ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਜਪ ਤਪ ਚੁਪਹਿਰਾ ਸਮਾਗਮ ਭਲਕੇ
ਲੁਧਿਆਣਾ, 9 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਵਿਸ਼ੇਸ਼ ਜਪ ਤਪ ਚੁਪਹਿਰਾ ਸਮਾਗਮ 11 ਨਵੰਬਰ ਦਿਨ ਬੁੱਧਵਾਰ ਸਵੇਰੇ 10 ਤੋਂ ਦੁਪਹਿਰ 4 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਸੁਰਿੰਦਰਪਾਲ ਸਿੰਘ ਬਿੰਦਰਾ ਨੇ ਦੱਸਿਆ ਕਿ ਜਪ ਤਪ ਚੁਪਹਿਰਾ ਸਮਾਗਮ ਦੌਰਾਨ ਜਪੁਜੀ ਸਾਹਿਬ, ਤ੍ਹ ਪ੍ਰਸਾਦਿ ਸਵੱਯੈ, ਜਾਪੁ ਸਾਹਿਬ, ਚੌਪਈ ਸਾਹਿਬ, ਸੁਖਮਨੀ ਸਾਹਿਬ ਅਤੇ ਅਨੰਦੁ ਸਾਹਿਬ ਜੀ ਪਾਠ ਹੋਣਗੇ।
ਲੁਧਿਆਣਾ, 9 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਵਿਸ਼ੇਸ਼ ਜਪ ਤਪ ਚੁਪਹਿਰਾ ਸਮਾਗਮ 11 ਨਵੰਬਰ ਦਿਨ ਬੁੱਧਵਾਰ ਸਵੇਰੇ 10 ਤੋਂ ਦੁਪਹਿਰ 4 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਸੁਰਿੰਦਰਪਾਲ ਸਿੰਘ ਬਿੰਦਰਾ ਨੇ ਦੱਸਿਆ ਕਿ ਜਪ ਤਪ ਚੁਪਹਿਰਾ ਸਮਾਗਮ ਦੌਰਾਨ ਜਪੁਜੀ ਸਾਹਿਬ, ਤ੍ਹ ਪ੍ਰਸਾਦਿ ਸਵੱਯੈ, ਜਾਪੁ ਸਾਹਿਬ, ਚੌਪਈ ਸਾਹਿਬ, ਸੁਖਮਨੀ ਸਾਹਿਬ ਅਤੇ ਅਨੰਦੁ ਸਾਹਿਬ ਜੀ ਪਾਠ ਹੋਣਗੇ। ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਸ ਵਿਚ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਜੱਥੇ ਗੁਰਬਾਣੀ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ‘ਚ ਸੁਆਮੀ ਜੀ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਾਲੇ ਅਤੇ ਮਾਤਾ ਵਿਪਨਪ੍ਰੀਤ ਕੌਰ ਬਾਬਾ ਕੁੰਦਨ ਸਿੰਘ ਜੀ ਭਲਾਈ ਟਰੱਸਟ ਵਾਲੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰਨਗੇ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਸਮਾਗਮਾਂ ‘ਚ ਹਾਜ਼ਰੀਆਂ ਭਰਕੇ ਆਪਣਾ ਜੀਵਨ ਸਫਲਾ ਕਰਨਾ ਜੀ।