08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ ਕਰਵਾਏ 22 ਵੇਂ ...

ਸਫ਼ਾ 7 ਦੀ ਬਾਕੀ ਇੰਡਸਟਰੀ ਦੇ ਪ੍ਰਬੰਧ ਨਿਰਦੇਸ਼ਕ ਚਰਨਜੀਤ ਸਿੰਘ ਵਿਸ਼ਵਕਰਮਾ ਨੇ ਬਾਬਾ ਵਿਸ਼ਵਕਰਮਾ ਦੇ ਜਨਮ ਦਿਵਸ ਦੀਆਂ ਵਧਾਈਆਂ ਦਿੰਦੇ ਹੋਇਆਂ ਕਿਹਾ ਕਿ ਵੱਡੀਆਂ ਵੱਡੀਆਂ ਉਦਯੋਗਿਕ ਇਕਾਈਆਂ ਬਾਬਾ ਵਿਸ਼ਵਕਰਮਾ ਜੀ ਦੀ ਹੀ ਦੇਣ ਹਨ, ਜਿਨ੍ਹਾਂ ਵਿਚ ਸੂਈ ਤੋਂ ਲੈ ਕੇ ਜਹਾਜ਼ ਤੱਕ ਬਣਦੇ ਹਨ। ਉਘੇ ਉਦਯੋਗਪਤੀ ਅਤੇ ਕਲਸੀ ਫੈਬਰੀਕੇਟਰ ਦੇ ਮਾਲਕ ਮੋਹਨ ਸਿੰਘ ਕਲਸੀ ਨੇ ਆਪਣੇ ਬੇਟੇ ਸਵਰਗਵਾਸੀ ਸਰਬਜੀਤ ਸਿੰਘ ਕਲਸੀ ਦੀ ਯਾਦ ਵਿਚ ਵਿਸ਼ਵਕਰਮਾ ਭਵਨ ਲਈ ਇਕ ਲੱਖ ਗਿਆਰਾਂ ਹਜ਼ਾਰ ਰੁਪਏ ਬਿਲਡਿੰਗ ਫ਼ੰਡ ਲਈ ਦਿੱਤੇ।

Ad Position 21
No active advertisement
ਅਜੀਤ ਡੈਸਕ 10-11-2026
ਸਫ਼ਾ 7 ਦੀ ਬਾਕੀ ਇੰਡਸਟਰੀ ਦੇ ਪ੍ਰਬੰਧ ਨਿਰਦੇਸ਼ਕ ਚਰਨਜੀਤ ਸਿੰਘ ਵਿਸ਼ਵਕਰਮਾ ਨੇ ਬਾਬਾ ਵਿਸ਼ਵਕਰਮਾ ਦੇ ਜਨਮ ਦਿਵਸ ਦੀਆਂ ਵਧਾਈਆਂ ਦਿੰਦੇ ਹੋਇਆਂ ਕਿਹਾ ਕਿ ਵੱਡੀਆਂ ਵੱਡੀਆਂ ਉਦਯੋਗਿਕ ਇਕਾਈਆਂ ਬਾਬਾ ਵਿਸ਼ਵਕਰਮਾ ਜੀ ਦੀ ਹੀ ਦੇਣ ਹਨ, ਜਿਨ੍ਹਾਂ ਵਿਚ ਸੂਈ ਤੋਂ ਲੈ ਕੇ ਜਹਾਜ਼ ਤੱਕ ਬਣਦੇ ਹਨ। ਉਘੇ ਉਦਯੋਗਪਤੀ ਅਤੇ ਕਲਸੀ ਫੈਬਰੀਕੇਟਰ ਦੇ ਮਾਲਕ ਮੋਹਨ ਸਿੰਘ ਕਲਸੀ ਨੇ ਆਪਣੇ ਬੇਟੇ ਸਵਰਗਵਾਸੀ ਸਰਬਜੀਤ ਸਿੰਘ ਕਲਸੀ ਦੀ ਯਾਦ ਵਿਚ ਵਿਸ਼ਵਕਰਮਾ ਭਵਨ ਲਈ ਇਕ ਲੱਖ ਗਿਆਰਾਂ ਹਜ਼ਾਰ ਰੁਪਏ ਬਿਲਡਿੰਗ ਫ਼ੰਡ ਲਈ ਦਿੱਤੇ। ਇਸ ਮੌਕੇ ਸਵਿੰਦਰ ਸਿੰਘ ਹੂੰਝਣ, ਮਨਰਾਜ ਸਿੰਘ ਠੁਕਰਾਲ, ਰਜਿੰਦਰ ਸਿੰਘ ਕਲਸੀ, ਹਰਜੀਤ ਸਿੰਘ ਪਨੇਸਰ, ਇੰਦਰਜੀਤ ਸਿੰਘ, ਦਿਨੇਸ਼ ਗੋਗੀਆ, ਅਸ਼ੋਕ ਪੱਬੀ, ਸੁਮੇਸ਼ ਕੋਛੜ, ਗਗਨ ਸ਼ਰਮਾ, ਲਖਵਿੰਦਰ ਸਿੰਘ ਲਾਲੀ, ਅਮਰੀਕ ਸਿੰਘ ਘੜਿਆਲ, ਮੋਹਨ ਸਿੰਘ ਕਲਸੀ, ਸੁਰਿੰਦਰ ਸਿੰਘ ਠੁਕਰਾਲ, ਸੁਖਚੈਨ ਸਿੰਘ, ਚਰਨਜੀਤ ਸਿੰਘ ਚੰਨੀ, ਬਬਲਾ ਵਿਰਦੀ, ਸਰਬਜੀਤ ਸਿੰਘ ਲੋਟੇ, ਵਿੱਕੀ ਦੁਰਗਾ, ਹਰਭਜਨ ਸਿੰਘ, ਕੁਲਦੀਪ ਸਿੰਘ ਸੰਧੂ ਤੋਂ ਇਲਾਵਾ ਵੱਡੀ ਗਿਣਤੀ ਵਿਚ ਮੈਂਬਰ ਹਾਜ਼ਰ ਸਨ। ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਮਨਾਇਆ ਡਾਬਾ/ਲੁਹਾਰਾ, (ਕੁਲਵੰਤ ਸਿੰਘ ਸੱਪਲ)-ਬਾਬਾ ਵਿਸ਼ਵਕਰਮਾ ਨਿਸ਼ਕਾਮ ਸੇਵਾ ਟਰੱਸਟ ਬੀਬੀ ਭਾਨੀ ਜੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਤੇ ਸਮੂਹ ਸੰਗਤ ਵਲੋਂ ਬਾਬਾ ਵਿਸ਼ਵਕਰਮਾ ਦੇ ਜਨਮ ਦਿਹਾੜੇ ਨੂੰ ਸਮਰਪਿਤ 15ਵਾਂ ਸਾਲਾਨਾ ਗੁਰਮਤਿ ਗੁਰਦੁਆਰਾ ਬਾਬਾ ਵਿਸ਼ਵਕਰਮਾ ਭਵਨ, ਗਲੀ ਨੰ. 3, ਨਿਪੀ ਸਕੂਲ ਵਾਲੀ, ਨੇੜੇ ਕੁਆਲਿਟੀ ਰੋਡ, ਸ਼ਿਮਲਾਪੁਰੀ ਲੁਧਿਆਣਾ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰੇ ਆਸਾ ਦੀ ਵਾਰ ਦਾ ਕੀਰਤਨ ਕੀਤਾ ਗਿਆ ਅਤੇ ਸ੍ਰੀ ਸਾਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਜਥੇ, ਭਾਈ ਯੁਗੇਸ਼ ਸਿੰਘ, ਸੰਤ ਬਾਬਾ ਭਗਤ ਸਿੰਘ (ਖਾਸੀ ਢੱਕੀ ਸਾਹਿਬ ਵਾਲੇ) ਦੇ ਕੀਰਤਨੀ ਜਥਿਆਂ ਨੇ ਸੰਗਤਾਂ ਨੂੰ ਕਥਾ ਕੀਰਤਨ ਦੁਆਰਾ ਗੁਰੂ ਚਰਨਾਂ ਨਾਲ ਜੋੜਿਆ ਅਤੇ ਬਾਬਾ ਵਿਸ਼ਵਕਰਮਾ ਦੇ ਇਤਿਹਾਸ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਪ੍ਰਧਾਨ ਬਲਬੀਰ ਸਿੰਘ ਕਲਸੀ, ਗੁਰਮੀਤ ਸਿੰਘ ਚਾਨਾ, ਭੁਪਿੰਦਰ ਸਿੰਘ, ਰਜਿੰਦਰ ਸਿੰਘ ਬੇਦੀ, ਬਲਦੇਵ ਸਿੰਘ ਹੂੰਝਣ, ਕ੍ਰਿਸ਼ਨ ਸਿੰਘ ਸੱਲ, ਤ੍ਰਿਲੋਕ ਸਿੰਘ ਜਗਰਾਉਂ, ਗੁਰਦੀਪ ਸਿੰਘ ਗੋਸਾ ਅਤੇ ਹੋਰ ਟਰੱਸਟ ਦੇ ਮੈਂਬਰ ਹਾਜ਼ਰ ਸਨ। ਬੁਲਾਰਾ ਵਿਖੇ ਬਾਬਾ ਵਿਸ਼ਵਕਰਮਾ ਦਿਵਸ ਮਨਾਇਆ ਤਪ ਅਸਥਾਨ ਬਾਬਾ ਸ੍ਰੀ ਚੰਦ ਜੀ ਪਿੰਡ ਬੁਲਾਰਾ ਵਿਖੇ ਮੁੱਖ ਸੇਵਾਦਾਰ ਬਾਬਾ ਸੁਖਵਿੰਦਰ ਸਿੰਘ ਵਿਸ਼ਵਕਰਮਾ ਫਰਨੀਚਰ ਵਾਲਿਆਂ ਦੀ ਅਗਵਾਈ ਹੇਠ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਵਸ ਮਨਾਇਆ ਗਿਆ। ਸਹਿਜ ਪਾਠ ਦੇ ਭੋਗ ਉਪਰੰਤ ਰਾਗੀ ਸਿੰਘਾਂ ਤੇ ਢਾਡੀ ਸਿੰਘਾਂ ਨੇ ਕੀਰਤਨ ਕਰਕੇ ਆਈ ਸੰਗਤ ਨੂੰ ਨਿਹਾਲ ਕੀਤਾ। ਮੁੱਖ ਮਹਿਮਾਨ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਸ਼ਾਮਿਲ ਹੋਏ। ਇਸ ਮੌਕੇ ਜਗਬੀਰ ਸਿੰਘ ਸੋਖੀ, ਮੁਖਤਿਆਰ ਸਿੰਘ ,ਕਰਮਜੀਤ ਸਿੰਘ ਖ਼ਾਲਸਾ, ਰਾਮ ਚੰਦਰ, ਦਿਲਜੀਤ ਸਿੰਘ, ਸਾਜਨਪ੍ਰੀਤ ਸਿੰਘ, ਸਤਨਾਮ ਸਿੰਘ, ਬਲਵਿੰਦਰ ਸਿੰਘ, ਕਸ਼ਮੀਰ ਸਿੰਘ, ਵਿਕਾਸ ਭਨੋਟ, ਤਰਸੇਮ ਸਿੰਘ, ਦੇਵ ਕੁਮਾਰ, ਜਤਿੰਦਰ ਸਿੰਘ, ਪ੍ਰੀਤਮ ਸਿੰਘ, ਜਗਮੇਲ ਸਿੰਘ, ਸਚਿਨ ਕੁਮਾਰ ਤੇ ਤਰਲੋਕ ਸਿੰਘ ਆਦਿ ਹਾਜ਼ਰ ਸਨ। ਬਾਵਾ ਦੀ ਅਗਵਾਈ ’ਚ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਮਨਾਇਆ ਹਲਕਾ ਦੱਖਣੀ ਵਿਚ ਬੇਗੋਆਣਾ ਰੋਡ ਸਾਈ ਮੰਦਰ ਵਿਖੇ ਕਿਰਤੀਆਂ ਦੇ ਦੇਵਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਮਿਠਾਈਆਂ ਵੰਡ ਕੇ ਵਿਸ਼ਵਕਰਮਾ ਜੀ ਦਾ ਗੁਣਗਾਨ ਕਰਕੇ ਬਾਬਾ ਵਿਸ਼ਵਕਰਮਾ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਫਾਊਂਡਰ ਤੇ ਮੁੱਖ ਸਰਪ੍ਰਸਤ ਕ੍ਰਿਸ਼ਨ ਕੁਮਾਰ ਬਾਵਾ ਤੇ ਮੰਦਰ ਕਮੇਟੀ ਦੇ ਮੁਖੀ ਵਰਿੰਦਰ ਭੱਲਾ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਸਮੇਂ ਭਾਈ ਲਾਲੋ ਸੇਵਾ ਸੁਸਾਇਟੀ ਦੇ ਪ੍ਰਧਾਨ ਗੁਰਨਾਮ ਸਿੰਘ ਕਲੇਰ ਜਨਰਲ ਸਕੱਤਰ (ਓ.ਬੀ.ਸੀ) ਪੰਜਾਬ, ਹੈੱਡ ਕੈਸ਼ੀਅਰ ਬੀਬੀ ਮਨਜੀਤ ਕੌਰ ਸਰੋਏ, ਮਾਸਟਰ ਹਰੀਦੇਵ ਬਾਵਾ, ਬੀਬੀ ਮਮਤਾ ਰਾਣੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਇਸ ਸਮੇਂ ਬਾਵਾ ਨੇ ਮੰਗ ਕੀਤੀ ਕਿ ਬਾਬਾ ਵਿਸ਼ਵਕਰਮਾ ਜੀ ਦੇ ਨਾਮ ‘ਤੇ ਲੁਧਿਆਣਾ ਦੇ ਸਨਅਤੀ ਖੇਤਰ ਹਲਕਾ ਦੱਖਣੀ ਵਿਖੇ ਟੈਕਨੀਕਲ ਯੂਨੀਵਰਸਿਟੀ ਬਣਾਈ ਜਾਵੇ। ਇਸ ਸਮੇਂ ਬੋਲਦੇ ਬਾਵਾ ਤੇ ਭੱਲਾ ਨੇ ਕਿਹਾ ਕਿ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਕਿਰਤੀਆਂ ਦੇ ਔਜ਼ਾਰਾਂ ਦੀ ਪੂਜਾ ਕਰਕੇ ਜਿੱਥੇ ਜਿੱਥੇ ਵੀ ਭਾਰਤ ਦੇ ਲੋਕ ਵੱਸਦੇ ਹਨ, ਵਿਸ਼ਵ ਪੱਧਰ ‘ਤੇ ਮਨਾਇਆ ਜਾਂਦਾ ਹੈ। ਇਸ ਸਮੇਂ ਪਰਮਾਤਮਾ ਤਿਵਾੜੀ, ਸ਼ੰਕਰ ਭੱਲਾ, ਅਮਿਤ ਕੁਮਾਰ, ਪਿੰਕੀ ਭੱਲਾ, ਵਿਜੇ ਲਕਸ਼ਮੀ, ਰਾਜ ਰਾਣੀ, ਵੀਨਾ ਰਾਣੀ, ਗੌਰਵ ਸਰੋਏ, ਸੁਖਵਿੰਦਰ ਕੌਰ, ਮਨਪ੍ਰੀਤ ਸਿੰਘ ਤੇ ਗਗਨਦੀਪ ਕੌਰ ਆਦਿ ਹਾਜ਼ਰ ਸਨ। ਆਲਮਗੀਰ, (ਜਰਨੈਲ ਸਿੰਘ ਪੱਟੀ)- ਬਾਬਾ ਵਿਸ਼ਵਕਰਮਾ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਸੈਂਟਰ ਲੁਧਿਆਣਾ ਵਲੋਂ ਸਥਾਨਕ ਦੱਖਣੀ ਬਾਈਪਾਸ ਸਥਿਤ ਵਿਸ਼ਵਕਰਮਾ ਭਵਨ ਜਸਪਾਲ ਬਾਂਗਰ ਵਿਖੇ ਸਾਲਾਨਾ 74ਵਾਂ ਬਾਬਾ ਵਿਸ਼ਵਕਰਮਾ ਦਿਵਸ ਸਮਾਗਮ ਮਨਾਇਆ ਗਿਆ। ਸਮਾਗਮ ਵਿਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ, ਜਦਕਿ ਹੀਰਾ ਸਿੰਘ ਗਾਬੜੀਆ ਤੇ ਮਲਕੀਤ ਸਿੰਘ ਦਾਖਾ ਵਿਸ਼ੇਸ਼ ਮਹਿਮਾਨ ਵਜੋਂ ਮੌਜੂਦ ਰਹੇ। ਸਮਾਗਮ ਦੀ ਪ੍ਰਧਾਨਗੀ ਬਾਬਾ ਵਿਸ਼ਵਕਰਮਾ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਸੈਂਟਰ ਦੇ ਚੇਅਰਮੈਨ ਸੁਖਦਿਆਲ ਸਿੰਘ ਬਸੰਤ ਨੇ ਕੀਤੀ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਾਬਾ ਵਿਸ਼ਵਕਰਮਾ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਦਿਵਯ ਸ਼ਿਲਪਕਾਰ ਤੇ ਸ੍ਰਿਸ਼ਟੀ ਦੇ ਰਚੇਤਾ ਵਜੋਂ ਪੂਜੇ ਜਾਂਦੇ ਬਾਬਾ ਵਿਸ਼ਵਕਰਮਾ ਜੀ ਦੀ ਵਿਰਾਸਤ ਕਾਰੀਗਰੀ, ਇੰਜੀਨੀਅਰਿੰਗ ਦੇ ਖੇਤਰ ਵਿਚ ਉੱਤਮਤਾ, ਨਵੀਆਂ ਕਾਢਾਂ ਅਤੇ ਸਿਰਜਣਾਤਮਿਕਤਾ ਦਾ ਪ੍ਰਤੀਕ ਹੈ। ਸਮਾਗਮ ਦੌਰਾਨ ਡਿਜ਼ਾਈਨੈਕਸ ਆਰਕੀਟੈਕਟਸ ਦੇ ਪ੍ਰਿੰਸੀਪਲ ਆਰਕੀਟੈਕਟ ਸੰਜੇ ਗੋਇਲ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੈਂਟਰ ਦੀ ਗਵਰਨਿੰਗ ਕੌਂਸਲ ਦੇ ਮੈਂਬਰਾਂ ਤੋਂ ਇਲਾਵਾ ਕਈ ਪਤਵੰਤੇ, ਇੰਜੀਨੀਅਰਿੰਗਅਤੇ ਆਰਕੀਟੈਕਚਰ ਖੇਤਰ ਨਾਲ ਸਬੰਧਿਤ ਪੇਸ਼ੇਵਰ ਅਤੇ ਸ਼ਰਧਾਲੂ ਵੀ ਹਾਜ਼ਰ ਸਨ। ਸਮਾਗਮ ਦਾ ਸੁਚੱਜਾ ਪ੍ਰਬੰਧ ਸੈਂਟਰ ਦੇ ਸਕੱਤਰ ਗੁਰਮੀਤ ਸਿੰਘ ਕੁਲਾਰ ਨੇ ਆਪਣੀ ਪੂਰੀ ਟੀਮ ਦੇ ਸਹਿਯੋਗ ਨਾਲ ਕੀਤਾ। ਸਮਾਗਮ ਵਿਚ ਲੁਧਿਆਣਾ ਦੇ ਵੱਖ-ਵੱਖ ਖੇਤਰਾਂ ਨਾਲ ਸਬੰਧਿਤ 100 ਤੋਂ ਵੱਧ ਵਿਅਕਤੀਆਂ ਨੇ ਸ਼ਮੂਲੀਅਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਡਾ . ਮਨਜੀਤ ਸਿੰਘ ਨੂੰ ਲੀਡਰਸ਼ਿਪ ਐਕਸੀਲੈਂਸ ਐਵਾਰਡ ਹਾਸਿਲ ਅਗਲੀ ਖ਼ਬਰ ਪਰਾਲੀ ਸਾੜਨ ਦੀਆਂ ਘਟਨਾਵਾਂ ’ ਤੇ ਕਾਬੂ ਪਾਉਣ ’ ਚ ਨਾਕਾਮ ਰਹੀ ਪੰਜਾਬ ਸਰਕਾਰ - ਪਵਨ ਦੀਵਾਨ
Ad Position 24