ਸੂਬੇ ਦੇ ਲੋਕ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਚੋਣਾਂ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ-ਮੁੱਲਾਂਪੁਰ
ਚੌਂਕੀਮਾਨ, 9 ਨਵੰਬਰ (ਤੇਜਿੰਦਰ ਸਿੰਘ ਚੱਢਾ) ਲੁਧਿਆਣਾ ਦਿਹਾਤੀ ਕਾਂਗਰਸ ਦੇ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਦੇ ਲੋਕ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ, ਜਿਸ ਦਾ ਕਾਰਨ ਲੋਕ ਸੂਬੇ ਦੀ ‘ਆਪ’ ਸਰਕਾਰ ਤੋਂ ਅੱਕ ਚੁੱਕੇ ਹਨ, ਕਿਉਂਕਿ ਸੂਬੇ ਵਿਚ ਕਾਨੂੰਨ ਵਿਵਸਥਾ ਵਿਗੜੀ ਪਈ ਹੈ। ਸੂਬਾ ਸਰਕਾਰ ਹਰ ਫਰੰਟ ’ਤੇ ਫੇਲ੍ਹ ਹੋ ਚੁੱਕੀ ਹੈ।
ਚੌਂਕੀਮਾਨ, 9 ਨਵੰਬਰ (ਤੇਜਿੰਦਰ ਸਿੰਘ ਚੱਢਾ) ਲੁਧਿਆਣਾ ਦਿਹਾਤੀ ਕਾਂਗਰਸ ਦੇ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਦੇ ਲੋਕ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ, ਜਿਸ ਦਾ ਕਾਰਨ ਲੋਕ ਸੂਬੇ ਦੀ ‘ਆਪ’ ਸਰਕਾਰ ਤੋਂ ਅੱਕ ਚੁੱਕੇ ਹਨ, ਕਿਉਂਕਿ ਸੂਬੇ ਵਿਚ ਕਾਨੂੰਨ ਵਿਵਸਥਾ ਵਿਗੜੀ ਪਈ ਹੈ। ਸੂਬਾ ਸਰਕਾਰ ਹਰ ਫਰੰਟ ’ਤੇ ਫੇਲ੍ਹ ਹੋ ਚੁੱਕੀ ਹੈ। ਮੇਜਰ ਸਿੰਘ ਮੁੱਲਾਂਪੁਰ ਨੇ ਕਿਹਾ ਕਿ ਸੂਬੇ ਵਿਚੋਂ ਭ੍ਰਿਸ਼ਟਾਚਾਰ, ਰਿਸ਼ਵਤਖੋਰੀ, ਰੇਤ ਮਾਫੀਆਂ ਸਮੇਤ ਨਸ਼ੇ ਨੂੰ ਕਾਂਗਰਸ ਦੀ ਸਰਕਾਰ ਬਣਦਿਆਂ ਖ਼ਤਮ ਕੀਤਾ ਜਾਵੇਗਾ ਤੇ ਗੈਂਗਸਟਰਾਂ ਤੇ ਸਰਾਰਤੀ ਅਨਸਰਾਂ ਨੂੰ ਨਕੇਲ ਪਾਈ ਜਾਵੇਗੀ ਤੇ ਸੂਬੇ ਨੂੰ ਆਰਥਿਕ ਪੱਖੋ ਮਜ਼ਬੂਤ ਕਤਿਾ ਜਾਵੇਗਾ।