08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਗੁਰਦੁਆਰਾ ਆਲਮਗੀਰ ਵਿਖੇ ਬੰਦੀ ਛੋੜ ਦਿਵਸ ਮਨਾਇਆ

ਆਲਮਗੀਰ, 9 ਨਵੰਬਰ (ਜਰਨੈਲ ਸਿੰਘ ਪੱਟੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤਹਿਤ ਸਥਾਨਕ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਜੀ ਦੇ ਬੰਦੀ ਛੋੜ ਦਿਵਸ ਦੀਵਾਲੀ ਦੇ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਮੁੱਖ ਗ੍ਰੰਥੀ ਭਾਈ ਬਲਵਿੰਦਰ ਸਿੰਘ ਆਲਮਗੀਰ ਨੇ ਗੁਰਬਾਣੀ ਸ਼ਬਦਾਂ ਰਾਹੀਂ ਸੰਗਤ ਨਾਲ ਵਿਚਾਰਾਂ ਦੀ ਸਾਂਝ ਪਾਈ।

Ad Position 21
No active advertisement
ਅਜੀਤ ਡੈਸਕ 10-11-2026
ਆਲਮਗੀਰ, 9 ਨਵੰਬਰ (ਜਰਨੈਲ ਸਿੰਘ ਪੱਟੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤਹਿਤ ਸਥਾਨਕ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਜੀ ਦੇ ਬੰਦੀ ਛੋੜ ਦਿਵਸ ਦੀਵਾਲੀ ਦੇ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਮੁੱਖ ਗ੍ਰੰਥੀ ਭਾਈ ਬਲਵਿੰਦਰ ਸਿੰਘ ਆਲਮਗੀਰ ਨੇ ਗੁਰਬਾਣੀ ਸ਼ਬਦਾਂ ਰਾਹੀਂ ਸੰਗਤ ਨਾਲ ਵਿਚਾਰਾਂ ਦੀ ਸਾਂਝ ਪਾਈ। ਇਸ ਮੌਕੇ ਹਲਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਚਰਨ ਸਿੰਘ ਆਲਮਗੀਰ ਨੇ ਬੰਦੀ ਛੋੜ ਦਿਵਸ ਦੇ ਇਤਿਹਾਸ ’ਤੇ ਰੌਸ਼ਨੀ ਪਾਉਂਦਿਆਂ ਦੱਸਿਆ ਕਿ ਇਸ ਦਿਨ ਸ੍ਰੀ ਗੁਰੂ ਹਰਗੋਬਿੰਦ ਜੀ ਗਵਾਲੀਅਰ ਦੇ ਕਿਲ੍ਹੇ ਵਿਚੋਂ 52 ਰਾਜਿਆਂ ਨੂੰ ਕੈਦ ਵਿਚੋਂ ਮੁਕਤ ਕਰਵਾ ਕੇ ਲੈ ਕੇ ਆਏ ਸਨ। ਉਪਰੰਤ ਭਾਈ ਜੋਬਨਪ੍ਰੀਤ ਸਿੰਘ ਹਜੂਰੀ ਰਾਗੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਦੇ ਜਥੇ ਨੇ ਸੁਰੀਲੀ ਆਵਾਜ਼ ਰਾਹੀਂ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ। ਇਸ ਤੋਂ ਇਲਾਵਾ ਸਾਰਾ ਦਿਨ ਚੱਲੇ ਕੀਰਤਨ ਸਮਾਗਮ ਦੌਰਾਨ ਰਾਗੀ, ਢਾਡੀ, ਕੀਰਤਨੀ ਜਥਿਆਂ ਨੂੰ ਗੁਰੂ ਘਰ ਦੀ ਦਾਤ ਸਿਰੋਪਾਓ ਗੁਰਦੁਆਰਾ ਮੈਨੇਜਰ ਹਰਦੀਪ ਸਿੰਘ ਗਿੱਲ ਚੁਗਾਵਾਂ, ਮੁੱਖ ਗ੍ਰੰਥੀ ਭਾਈ ਬਲਵਿੰਦਰ ਸਿੰਘ ਆਲਮਗੀਰ ਨੇ ਭੇਟ ਕੀਤੇ। ਸ਼ਾਮ ਦੇ ਦੀਵਾਨਾਂ ਵਿਚ ਭਾਈ ਅਰਵਿੰਦਰ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਜਥੇ ਨੇ ਸੰਗਤਾਂ ਨੂੰ ਰਸਭਿੰਨੇ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਸਮਾਗਮ ਦੌਰਾਨ ਤਲਵਿੰਦਰ ਸਿੰਘ ਮੁਲਤਾਨੀ, ਅਮਨਦੀਪ ਸਿੰਘ ਖ਼ਜ਼ਾਨਚੀ, ਦਲਜੀਤ ਸਿੰਘ ਗੁਰਦੁਆਰਾ ਇੰਸਪੈਕਟਰ, ਬਲਜੀਤ ਸਿੰਘ ਲੰਗਰ ਜਥੇਦਾਰ, ਗੁਰਿੰਦਰ ਸਿੰਘ, ਹਰਿੰਦਰ ਸਿੰਘ ਜੱਸੋਵਾਲ, ਰਵਿੰਦਰ ਸਿੰਘ, ਹਰਵਿੰਦਰ ਸਿੰਘ ਗ੍ਰੰਥੀ, ਗ੍ਰੰਥੀ ਭਾਈ ਗੁਰਮੀਤ ਸਿੰਘ ਭਾਈ ਜਰਨੈਲ ਸਿੰਘ ਜਰਖੜ, ਪੰਚ ਅੰਮ੍ਰਿਤਪਾਲ ਸਿੰਘ, ਪਰਗਟ ਸਿੰਘ ਗਰੇਵਾਲ, ਹਰਪ੍ਰੀਤ ਸਿੰਘ, ਸਿਕੰਦਰ ਸਿੰਘ ਚੁਬਕੀ ਸਮੇਤ ਵੱਡੀ ਗਿਣਤੀ ਵਿਚ ਸਮੁੱਚੀਆਂ ਸੰਗਤਾਂ ਨੇ ਹਾਜ਼ਰੀਆਂ ਭਰ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਹਾਸਲ ਕੀਤੀਆਂ।
Ad Position 22
No active advertisement
ਪਿਛਲੀ ਖ਼ਬਰ ਦ ਲੇਕਵੁੱਡ ਸਕੂਲ ਵਿਖੇ ਸਾਲਾਨਾ ਸਮਾਰੋਹ ‘ ਵਿਸਤਾਰ - ਨਵੀਆਂ ਦਿਸ਼ਾਵਾਂ ਵੱਲ ’ ਕਰਵਾਇਆ ਅਗਲੀ ਖ਼ਬਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪੌਦਾ ਰੋਗ ਵਿਗਿਆਨੀਆਂ ਨੇ ਕੌਮੀ ਕਾਨਫ਼ਰੰਸਾਂ ’ ਚ ਆਪਣੀ ਛਾਪ ਛੱਡੀ
Ad Position 24