ਸ੍ਰੀ ਗੁਰੂ ਹਰਿਗੋਬਿੰਦ ਸਕੂਲ ਦੇ ਵਿਦਿਆਰਥੀਆਂ ‘ ਗ੍ਰੀਨ - ਦੀਵਾਲੀ ’ ਪ੍ਰਤੀ ਲੋਕਾਂ ਨੂੰ ਕੀਤਾ ਜਾਗਰੂਕ
ਫੁੱਲਾਂਵਾਲ, 9 ਨਵੰਬਰ (ਮਨਜੀਤ ਸਿੰਘ ਦੁੱਗਰੀ)- ‘ਗ੍ਰੀਨ-ਦੀਵਾਲੀ’ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਇਕ ਜਾਗਰੂਕਤਾ ਰੈਲੀ ਕੱਢੀ ਗਈ। ਸਕੂਲ ਦੇ ਵਿਹੜੇ ਤੋਂ ਸ਼ੁਰੂ ਹੋਈ ਇਸ ਰੈਲੀ ਨੂੰ ਸਕੂਲ ਦੀ ਪ੍ਰਿੰਸੀਪਲ ਕਿਰਨਜੀਤ ਕੌਰ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਫੁੱਲਾਂਵਾਲ, 9 ਨਵੰਬਰ (ਮਨਜੀਤ ਸਿੰਘ ਦੁੱਗਰੀ)- ‘ਗ੍ਰੀਨ-ਦੀਵਾਲੀ’ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਇਕ ਜਾਗਰੂਕਤਾ ਰੈਲੀ ਕੱਢੀ ਗਈ। ਸਕੂਲ ਦੇ ਵਿਹੜੇ ਤੋਂ ਸ਼ੁਰੂ ਹੋਈ ਇਸ ਰੈਲੀ ਨੂੰ ਸਕੂਲ ਦੀ ਪ੍ਰਿੰਸੀਪਲ ਕਿਰਨਜੀਤ ਕੌਰ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਵਿਦਿਆਰਥੀਆਂ ਨੇ ‘ਸਵੱਛ ਭਾਰਤ-ਹਰਿਤ ਭਾਰਤ’ ਦੇ ਮਹੱਤਵ ਨੂੰ ਦਰਸਾਉਂਦੇ ਬੈਨਰ ਤੇ ਤਖ਼ਤੀਆਂ ਹੱਥਾਂ ਵਿਚ ਫੜ ਕੇ ਪਿੰਡ ਠੱਕਰਵਾਲ ਦੀਆਂ ਗਲੀਆਂ ਵਿਚ ਰੈਲੀ ਕੱਢੀ। ਇਸ ਦੌਰਾਨ ਉਨ੍ਹਾਂ ਨੇ ‘ਕਲੀਨ ਇੰਡੀਆ-ਗ੍ਰੀਨ ਇੰਡੀਆ’, ‘ਗ੍ਰੀਨ ਦੀਵਾਲੀ-ਹੈਪੀ ਦੀਵਾਲੀ’ ਆਦਿ ਨਾਅਰੇ ਲਗਾਏ। ਵਿਦਿਆਰਥੀਆਂ ਨੇ ਘਰ-ਘਰ ਜਾ ਕੇ ਲੋਕਾਂ ਨੂੰ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਦਾ ਸੰਦੇਸ਼ ਵੀ ਦਿੱਤਾ। ਇਸ ਮੌਕੇ ਦੀਵਾਲੀ ਦੇ ਮਹੱਤਵ ਨੂੰ ਦਰਸਾਉਂਦਿਆਂ ਸਕੂਲ ਵਿਚ ਹਾਊਸ ਅਨੁਸਾਰ ਰੰਗੋਲੀ ਮੁਕਾਬਲੇ ਵੀ ਕਰਵਾਏ ਗਏ, ਜਿਸ ਵਿਚ ਕਰੇਜ਼ ਹਾਊਸ ਨੇ ਪਹਿਲਾ, ਪੀਸ ਹਾਊਸ ਨੇ ਦੂਜਾ ਤੇ ਵਿਜ਼ਡਮ ਹਾਊਸ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਦੇ ਨਾਲ ਹੀ ਥਾਲ਼ੀ ਸਜਾਉਣ ਦਾ ਮੁਕਾਬਲਾ ਵੀ ਕਰਵਾਇਆ, ਜਿਸ ਵਿਚ ਵਿਜ਼ਡਮ ਹਾਊਸ ਨੇ ਪਹਿਲਾ, ਪੀਸ ਹਾਊਸ ਨੇ ਦੂਜਾ ਅਤੇ ਕਰੇਜ਼ ਹਾਊਸ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਸਕੂਲ ਦੇ ਪ੍ਰਧਾਨ ਕੁਲਵਿੰਦਰ ਸਿੰਘ ਆਹਲੂਵਾਲੀਆ, ਮੈਨੇਜਰ ਜਸਲੀਨ ਕੌਰ ਆਹਲੂਵਾਲੀਆ, ਡਾਇਰੈਕਟਰ ਸੰਦੀਪ ਸਿੰਘ ਦਿਓਲ ਅਤੇ ਪ੍ਰਿੰਸੀਪਲ ਕਿਰਨਜੀਤ ਕੌਰ ਨੇ ਕਿਹਾ ਕਿ ਵਿਦਿਆਰਥੀਆਂ ਵਲੋਂ ਕੀਤੇ ਜਾਂਦੇ ਅਜਿਹੇ ਉਪਰਾਲੇ ਸਮਾਜ ਵਿਚ ਚੰਗੇ ਕੰਮਾਂ ਤੇ ਵਾਤਾਵਰਣ ਦੀ ਸੰਭਾਲ ਪ੍ਰਤੀ ਜਾਗਰੂਕਤਾ ਫੈਲਾਉਣ ਵਿਚ ਬਹੁਤ ਪ੍ਰਭਾਵਸ਼ਾਲੀ ਸਾਬਤ ਹੁੰਦੇ ਹਨ।