ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ - ਜਥੇਦਾਰ ਸਹਾਰਨਮਾਜਰਾ , ਜਥੇਦਾਰ ਮਦਨੀਪੁਰ
ਰਾੜਾ ਸਾਹਿਬ, 10 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਮੈਂਬਰ ਜਥੇਦਾਰ ਰਘਵੀਰ ਸਿੰਘ ਸਹਾਰਨਮਾਜਰਾ ਤੇ ਸ਼੍ਰੋਮਣੀ ਅਕਾਲੀ ਦਲ ਦੇ (ਬ) ਦੇ ਹਲਕਾ ਪਾਇਲ ਦੇ ਇੰਚਾਰਜ ਜਥੇਦਾਰ ਮਨਜੀਤ ਸਿੰਘ ਮਦਨੀਪੁਰ ਇਤਹਾਸਿਕ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਘੁਡਾਣੀ ਕਲਾਂ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਮਾਮਲੇ ਵਿਚ ਕੀਤੇ ਵਾਅਦੇ ਪੂਰੇ ਕਰਦਿਆਂ ਬੰਦੀ ਸਿੰਘਾਂ ਦੀ ਰਿਹਾਈ ਲਈ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ।
ਰਾੜਾ ਸਾਹਿਬ, 10 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਮੈਂਬਰ ਜਥੇਦਾਰ ਰਘਵੀਰ ਸਿੰਘ ਸਹਾਰਨਮਾਜਰਾ ਤੇ ਸ਼੍ਰੋਮਣੀ ਅਕਾਲੀ ਦਲ ਦੇ (ਬ) ਦੇ ਹਲਕਾ ਪਾਇਲ ਦੇ ਇੰਚਾਰਜ ਜਥੇਦਾਰ ਮਨਜੀਤ ਸਿੰਘ ਮਦਨੀਪੁਰ ਇਤਹਾਸਿਕ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਘੁਡਾਣੀ ਕਲਾਂ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਮਾਮਲੇ ਵਿਚ ਕੀਤੇ ਵਾਅਦੇ ਪੂਰੇ ਕਰਦਿਆਂ ਬੰਦੀ ਸਿੰਘਾਂ ਦੀ ਰਿਹਾਈ ਲਈ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ। ਜਥੇਦਾਰ ਸਹਾਰਨਮਾਜਰਾ ਅਤੇ ਜਥੇਦਾਰ ਮਦਨੀਪੁਰ ਨੇ ਕਿਹਾ ਕਿ ਜਿਹੜੇ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਨੂੰ ਹੋਰ ਸਮਾਂ ਜੇਲ੍ਹਾਂ ਵਿਚ ਰੱਖਣਾ ਠੀਕ ਨਹੀਂ। ਉਨ੍ਹਾਂ ਕੇਂਦਰ ਸਰਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਮੰਗ ਕੀਤੀ ਕਿ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਕੀਤੇ ਗਏ ਐਲਾਨਾਂ ਨੂੰ ਅਮਲੀ ਰੂਪ ਦਿੱਤਾ ਜਾਵੇ ਅਤੇ ਇਸ ਮਾਮਲੇ ਦਾ ਜਲਦ ਨਿਪਟਾਰਾ ਕੀਤਾ ਜਾਵੇ। ਇਸ ਮੌਕੇ ਜੋਰਾ ਸਿੰਘ ਸਹਾਰਨਮਾਜਰਾ, ਜੋਤ ਸਿੰਘ ਮਦਨੀਪੁਰ ਆਦਿ ਸਨ।