਗੋਂ ਜ਼ਮੀਨੀ ਪੱਧਰ ’ਤੇ ਵੀ ਦਿਖਾਈ ਦੇਣੀ ਚਾਹੀਦੀ ਹੈ।