ਲੁਧਿਆਣਾ, 11 ਨਵੰਬਰ (ਜਤਿੰਦਰ ਭੰਬੀ)- ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਹਰ ਕੋਈ ਚਿੰਤਤ ਹੈ, ਪਰ ਅਫ਼ਸੋਸ ਦੀ ਗੱਲ ਇਹ ਹੈ ਕਿ ਸਰਕਾਰ ਸਿਰਫ ਇਸ਼ਤਿਹਾਰਬਾਜ਼ੀ ਕਰਕੇ ਹੀ ਡੰਗ ਟਪਾਉਣ ਲੱਗੀ ਹੋਈ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਈਸ਼ਵਰਜੋਤ ਸਿੰਘ ਚੀਮਾ, ਇੰਚਾਰਜ ਹਲਕਾ ਦੱਖਣੀ ਨੇ ਕੀਤਾ। ਉਨ੍ਹਾਂ ਪੰਜਾਬ ਕਾਂਗਰਸ ਵਲੋਂ 12 ਨਵੰਬਰ ਤੋਂ ਸ਼ੁਰੂ ਕੀਤੀ ਜਾ ਰਹੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਸ਼ੁਰੂ ਹੋਣ ਜਾ ਰਹੀ ਇਹ ਸਾਈਕਲ ਯਾਤਰਾ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਤੇ ਨੌਜਵਾਨਾਂ ਨੂੰ ਖੇਡਾਂ ਤੇ ਉਸਾਰੂ ਗਤੀਵਿਧੀਆਂ ਨਾਲ ਜੋੜਨ ਲਈ ਇੱਕ ਅਹਿਮ ਉਪਰਾਲਾ ਹੈ। ਈਸ਼ਵਰਜੋਤ ਸਿੰਘ ਚੀਮਾ ਨੇ ਤਿੱਖੇ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਭਾਸ਼ਣਾਂ ਦੀ ਨਹੀਂ, ਸਗੋਂ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ, ਨੌਜਵਾਨਾਂ ਲਈ ਰੁਜ਼ਗਾਰ ਅਤੇ ਖੇਡਾਂ ਦੇ ਬਿਹਤਰ ਮੌਕਿਆਂ ਦੀ ਲੋੜ ਹੈ। ਸਵਾਲ ਇਹ ਹੈ ਕਿ ਜਿਹੜੇ ਮਾਪੇ ਨਸ਼ਿਆਂ ਕਾਰਨ ਆਪਣੇ ਪੁੱਤ ਗੁਆ ਰਹੇ ਹਨ, ਉਨ੍ਹਾਂ ਨੂੰ ਸਰਕਾਰੀ ਦਾਅਵਿਆਂ ਨਾਲ ਨਹੀਂ, ਸਗੋਂ ਜ਼ਮੀਨੀ ਪੱਧਰ ‘ਤੇ ਨਤੀਜਿਆਂ ਨਾਲ ਰਾਹਤ ਮਿਲੇਗੀ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੀ ਜਵਾਨੀ ਕਿਸੇ ਵੀ ਸਿਆਸੀ ਪਾਰਟੀ ਦੀ ਸਿਆਸਤ ਦਾ ਸਾਧਨ ਨਹੀਂ ਬਣਨੀ ਚਾਹੀਦੀ। ਨੌਜਵਾਨਾਂ ਦਾ ਭਵਿੱਖ ਬਚਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਜਦੋਂ ਤੱਕ ਨਸ਼ਿਆਂ ਦੇ ਕਾਰੋਬਾਰ ਦੀਆਂ ਜੜ੍ਹਾਂ ‘ਤੇ ਵਾਰ ਨਹੀਂ ਹੁੰਦਾ ਤੇ ਨੌਜਵਾਨਾਂ ਨੂੰ ਸਿੱਖਿਆ, ਰੁਜ਼ਗਾਰ ਤੇ ਖੇਡਾਂ ਦੇ ਮੌਕੇ ਨਹੀਂ ਮਿਲਦੇ, ਉਦੋਂ ਤੱਕ ਪੰਜਾਬ ਦੀ ਤਰੱਕੀ ਦਾ ਸੁਪਨਾ ਅਧੂਰਾ ਰਹੇਗਾ। ਉਨ੍ਹਾਂ ਪੰਜਾਬ ਦੇ ਨੌਜਵਾਨਾਂ, ਸਮਾਜਿਕ ਜਥੇਬੰਦੀਆਂ ਅਤੇ ਹਰ ਵਰਗ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਅਤੇ ਨਸ਼ਿਆਂ ਵਿਰੁੱਧ ਇੱਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨ। ਸਾਡਾ ਨਾਅਰਾ ਸਪੱਸ਼ਟ ਹੈ ਪੰਜਾਬ ਦੀ ਜਵਾਨੀ ਬਚਾਉਣੀ ਹੈ, ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨਾ ਹੈ ਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣਾ ਹੈ।
ਪੰਜਾਬ ਦੀ ਜਵਾਨੀ ਪਈ ਕੁਰਾਹੇ , ਸਰਕਾਰ ਇਸ਼ਤਿਹਾਰਾਂ ਤੱਕ ਸੀਮਤ - ਈਸ਼ਵਰਜੋਤ ਸਿੰਘ ਚੀਮਾ
ਲੁਧਿਆਣਾ, 11 ਨਵੰਬਰ (ਜਤਿੰਦਰ ਭੰਬੀ)- ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਹਰ ਕੋਈ ਚਿੰਤਤ ਹੈ, ਪਰ ਅਫ਼ਸੋਸ ਦੀ ਗੱਲ ਇਹ ਹੈ ਕਿ ਸਰਕਾਰ ਸਿਰਫ ਇਸ਼ਤਿਹਾਰਬਾਜ਼ੀ ਕਰਕੇ ਹੀ ਡੰਗ ਟਪਾਉਣ ਲੱਗੀ ਹੋਈ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਈਸ਼ਵਰਜੋਤ ਸਿੰਘ ਚੀਮਾ, ਇੰਚਾਰਜ ਹਲਕਾ ਦੱਖਣੀ ਨੇ ਕੀਤਾ।
ਅਜੀਤ ਡੈਸਕ
12-11-2026