ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ
ਰਾੜਾ ਸਾਹਿਬ, 10 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)- ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਸੰਪ੍ਰਦਾਇ ਦੇ ਮੌਜੂਦਾ ਮੁਖੀ ਸੰਤ ਬਾਬਾ ਅਮਰ ਸਿੰਘ (ਭੋਰਾ ਸਾਹਿਬ) ਵਾਲਿਆਂ ਦੀ ਦੇਖ-ਰੇਖ ਹੇਠ ਬੰਦੀ ਛੋੜ ਦਿਵਸ ਮਨਾਇਆ ਗਿਆ। ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ।
ਰਾੜਾ ਸਾਹਿਬ, 10 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)- ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਸੰਪ੍ਰਦਾਇ ਦੇ ਮੌਜੂਦਾ ਮੁਖੀ ਸੰਤ ਬਾਬਾ ਅਮਰ ਸਿੰਘ (ਭੋਰਾ ਸਾਹਿਬ) ਵਾਲਿਆਂ ਦੀ ਦੇਖ-ਰੇਖ ਹੇਠ ਬੰਦੀ ਛੋੜ ਦਿਵਸ ਮਨਾਇਆ ਗਿਆ। ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਗੁਰਮਿਤ ਸਮਾਗਮ ਦੌਰਾਨ ਭਾਈ ਸੁਖਵਿੰਦਰ ਸਿੰਘ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਤੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਉਨ੍ਹਾਂ ਬੰਦੀ ਛੋੜ ਦਿਵਸ ਦੇ ਇਤਿਹਾਸਕ ਪਿਛੋਕੜ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਇਹ ਦਿਹਾੜਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਗਵਾਲੀਅਰ ਦੇ ਕਿਲ੍ਹੇ ਵਿਚੋਂ 52 ਰਾਜਿਆਂ ਨੂੰ ਰਿਹਾਅ ਕਰਵਾਉਣ ਦੀ ਇਤਿਹਾਸਕ ਯਾਦ ਦਿਵਾਉਂਦਾ ਹੈ। ਗੁਰੂ ਸਾਹਿਬ ਨੇ ਆਪਣੀ ਰਿਹਾਈ ਦੇ ਨਾਲ-ਨਾਲ ਹੋਰਨਾਂ ਦੀ ਆਜ਼ਾਦੀ ਨੂੰ ਵੀ ਯਕੀਨੀ ਬਣਾਉਣ ਦਾ ਉਪਰਾਲਾ ਕਰਕੇ ਸਮੁੱਚੀ ਮਨੁੱਖਤਾ ਨੂੰ ਬਰਾਬਰੀ, ਦਇਆ ਅਤੇ ਨਿਆਂ ਦਾ ਸੰਦੇਸ਼ ਦਿੱਤਾ। ਸਮਾਗਮ ਵਿੱਚ ਹੈੱਡ ਗ੍ਰੰਥੀ ਬਾਬਾ ਬਲਦੇਵ ਸਿੰਘ, ਮੁੱਖ ਕਥਾ ਵਾਚਕ ਬਾਬਾ ਅਮਰ ਸਿੰਘ, ਬਾਬਾ ਮਨਜੀਤ ਸਿੰਘ ਭੋਰਾ ਸਾਹਿਬ , ਜਥੇਦਾਰ ਭਾਈ ਬਾਵਾ ਸਿੰਘ, ਰਾਗੀ ਭਾਈ ਜਸਵੀਰ ਸਿੰਘ ਕੋਹਲੀ ਆਦਿ ਨੇ ਵੀ ਹਾਜਰੀ ਭਰੀ ਅਤੇ ਸੰਗਤਾਂ ਨੂੰ ਬੰਦੀਛੋੜ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਅਜਵਿੰਦਰ ਸਿੰਘ, ਭਾਈ ਗੁਰਨਾਮ ਸਿੰਘ ਅੜੈਚਾਂ, ਐਡਵੋਕੇਟ ਭਵਪ੍ਰੀਤ ਸਿੰਘ ਮੂੰਡੀ, ਭਾਈ ਮਲਕੀਤ ਸਿੰਘ ਪਨੇਸਰ, ਭਾਈ ਜਗਵੰਤ ਸਿੰਘ ਅਹਿਮਦਗੜ੍ਹ , ਭਾਈ ਹਰਦੇਵ ਸਿੰਘ ਦੋਰਾਹਾ, ਭਾਈ ਹਰਪ੍ਰੀਤ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਸਨ। ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵਲੋਂ ਸੰਗਤਾਂ ਲਈ ਸੁਚੱਜੇ ਪ੍ਰਬੰਧ ਕੀਤੇ ਗਏ ਸਨ।