08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਮਠਾੜੂ ਗੋਤਰ ਦੇ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ ਮਨਾਇਆ

ਇਯਾਲੀ/ਥਰੀਕੇ, 9 ਨਵੰਬਰ (ਮਨਜੀਤ ਸਿੰਘ ਦੁੱਗਰੀ)- ਲੁਧਿਆਣਾ ਦੇ ਫ਼ਿਰੋਜ਼ਪੁਰ ਮਾਰਗ ਸਥਿਤ ਪਿੰਡ ਇਯਾਲੀ ਕਲਾਂ ਵਿਖੇ ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਮਠਾੜੂ ਗੋਤਰ ਦੇ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ ਪਿੰਡ ਬਾਬਾ ਸਿੱਧ ਜੀ ਦੇ ਪਵਿੱਤਰ ਅਸਥਾਨ ਵਿਖੇ ਮਨਾਇਆ ਗਿਆ। ਇਸ ਮੌਕੇ ਵੱਖ-ਵੱਖ ਇਲਾਕਿਆਂ ਤੋਂ ਮਠਾੜੂ ਗੋਤਰ ਨਾਲ ਸਬੰਧਿਤ ਪਰਿਵਾਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਅਤੇ ਆਪਣੇ ਜਠੇਰਿਆਂ ਦੇ ਅਸਥਾਨ ‘ਤੇ ਨਤਮਸਤਕ ਹੋ ਕੇ ਬਾਬਾ ਸਿੱਧ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ।

Ad Position 21
No active advertisement
ਅਜੀਤ ਡੈਸਕ 10-11-2026
ਇਯਾਲੀ/ਥਰੀਕੇ, 9 ਨਵੰਬਰ (ਮਨਜੀਤ ਸਿੰਘ ਦੁੱਗਰੀ)- ਲੁਧਿਆਣਾ ਦੇ ਫ਼ਿਰੋਜ਼ਪੁਰ ਮਾਰਗ ਸਥਿਤ ਪਿੰਡ ਇਯਾਲੀ ਕਲਾਂ ਵਿਖੇ ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਮਠਾੜੂ ਗੋਤਰ ਦੇ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ ਪਿੰਡ ਬਾਬਾ ਸਿੱਧ ਜੀ ਦੇ ਪਵਿੱਤਰ ਅਸਥਾਨ ਵਿਖੇ ਮਨਾਇਆ ਗਿਆ। ਇਸ ਮੌਕੇ ਵੱਖ-ਵੱਖ ਇਲਾਕਿਆਂ ਤੋਂ ਮਠਾੜੂ ਗੋਤਰ ਨਾਲ ਸਬੰਧਿਤ ਪਰਿਵਾਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਅਤੇ ਆਪਣੇ ਜਠੇਰਿਆਂ ਦੇ ਅਸਥਾਨ ‘ਤੇ ਨਤਮਸਤਕ ਹੋ ਕੇ ਬਾਬਾ ਸਿੱਧ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਅਸਥਾਨ ’ਤੇ ਸਵੇਰ ਤੋਂ ਹੀ ਮਠਾੜੂ ਗੋਤਰ ਨਾਲ ਸਬੰਧਿਤ ਸੰਗਤਾਂ ਨੇ ਪਹੁੰਚ ਕੇ ਰਵਾਇਤ ਅਨੁਸਾਰ ਮਿੱਟੀ ਕੱਢਣ ਦੀ ਰਸਮ ਨਿਭਾਈ ਤੇ ਬਾਅਦ ਵਿਚ ਬਾਬਾ ਸਿੱਧ ਜੀ ਦੇ ਦਰਬਾਰ ਵਿਚ ਮੱਥਾ ਟੇਕ ਕੇ ਪੂਰੀਆਂ ਹੋਈਆਂ ਸੁੱਖਣਾ ਤੇ ਪਰਿਵਾਰਾਂ ਦੀ ਸੁੱਖ-ਸ਼ਾਂਤੀ ਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਇਸ ਮੌਕੇ ਬਾਬਾ ਸਿੱਧ ਮਠਾੜੂ ਜਠੇਰੇ ਕਮੇਟੀ ਦੇ ਪ੍ਰਬੰਧਕਾਂ ਦੁਰਲੱਭ ਸਿੰਘ ਮਠਾੜੂ, ਅਵਤਾਰ ਸਿੰਘ ਮਠਾੜੂ, ਸਰਬਜੀਤ ਸਿੰਘ ਮਠਾੜੂ ਨੇ ਦੱਸਿਆ ਕਿ ਇਹ ਜੋੜ ਮੇਲਾ ਹਰ ਸਾਲ ਦੀਵਾਲੀ ਵਾਲੇ ਦਿਨ ਪੂਰੀ ਸ਼ਰਧਾ ਨਾਲ ਕਰਵਾਇਆ ਜਾਂਦਾ ਹੈ। ਮਠਾੜੂ ਗੋਤਰ ਨਾਲ ਸਬੰਧਿਤ ਪਰਿਵਾਰ ਦੂਰ-ਦੁਰਾਡੇ ਤੋਂ ਇੱਥੇ ਪਹੁੰਚ ਕੇ ਆਪਣੇ ਜਠੇਰਿਆਂ ਨੂੰ ਨਤਮਸਤਕ ਹੁੰਦੇ ਹਨ। ਉਨ੍ਹਾਂ ਦੱਸਿਆਂ ਕਿ ਇਹ ਅਸਥਾਨ ਮਠਾੜੂ ਗੋਤਰ ਨਾਲ ਜੁੜੇ ਪਰਿਵਾਰਾਂ ਲਈ ਵਿਸ਼ੇਸ਼ ਮਹੱਤਵ ਰੱਖਦਾ ਹੈ। ਅਜਿਹੇ ਧਾਰਮਿਕ ਸਮਾਗਮ ਨਵੀਂ ਪੀੜ੍ਹੀ ਨੂੰ ਆਪਣੇ ਵਿਰਸੇ, ਸਭਿਆਚਾਰ ਤੇ ਪੁਰਖਿਆਂ ਦੀਆਂ ਰਵਾਇਤਾਂ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ।
Ad Position 22
No active advertisement
ਪਿਛਲੀ ਖ਼ਬਰ ਵੈਟਰਨਰੀ ਯੂਨੀਵਰਸਿਟੀ ਨੇ ਪਸ਼ੂ ਖ਼ੁਰਾਕ ਤਕਨਾਲੋਜੀਆਂ ਬਾਰੇ ਵਿਹਾਰਕ ਸਿਖਲਾਈ ਕਰਵਾਈ ਅਗਲੀ ਖ਼ਬਰ ਜੇ . ਆਈ . ਐੱਸ . ਇੰਸਟੀਚਿਊਟ ਆਫ਼ ਫਾਰਮੇਸੀ ਭੁੱਟਾ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ
Ad Position 24