ਪਰਾਲੀ ਸਾੜਨ ਦੀਆਂ ਘਟਨਾਵਾਂ ’ ਤੇ ਕਾਬੂ ਪਾਉਣ ’ ਚ ਨਾਕਾਮ ਰਹੀ ਪੰਜਾਬ ਸਰਕਾਰ - ਪਵਨ ਦੀਵਾਨ
ਲੁਧਿਆਣਾ, 9 ਨਵੰਬਰ (ਜਤਿੰਦਰ ਭੰਬੀ)- ਪੰਜਾਬ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ ਚਿੰਤਾਜਨਕ ਵਾਧੇ ਨੂੰ ਲੈ ਕੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਪੰਜਾਬ ਕਾਂਗਰਸ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਪਵਨ ਦੀਵਾਨ ਨੇ ਕਿਹਾ ਕਿ ਵੱਡੇ-ਵੱਡੇ ਦਾਅਵਿਆਂ ਦੇ ਬਾਵਜੂਦ ਸਰਕਾਰ ਪਰਾਲੀ ਸਾੜਨ ਦੀ ਸਮੱਸਿਆ ‘ਤੇ ਕਾਬੂ ਪਾਉਣ ਨਾਕਾਮ ਰਹੀ ਹੈ। ਇਕੋ ਦਿਨ ਵਿਚ ਪਰਾਲੀ ਸਾੜਨ ਦੇ 1,152 ਮਾਮਲੇ ਸਾਹਮਣੇ ਆਉਣਾ ਬੇਹੱਦ ਚਿੰਤਾਜਨਕ ਹੈ, ਕਿਉਂਕਿ ਏ.
ਲੁਧਿਆਣਾ, 9 ਨਵੰਬਰ (ਜਤਿੰਦਰ ਭੰਬੀ)- ਪੰਜਾਬ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ ਚਿੰਤਾਜਨਕ ਵਾਧੇ ਨੂੰ ਲੈ ਕੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਪੰਜਾਬ ਕਾਂਗਰਸ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਪਵਨ ਦੀਵਾਨ ਨੇ ਕਿਹਾ ਕਿ ਵੱਡੇ-ਵੱਡੇ ਦਾਅਵਿਆਂ ਦੇ ਬਾਵਜੂਦ ਸਰਕਾਰ ਪਰਾਲੀ ਸਾੜਨ ਦੀ ਸਮੱਸਿਆ ‘ਤੇ ਕਾਬੂ ਪਾਉਣ ਨਾਕਾਮ ਰਹੀ ਹੈ। ਇਕੋ ਦਿਨ ਵਿਚ ਪਰਾਲੀ ਸਾੜਨ ਦੇ 1,152 ਮਾਮਲੇ ਸਾਹਮਣੇ ਆਉਣਾ ਬੇਹੱਦ ਚਿੰਤਾਜਨਕ ਹੈ, ਕਿਉਂਕਿ ਏ.ਕਿਊ.ਆਈ. 312 ਤੱਕ ਪਹੁੰਚ ਗਿਆ ਹੈ। ਦੀਵਾਨ ਨੇ ਕਿਹਾ ਕਿ ਇਕੋ ਦਿਨ ਵਿਚ ਪਰਾਲੀ ਸਾੜਨ ਦੇ ਇੰਨੀ ਵੱਡੀ ਗਿਣਤੀ ਵਿਚ ਮਾਮਲੇ ਸਾਹਮਣੇ ਆਉਣਾ ਗੰਭੀਰ ਚਿੰਤਾ ਦਾ ਵਿਸ਼ਾ ਹੈ ਅਤੇ ਇਹ ਜ਼ਮੀਨੀ ਪੱਧਰ ‘ਤੇ ਪ੍ਰਭਾਵਸ਼ਾਲੀ ਕਦਮ ਲਾਗੂ ਕਰਨ ਅਤੇ ਕਿਸਾਨਾਂ ਨੂੰ ਲੋੜੀਂਦਾ ਬਦਲ ਦੇਣ ਵਿਚ ਸਰਕਾਰ ਦੀ ਅਸਮਰਥਾ ਨੂੰ ਉਜਾਗਰ ਕਰਦਾ ਹੈ। ਉਨ੍ਹਾਂ ਕਿਹਾ ਕਿ ਹਵਾ ਦੀ ਵਿਗੜ ਰਹੀ ਗੁਣਵੱਤਾ ਸਿਰਫ਼ ਵਾਤਾਵਰਨ ਦਾ ਮੁੱਦਾ ਨਹੀਂ, ਸਗੋਂ ਜਨਤਕ ਸਿਹਤ ਲਈ ਐਮਰਜੈਂਸੀ ਵਰਗੀ ਸਥਿਤੀ ਹੈ। ਇਸ ਨਾਲ ਬੱਚੇ, ਬਜ਼ੁਰਗ ਅਤੇ ਸਾਹ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ ਸਰਕਾਰ ਦੀ ਲਾਪਰਵਾਹੀ ਦਾ ਖ਼ਮਿਆਜ਼ਾ ਭੁਗਤ ਰਹੇ ਹਨ। ਉਨ੍ਹਾਂ ਨੇ ਸਰਕਾਰ ਤੋਂ ਤੁਰੰਤ ਦਖ਼ਲ ਦੀ ਮੰਗ ਕਰਦਿਆਂ ਕਿਹਾ ਕਿ ਸੰਵੇਦਨਸ਼ੀਲ ਇਲਾਕਿਆਂ ਦੀ ਸਖ਼ਤ ਨਿਗਰਾਨੀ ਕੀਤੀ ਜਾਵੇ, ਤਾਂ ਜੋ ਹਵਾ ਦੀ ਗੁਣਵੱਤਾ ਨੂੰ ਹੋਰ ਖ਼ਰਾਬ ਹੋਣ ਤੋਂ ਰੋਕਿਆ ਜਾ ਸਕੇ।