08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਬੰਦੀ ਛੋੜ ਦਿਵਸ ਤੇ ਦੀਵਾਲੀ ਮੌਕੇ ਵੱਡੀ ਗਿਣਤੀ ’ ਚ ਸੰਗਤਾਂ ਹੋਈਆਂ ਨਤਮਸਤਕ

ਇਯਾਲੀ/ਥਰੀਕੇ, 9 ਨਵੰਬਰ (ਮਨਜੀਤ ਸਿੰਘ ਦੁੱਗਰੀ)- ਲੁਧਿਆਣਾ ਦੇ ਫ਼ਿਰੋਜ਼ਪੁਰ ਮਾਰਗ ਸਥਿਤ ਰੂਹਾਨੀਅਤ ਦੇ ਕੇਂਦਰ ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਸ਼ਰਧਾ ਸਹਿਤ ਮਨਾਏ ਗਏ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਿਹਾੜੇ ਮੌਕੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਈਆਂ, ਜਿਨ੍ਹਾਂ ਸਵੇਰੇ ਤੜਕਸਾਰ ਤੋਂ ਸ਼ਾਮ ਤੱਕ ਦਰਬਾਰ ਹਾਲ ਅੰਦਰ ਸਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਮੱਥਾ ਟੇਕਿਆ ਤੇ ਗੁਰਬਾਣੀ ਦਾ ਜਾਪ ਕਰਕੇ ਆਪਣਾ ਜੀਵਨ ਸਫਲਾ ਕੀਤਾ। ਇਸ ਮੌਕੇ ਸੁਆਮੀ ਸੰਤ ਰਾਮਪਾਲ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ਼ਬਦ ਦੀ ਵਿਆਖਿਆ ਕਰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬਾਨ ਵਲੋਂ ਦਰਸਾਏ ਮਾਰਗ ਅਨੁਸਾਰ ‘ਨਾਮ ਜਪੋ ਕਿਰਤ ਕਰੋ ਅਤੇ ਵੰਡ ਛਕੋ’ ਦੇ ਸਿਧਾਂਤ ਅਨੁਸਾਰ ਹਉਮੈ ਦਾ ਤਿਆਗ ਕਰਕੇ ਆਪਣਾ ਮਨੁੱਖੀ ਜੀਵਨ ਬਤੀਤ ਕਰਨਾ ਚਾਹੀਦਾ ਹੈ।

Ad Position 21
No active advertisement
ਅਜੀਤ ਡੈਸਕ 10-11-2026
ਇਯਾਲੀ/ਥਰੀਕੇ, 9 ਨਵੰਬਰ (ਮਨਜੀਤ ਸਿੰਘ ਦੁੱਗਰੀ)- ਲੁਧਿਆਣਾ ਦੇ ਫ਼ਿਰੋਜ਼ਪੁਰ ਮਾਰਗ ਸਥਿਤ ਰੂਹਾਨੀਅਤ ਦੇ ਕੇਂਦਰ ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਸ਼ਰਧਾ ਸਹਿਤ ਮਨਾਏ ਗਏ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਿਹਾੜੇ ਮੌਕੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਈਆਂ, ਜਿਨ੍ਹਾਂ ਸਵੇਰੇ ਤੜਕਸਾਰ ਤੋਂ ਸ਼ਾਮ ਤੱਕ ਦਰਬਾਰ ਹਾਲ ਅੰਦਰ ਸਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਮੱਥਾ ਟੇਕਿਆ ਤੇ ਗੁਰਬਾਣੀ ਦਾ ਜਾਪ ਕਰਕੇ ਆਪਣਾ ਜੀਵਨ ਸਫਲਾ ਕੀਤਾ। ਇਸ ਮੌਕੇ ਸੁਆਮੀ ਸੰਤ ਰਾਮਪਾਲ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ਼ਬਦ ਦੀ ਵਿਆਖਿਆ ਕਰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬਾਨ ਵਲੋਂ ਦਰਸਾਏ ਮਾਰਗ ਅਨੁਸਾਰ ‘ਨਾਮ ਜਪੋ ਕਿਰਤ ਕਰੋ ਅਤੇ ਵੰਡ ਛਕੋ’ ਦੇ ਸਿਧਾਂਤ ਅਨੁਸਾਰ ਹਉਮੈ ਦਾ ਤਿਆਗ ਕਰਕੇ ਆਪਣਾ ਮਨੁੱਖੀ ਜੀਵਨ ਬਤੀਤ ਕਰਨਾ ਚਾਹੀਦਾ ਹੈ। ਇਸ ਕਲਯੁਗੀ ਦੌਰ ਅੰਦਰ ਸੱਚੀ ਸੁੱਚੀ ਕਿਰਤ ਕਰਕੇ ਲੋੜਵੰਦਾਂ ਦੀ ਸਹਾਇਤਾ ਕਰਨਾ ਹੀ ਇਨਸਾਨੀਅਤ ਦਾ ਪਹਿਲਾ ਮੁੱਢਲਾ ਧਰਮ ਹੈ। ਇਸ ਮੌਕੇ ਉਨ੍ਹਾਂ ਵਲੋਂ ਦੇਸ਼ ਵਿਦੇਸ਼ ਅੰਦਰ ਵੱਸਦੇ ਸਮੂਹ ਪੰਜਾਬੀ ਭਾਈਚਾਰੇ ਨੂੰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਇਸ ਬਾਰ ਪ੍ਰਦੂਸ਼ਣ ਰਹਿਤ ਹਰੀ ਦੀਵਾਲੀ ਮਨਾਉਣ ਲਈ ਪ੍ਰੇਰਨਾ ਦਿੱਤੀ। ਇਸ ਮੌਕੇ ਸੰਤ ਪਰਮਜੋਤ ਸਿੰਘ, ਭਾਈ ਸੁਖਦੇਵ ਸਿੰਘ, ਨਵਯੁਗ ਸਿੰਘ, ਪ੍ਰਧਾਨ ਅਜੈਬ ਸਿੰਘ, ਤਜਿੰਦਰ ਸਿੰਘ, ਬੂਟਾ ਸਿੰਘ ਹੈੱਡ ਗ੍ਰੰਥੀ, ਗੁਰਪ੍ਰੀਤ ਸਿੰਘ ਬੱਧਨੀ, ਹਰਪ੍ਰੀਤ ਸਿੰਘ ਹੈੱਡ ਗ੍ਰੰਥੀ, ਸ਼ਿੰਗਾਰਾ ਸਿੰਘ, ਜੋਗਿੰਦਰ ਸਿੰਘ, ਤੇਜਿੰਦਰ ਸਿੰਘ, ਬਹਾਦਰ ਸਿੰਘ, ਦਵਿੰਦਰ ਸਿੰਘ ਬਰਾੜ, ਮਨਜੀਤ ਸਿੰਘ, ਹਰਮਨ ਸਿੰਘ, ਅੱਛਰ ਸਿੰਘ, ਲਖਵੀਰ ਸਿੰਘ, ਮੋਹਿਤ,ਪ੍ਰੀਤਮ ਸਿੰਘ, ਕੁਲਵੰਤ ਸਿੰਘ, ਵਿਜੇ ਕੁਮਾਰ, ਬੂਟਾ ਸਿੰਘ, ਹਰਵੇਲ ਸਿੰਘ ਰਾਮੂਵਾਲੀਆ, ਮੇਜਰ ਸਿੰਘ, ਹਰਜੀਤ ਸਿੰਘ ਅਖਾੜਾ, ਗੁਰਪ੍ਰੀਤ ਸਿੰਘ, ਸੂਕਸ਼ਮ, ਰਮਨ ਬਾੜੇਵਾਲ, ਜਗਤਾਰ ਸਿੰਘ, ਮਨਦੀਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਹਾਜ਼ਰ ਸੰਗਤਾਂ ਵਲੋਂ ਸ਼ਾਮ ਸਮੇਂ ਦਰਬਾਰ ਵਿਖੇ ਦੀਪਮਾਲਾ ਵੀ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਪਰਾਲੀ ਸਾੜਨ ਦੀਆਂ ਘਟਨਾਵਾਂ ’ ਤੇ ਕਾਬੂ ਪਾਉਣ ’ ਚ ਨਾਕਾਮ ਰਹੀ ਪੰਜਾਬ ਸਰਕਾਰ - ਪਵਨ ਦੀਵਾਨ ਅਗਲੀ ਖ਼ਬਰ ਸੰਤ ਬਾਬਾ ਅਮੀਰ ਸਿੰਘ ਵਲੋਂ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ 2026 ਦਾ ਪੋਸਟਰ ਤੇ ਸਟਿੱਕਰ ਜਾਰੀ
Ad Position 24