10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਵਿਧਾਇਕ ਗਿਆਸਪੁਰਾ ਵਲੋਂ ਸਰਕਾਰੀ ਸਕੂਲ ਲਹਿਲ ਵਿਖੇ ਐਨ . ਐਸ . ਕਿਊ ਐਫ . ਲੈਬ ਦਾ ਉਦਘਾਟਨ

ਪਾਇਲ, 11 ਨਵੰਬਰ (ਨਿਜ਼ਾਮਪੁਰ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਲੀ ਸੂਬਾ ਸਰਕਾਰ ਦਾ ਵਿਦਿਆਰਥੀਆਂ ਵਿਚ ਤਕਨੀਕੀ ਹੁਨਰ ਵਿਕਸਤ ਕਰਨਾ ਤੇ ਉਨ੍ਹਾਂ ਨੂੰ ਰੁਜ਼ਗਾਰ ਦੇ ਆਧੁਨਿਕ ਮੌਕਿਆ ਲਈ ਤਿਆਰ ਕਰਨਾ ਮੁੱਖ ਮਕਸਦ ਹੈ। ਇਸ ਟੀਚੇ ਤਹਿਤ ਹੀ ਸਰਕਾਰੀ ਸਕੂਲਾਂ ਵਿਚ ਵੱਖ-ਵੱਖ ਟਰੇਡਾਂ ਵਾਲੀਆਂ ਐਨ.

Ad Position 21
No active advertisement
ਅਜੀਤ ਡੈਸਕ 11-11-2026
ਪਾਇਲ, 11 ਨਵੰਬਰ (ਨਿਜ਼ਾਮਪੁਰ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਲੀ ਸੂਬਾ ਸਰਕਾਰ ਦਾ ਵਿਦਿਆਰਥੀਆਂ ਵਿਚ ਤਕਨੀਕੀ ਹੁਨਰ ਵਿਕਸਤ ਕਰਨਾ ਤੇ ਉਨ੍ਹਾਂ ਨੂੰ ਰੁਜ਼ਗਾਰ ਦੇ ਆਧੁਨਿਕ ਮੌਕਿਆ ਲਈ ਤਿਆਰ ਕਰਨਾ ਮੁੱਖ ਮਕਸਦ ਹੈ। ਇਸ ਟੀਚੇ ਤਹਿਤ ਹੀ ਸਰਕਾਰੀ ਸਕੂਲਾਂ ਵਿਚ ਵੱਖ-ਵੱਖ ਟਰੇਡਾਂ ਵਾਲੀਆਂ ਐਨ. ਐਸ. ਕਿਊ ਐਫ. ਵਾਲੀਆਂ ਲੈਬਾ ਸਥਾਪਿਤ ਕੀਤੀਆਂ ਜਾ ਰਹੀਆਂ ਹਨ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਹਿਲ ਵਿਖੇ ਲੈਬ ਦਾ ਉਦਘਾਟਨ ਕਰਨ ਉਪਰੰਤ ਵਿਦਿਆਰਥੀਆਂ, ਮਾਪਿਆ ਨੂੰ ਸੰਬੋਧਨ ਕਰਦਿਆਂ ਕੀਤਾ। ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਬੱਚੇ ਦਾ ਪਿਛੋਕੜ ਕੋਈ ਵੀ ਹੋਵੇ ਪਰ ਉਸਨੂੰ ਮਿਆਰੀ ਸਿੱਖਿਆ ਦੇ ਬਰਾਬਰ ਮੌਕੇ ਮਿਲਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਸਰਕਾਰੀ ਸਕੂਲਾਂ ਦੇ ਕਲਾਸ ਰੂਮਾਂ ਨੂੰ ਆਧੁਨਿਕ ਤਕਨੌਲਜੀ ਨਾਲ ਲੈਸ ਕਰਕੇ ਵਿਦਿਆਰਥੀਆਂ ਦੇ ਭਵਿੱਖ ਨੂੰ ਬਿਹਤਰ ਬਣਾਉਣ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇਕ ਨੀਅਤ ਅਤੇ ਦ੍ਰਿਤ ਇਰਾਦਿਆ ਨਾਲ ਪੰਜਾਬ ਦੇ ਬੱਚਿਆਂ ਦਾ ਸੁਨਿਹਰੀ ਭਵਿੱਖ ਸਿਰਜ ਰਹੇ ਹਾਂ ਜਿਸ ਸਦਕਾ ਅੱਜ ਸਾਡੀਆਂ ਧੀਆਂ ਯੂ. ਪੀ. ਐੱਸ. ਸੀ. ਪਾਸ ਕਰਕੇ ਲੋਕ ਸੇਵਾ ਦਾ ਰਾਹ ਚੁਣ ਰਹੀਆਂ ਹਨ ਤੇ ਨੌਜਵਾਨ ਹੁਨਰਮਈ ਸਿੱਖਿਆ ਪ੍ਰਾਪਤ ਕਰਕੇ ਨੌਕਰੀਆਂ ਮੰਗਣ ਦੀ ਥਾਂ ਨਵੇਂ ਕਾਰੋਬਾਰ ਸਥਾਪਿਤ ਕਰਕੇ ਨੌਕਰੀਆਂ ਵੰਡਣ ਦਾ ਕੰਮ ਕਰ ਰਹੇ ਹਨ। ਉਨ੍ਹਾਂ ਇਕੱਤਰ ਮਾਪਿਆ ਨੂੰ ਕਿਹਾ ਕਿ ਸਿੱਖਿਆ ਤ੍ਰੈ ਪੱਖੀ ਪ੍ਰਕਿਰਿਆ ਹੈ ਜਿਸ ਵਿਚ ਅਧਿਆਪਕਾਂ, ਮਾਪਿਆ ਅਤੇ ਬੱਚਿਆਂ ਦਾ ਆਪੋ ਆਪਣਾ ਯੋਗਦਾਨ ਪਾਉਣਾ ਫਰਜ ਹੈ। ਸਕੂਲ ਦੇ ਇੰਚਾਰਜ ਗੁਰਦੀਪ ਸਿੰਘ ਨੇ ਮੁੱਖ ਮਹਿਮਾਨ ਨੂੰ ਜੀ ਆਇਆ ਕਿਹਾ ਤੇ ਸੂਬਾ ਸਰਕਾਰ ਵਲ਼ੋ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ । ਸਟੇਜ ਸਕੱਤਰ ਦੀ ਜਿੰਮੇਵਾਰੀ ਜਸਪਾਲ ਕੌਰ ਵੱਲੋ ਬਹੁਤ ਵਧੀਆਂ ਤਰੀਕੇ ਨਾਲ ਨਿਭਾਈ ਗਈ। ਇਸ ਮੌਕੇ ਚੇਅਰਮੈਨ ਕਰਨ ਸਿਹੌੜਾ, ਮੀਡੀਆਂ ਇੰਚਾਰਜ ਸਰਬਜੀਤ ਸਿੰਘ ਬਿਲਾਸਪੁਰ, ਬਲਾਕ ਪ੍ਰਧਾਨ ਕੁਲਦੀਪ ਸਿੰਘ, ਜਗਤਾਰ ਸਿੰਘ, ਜਤਿੰਦਰ ਕੁਮਾਰ, ਚਤਰ ਸਿੰਘ, ਬੁੱਧ ਰਾਮ ਜੀਰਖ, ਚਮਕੌਰ ਸਿੰਘ, ਸਿੰਗਾਰਾਂ ਸਿੰਘ, ਜਸਵੀਰ ਸਿੰਘ, ਪਰਵਿੰਦਰ ਸਿੰਘ, ਗੁਰਮਿੰਦਰਜੀਤ ਸਿੰਘ, ਰਣਜੀਤ ਸਿੰਘ, ਜਸਪਾਲ ਕੌਰ, ਨਵਦੀਪ ਕੌਰ, ਰਾਜਵੀਰ ਕੌਰ, ਮਨਦੀਪ ਕੌਰ ਐਸ. ਐਸ., ਦਵਿੰਦਰ ਕੌਰ, ਮਨਦੀਪ ਕੌਰ, ਮਨਪ੍ਰੀਤ ਕੌਰ, ਹਰਵਿੰਦਰ ਸਿੰਘ, ਗੁਰਬਖਸੀਸ ਸਿੰਘ ਤੇ ਪਲਵਿੰਦਰ ਸਿੰਘ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਮੁੱਖ ਮੰਤਰੀ ਚੰਨੀ 12 ਨੂੰ ਵਿਧਾਨ ਸਭਾ ਹਲਕਾ ਸਮਰਾਲਾ ’ਚ ਅਗਲੀ ਖ਼ਬਰ ਐਮ . ਆਈ . ਜੀ . ਯੁਵਾ ਛੱਠ ਪੂਜਾ ਸਮਿਤੀ ਨੇ ਕਾਂਗਰਸੀ ਆਗੂ ਪਾਲ ਸਿੰਘ ਗਰੇਵਾਲ ਨੂੰ ਦਿੱਤਾ ਸੱਦਾ ਪੱਤਰ
Ad Position 24